ETV Bharat / city

ਸਹਿਕਾਰਤਾ ਵਿਭਾਗ 'ਚ ਭਰਤੀ 747 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ - ਸੁਖਜਿੰਦਰ ਸਿੰਘ ਰੰਧਾਵਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਸਹਿਕਾਰਤਾ ਵਿਭਾਗ ਵਿੱਚ ਭਰਤੀ ਕੀਤੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।

ਸਹਿਕਾਰਤਾ ਵਿਭਾਗ 'ਚ ਭਰਤੀ 747 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

author img

By

Published : Nov 1, 2021, 4:44 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ (Department of Cooperation) ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 747 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ।

ਸਹਿਕਾਰਤਾ ਵਿਭਾਗ 'ਚ ਭਰਤੀ 747 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸਹਿਕਾਰਤਾ ਵਿਭਾਗ 'ਚ ਭਰਤੀ 747 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।

ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ।

ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਚੰਨੀ (CM Channi) ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ।

ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ (Department of Cooperation) ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਪੰਜਾਬ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।

ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਆਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡੀ.ਏ.ਪੀ. ਦੀ ਕਿਸਾਨਾਂ ਨੂੰ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਸਪਲਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਜਾ ਰਹੇ ਐਲਾਨ ਨੂੰ ਦੱਸਿਆ ਲਾਲੀਪਾਪ

ETV Bharat Logo

Copyright © 2025 Ushodaya Enterprises Pvt. Ltd., All Rights Reserved.