ETV Bharat / city

ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ: ਬਾਦਲ - galwan valley clash

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚੀਨ ਨੂੰ ਸਖ਼ਤ ਸੰਦੇਸ਼ ਭੇਜਿਆ ਜਾਵੇ ਕਿ ਕਿਸੇ ਵੀ ਉਲੰਘਣਾ ਦਾ ਠੋਕਵਾਂ ਜਵਾ ਦਿੱਤਾ ਜਾਵੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੀਨੀ ਦੁਬਾਰਾ ਭਾਰਤ-ਚੀਨ ਸਰਹੱਦ 'ਤੇ ਮੌਜੂਦਾ ਸਥਿਤੀ ਨੂੰ ਤਬਦੀਲ ਕਰਨ ਦੀ ਜੁਰੱਅਤ ਨਾ ਕਰਨ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ
author img

By

Published : Jun 17, 2020, 9:48 PM IST

ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਦੇਸ਼ ਨੂੰ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਚੀਨ ਦੀ ਘੁਸਪੈਠ ਖ਼ਿਲਾਫ਼ ਭਾਰਤੀ ਖੇਤਰ ਦੀ ਰੱਖਿਆ ਕਰਨ ਵੇਲੇ ਇਸਦੇ ਸੈਨਿਕਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਣੀ ਚਾਹੀਦੀ।

ਚੀਨ ਵੱਲੋਂ ਲੱਦਾਖ਼ ਵਿੱਚ ਗਲਵਾਨ ਘਾਟੀ 'ਤੇ ਆਪਣਾ ਹੱਕ ਜਤਾਉਣ ਦੇ ਯਤਨਾਂ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੀਨੀ ਦਾ ਦੁਬਾਰਾ ਭਾਰਤ-ਚੀਨ ਸਰਹੱਦ 'ਤੇ ਮੌਜੂਦਾ ਸਥਿਤੀ ਨੂੰ ਤਬਦੀਲ ਕਰਨ ਦੀ ਜੁਰੱਅਤ ਨਾ ਕਰਨ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਚੀਨ ਨੂੰ ਇਕ ਸਖ਼ਤ ਸੰਦੇਸ਼ ਦੇਣਾ ਚਾਹੀਦਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਠੋਕਵੀਂ ਜਵਾਬੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਦੱਸ ਦੇਣਾ ਚਾਹੀਦਾ ਹੈ ਕਿ ਕਿਸੇ ਵੀ ਤਰੀਕੇ ਭਾਰਤ ਆਪਣੀ ਇਕ ਇੰਚ ਵੀ ਥਾਂ ਨਹੀਂ ਦੇਵੇਗਾ ਤੇ ਇਹ ਆਪਣੀ ਪ੍ਰਭੂਸੱਤਾ ਦੀ ਰਾਖੀ ਲਈ ਸਰਵਉੱਚ ਬਲਿਦਾਨ ਦੇਣ ਵਾਸਤੇ ਵੀ ਹਮੇਸ਼ਾ ਤਿਆਰ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਹਥਿਆਰਬੰਦ ਫ਼ੌਜ ਨਾਲ ਇਕਜੁੱਟਤਾ ਪ੍ਰਗਟ ਕਰਦਆਿਂ ਕਿਹਾ ਕਿ ਜਦੋਂ ਵੀ ਮੁਸ਼ਕਿਲ ਹਾਲਾਤ ਬਣੇ ਸਾਡੇ ਸੈਨਿਕਾਂ ਨੇ ਮਿਸਾਲੀ ਬਹਾਦਰੀ ਵਿਖਾਈ ਹੈ ਤੇ ਇਹ ਯਕੀਨੀ ਬਣਾਇਆ ਹੈ ਕਿ ਦੁਸ਼ਮਣ ਦੇ ਟੀਚੇ ਕਦੇ ਵੀ ਪੂਰੇ ਨਾ ਹੋਣ।

ਉਨ੍ਹਾਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸੈਨਿਕਾਂ ਦੀ ਸ਼ਹਾਦਤ ਯਾਦ ਰੱਖੇਗਾ ਤੇ ਕਿਸੇ ਵੀ ਬਾਹਰੀ ਹਮਲੇ ਖ਼ਿਲਾਫ਼ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੋਵੇਗਾ।

ਸੁਖਬੀਰ ਸਿੰਘ ਬਾਦਲ ਨੇ ਲੱਦਾਖ਼ ਵਿਚ ਗਲਵਾਨ ਘਾਟੀ ਵਿਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ 20 ਸੈਨਿਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਹਾਦਰਾਂ ਵਿੱਚੋਂ ਚਾਰ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਸਤਨਾਮ ਸਿੰਘ ਅਤੇ ਸਿਪਾਹੀ ਗੁਰਬਿੰਦਰ ਸਿੰਘ ਤੇ ਗੁਰਤੇਜ ਸਿੰਘ ਪੰਜਾਬ ਨਾਲ ਸਬੰਧਤ ਸਨ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਇਹਨਾਂ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਸਹਿਣ ਤੇ ਭਾਣਾ ਮੰਨਣ ਦਾ ਬਲ ਬਖਸ਼ੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.