ETV Bharat / city

ਅਰਜੁਨ ਬਾਜਵਾ ਦੀ ਇੰਸਪੈਕਟਰ ਤੇ ਭੀਸ਼ਮ ਪਾਂਡੇ ਦੀ ਨਾਇਬ ਤਹਿਸੀਲਦਾਰ ਵੱਜੋਂ ਨਿਯੁਕਤੀ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ 1987 ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਜੋਗਿੰਦਰ ਪਾਲ ਪਾਂਡੇ ਦੇ ਪੋਤਰੇ ਭੀਸ਼ਮ ਪਾਂਡੇ ਦੀ ਮਾਲ ਵਿਭਾਗ ਵਿਚ ਨਾਇਬ ਤਹਿਸੀਲਦਾਰ (ਗਰੁੱਪ-ਬੀ) ਵਜੋਂ ਨਿਯੁਕਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਥੇ ਹੀ ਮੰਤਰੀ ਮੰਡਲ ਨੇ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ (ਗਰੁੱਪ ਬੀ) ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਅਰਜੁਨ ਬਾਜਵਾ ਦੀ ਇੰਸਪੈਕਟਰ ਤੇ ਭੀਸ਼ਮ ਪਾਂਡੇ ਦੀ ਨਾਇਬ ਤਹਿਸੀਲਦਾਰ ਵੱਜੋਂ ਨਿਯੁਕਤੀ ਨੂੰ ਮਨਜ਼ੂਰੀ
ਅਰਜੁਨ ਬਾਜਵਾ ਦੀ ਇੰਸਪੈਕਟਰ ਤੇ ਭੀਸ਼ਮ ਪਾਂਡੇ ਦੀ ਨਾਇਬ ਤਹਿਸੀਲਦਾਰ ਵੱਜੋਂ ਨਿਯੁਕਤੀ ਨੂੰ ਮਨਜ਼ੂਰੀ
author img

By

Published : Jun 18, 2021, 10:45 PM IST

ਚੰਡੀਗੜ੍ਹ: ਮੰਤਰੀ ਮੰਡਲ ਨੇ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ (ਗਰੁੱਪ ਬੀ) ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਿਨੈਕਾਰ ਪੰਜਾਬ ਦੇ ਸਾਬਕਾ ਮੰਤਰੀ ਸਤਨਾਮ ਸਿੰਘ ਬਾਜਵਾ ਦਾ ਪੋਤਰਾ ਹੈ, ਜਿਨ੍ਹਾਂ ਨੇ ਸੂਬੇ ਵਿਚ ਅਮਨ ਅਤੇ ਸਦਭਾਵਨਾ ਦੀ ਖ਼ਾਤਰ 1987 ਵਿਚ ਆਪਣੀ ਜਾਨ ਵਾਰ ਦਿੱਤੀ ਸੀ। ਉਨ੍ਹਾਂ ਦੀ ਨਿਯੁਕਤੀ ਮੌਜੂਦਾ ਨਿਯਮਾਂ ਵਿਚ ਇਸ ਨੂੰ ਪ੍ਰਥਾ ਬਣਾਏ ਬਿਨਾਂ ਇਕ-ਵਾਰ ਲਈ ਮੁਆਫੀ/ਢਿੱਲ ਦਿੰਦੇ ਹੋਏ ਕੀਤੀ ਗਈ ਹੈ।
ਇਹ ਵੀ ਪੜੋ: ਈਟੀਵੀ ਭਾਰਤ ਦੀ ਖਬਰ ਦਾ ਵੱਡਾ ਅਸਰ,ਖੇਤਾਂ ਚ ਝੋਨਾ ਲਾਉਂਦੀ ਖਿਡਾਰਨ ਨੂੰ ਮਿਲੀ ਨੌਕਰੀ
ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ 1987 ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਜੋਗਿੰਦਰ ਪਾਲ ਪਾਂਡੇ ਦੇ ਪੋਤਰੇ ਭੀਸ਼ਮ ਪਾਂਡੇ ਦੀ ਮਾਲ ਵਿਭਾਗ ਵਿਚ ਨਾਇਬ ਤਹਿਸੀਲਦਾਰ (ਗਰੁੱਪ-ਬੀ) ਵਜੋਂ ਨਿਯੁਕਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਸਬੰਧੀ ਪਾਲਿਸੀ, 2002 ਵਿਚ ਇਕ ਵਾਰ ਛੋਟ ਦੇ ਕੇ ਵਿਸ਼ੇਸ਼ ਕੇਸ ਵਜੋਂ ਮੰਨਿਆ ਗਿਆ ਹੈ। ਹਾਲਾਂਕਿ, ਇਸ ਨੂੰ ਪ੍ਰਥਾ ਵਜੋਂ ਨਹੀਂ ਵਿਚਾਰਿਆ ਜਾਵੇਗਾ। ਇਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਬੱਚਿਆਂ/ਪੋਤੇ-ਪੋਤੀਆਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੇਸ ਦੇ ਆਧਾਰ ਉਤੇ ਇਵਜਾਨੇ ਵਜੋਂ ਨਿਯੁਕਤੀ ਲਈ ਵਿਚਾਰਿਆ ਜਾਣਾ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜੋ: ਪੰਜਾਬ ਕੈਬਨਿਟ ਨੇ 6ਵੇਂ ਪੇਅ-ਕਮਿਸ਼ਨ ਨੂੰ ਦਿੱਤੀ ਮਨਜ਼ੂਰੀ, ਜਾਣੋ ਹੋਰ ਕੀ ਲਏ ਫੈਸਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.