ETV Bharat / city

ਕਲਾਨੌਰ 'ਚ ਨਵਾਂ ਖੇਤੀਬਾੜੀ ਕਾਲਜ ਅਤੇ ਮਲੇਰਕੋਟਲਾ ਦੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ

author img

By

Published : May 21, 2021, 9:55 PM IST

ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਮਲੇਰਕੋਟਲਾ ਅਤੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕਾਲਜ ਖੋਲ੍ਹਣਾ ਬਹੁਤ ਜ਼ਰੂਰੀ ਹੈ।

ਕਲਾਨੌਰ 'ਚ ਨਵਾਂ ਖੇਤੀਬਾੜੀ ਕਾਲਜ ਅਤੇ ਮਲੇਰਕੋਟਲਾ ਦੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ
ਕਲਾਨੌਰ 'ਚ ਨਵਾਂ ਖੇਤੀਬਾੜੀ ਕਾਲਜ ਅਤੇ ਮਲੇਰਕੋਟਲਾ ਦੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਨੂੰ ਅਮਲ 'ਚ ਲਿਆਉਂਦਿਆਂ ਸੂਬਾ ਪੱਧਰੀ ਕਮੇਟੀ ਨੇ ਮਾਲੇਰਕੋਟਲਾ ਜ਼ਿਲ੍ਹੇ `ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਿਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵਿਸ਼ੇਸ਼ ਤੌਰ `ਤੇ ਭਾਗ ਲਿਆ। ਇਹ ਕਮੇਟੀ ਘੱਟ ਗਿਣਤੀਆਂ ਦੇ ਆਰਥਿਕ, ਸਮਾਜਿਕ ਅਤੇ ਵਿੱਦਿਅਕ ਵਿਕਾਸ ਲਈ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਨਿਊ 15 ਨੁਕਤੀ ਪ੍ਰੋਗਰਾਮ ਤਹਿਤ, ਪ੍ਰਧਾਨ ਮੰਤਰੀ ਜਨ ਵਿਕਾਸ ਪ੍ਰੋਗਰਾਮ ਅਧੀਨ ਬਣਾਈ ਗਈ ਹੈ।

ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਮਲੇਰਕੋਟਲਾ ਅਤੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕਾਲਜ ਖੋਲ੍ਹਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਸਥਾਪਿਤ ਹੋਣ ਨਾਲ ਮੈਡੀਕਲ ਖੇਤਰ ਵਿੱਚ ਰੁਜ਼ਗਾਰ ਦੇ ਹੋਰ ਸਾਧਨ ਵੀ ਪੈਦਾ ਹੋਣਗੇ ਅਤੇ ਮੈਡੀਕਲ ਖੇਤਰ ਵਿੱਚ ਨੌਜਵਾਨਾਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਹੋਣ ਨਾਲ ਪੰਜਾਬ ਵਿੱਚ ਡਾਕਟਰਾਂ ਦੀ ਘਾਟ ਵੀ ਪੂਰੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਮਾਲੇਰਕੋਟਲਾ-2 ਬਲਾਕ 'ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ 24.44 ਏਕੜ ਰਕਬੇ ਵਿੱਚ 368.92 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾਵੇਗਾ। ਨਵੇਂ ਮੈਡੀਕਲ ਕਾਲਜ ਨੂੰ ਸਬ ਡਿਵੀਜਨਲ ਸਰਕਾਰੀ ਹਸਪਤਾਲ, ਮਲੇਰਕੋਟਲਾ ਨਾਲ ਜੋੜਿਆ ਜਾਵੇਗਾ। ਇਸ ਪ੍ਰੋਜੈਕਟ ਲਈ ਜ਼ਮੀਨ ਪੰਜਾਬ ਵਕਫ਼ ਬੋਰਡ ਵੱਲੋਂ ਲੀਜ `ਤੇ ਮੁਹੱਈਆ ਕਰਵਾਈ ਗਈ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਪਹਿਲੇ ਸਾਲ ਵਿੱਚ 100 ਵਿਦਿਆਰਥੀ ਮੈਡੀਕਲ ਕਾਲਜ ਵਿੱਚ ਦਾਖਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਚਲਾਉਣ ਲਈ 43.66 ਕਰੋੜ ਰੁਪਏ ਸਾਲਾਨਾ ਖਰਚ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ 500 ਬਿਸਤਰਿਆਂ ਦਾ ਕੀਤਾ ਜਾਵੇਗਾ। ਇਸ ਮੌਕੇ ਮੁੱਖ ਸਕੱਤਰ ਵੱਲੋਂ ਇਸ ਪ੍ਰੋਜੈਕਟ ਲਈ ਸੋਧੇ ਬਜਟ ਵਿੱਚ ਵਿੱਤੀ ਪ੍ਰਬੰਧ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਨੇ ਦੱਸਿਆ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਕਾਲਜ ਖੋਲ੍ਹਣ ਲਈ ਸਾਰੀਆਂ ਸ਼ਰਤਾਂ ਪੂਰੀਆਂ ਕਰ ਲਈਆਂ ਗਈਆਂ ਹਨ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ ਨੇ ਦੱਸਿਆ ਕਿ ਕੇਂਦਰੀ ਸਕੀਮ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ 'ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਧੀਨ ਨਵਾਂ ਖੇਤੀਬਾੜੀ ਕਾਲਜ ਖੋਲ੍ਹਣ ਦੀ ਤਜਵੀਜ ਵੀ ਭਾਰਤ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ। ਇਹ ਨਵਾਂ ਕਾਲਜ ਵੀ ਜਲਦ ਹੀ ਹੋਂਦ ਵਿੱਚ ਆ ਜਾਵੇਗਾ।

ਇਹ ਵੀ ਪੜ੍ਹੋ:ਨਿਹੰਗ ਸਿੰਘ ਨੇ ਸਾਥੀ ਨਿਹੰਗ ਦਾ ਹੀ ਕੀਤਾ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.