ਚੰਡੀਗੜ੍ਹ: ਇੱਕ ਪਾਸੇ ਜਿੱਥੇ ਮੋਹਾਲੀ ਚੰਡੀਗੜ੍ਹ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਸੀਐੱਮ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਫੈਸਲਾ ਕਰਦੇ ਹੋਏ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
1500 ਰੁਪਏ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਮੰਤਰੀਆਂ ਦੇ ਨਾਲ ਕੈਬਨਿਟ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
-
ਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ...ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ
— Bhagwant Mann (@BhagwantMann) May 18, 2022 " class="align-text-top noRightClick twitterSection" data="
ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ pic.twitter.com/2tR6IXLrBc
">ਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ...ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ
— Bhagwant Mann (@BhagwantMann) May 18, 2022
ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ pic.twitter.com/2tR6IXLrBcਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ...ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ
— Bhagwant Mann (@BhagwantMann) May 18, 2022
ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ pic.twitter.com/2tR6IXLrBc
ਟਵੀਟ ਚ ਸੀਐੱਮ ਮਾਨ ਨੇ ਅੱਗੇ ਕਿਹਾ ਕਿ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਜੋਸ਼ੇਨ ਦੀ ਸਿੱਧੀ ਬਿਜਾਈ ਨੂੰ ਅਪਣਾਇਆ ਜਾਵੇ। ਨਾਲ ਹੀ ਕਿਸਾਨਾਂ ਨੂੰ ਇਸ ਸਬੰਧੀ ਪ੍ਰੇਰਿਤ ਕੀਤਾ ਜਾਵੇ। ਧਰਤੀ ਅਤੇ ਪਾਣੀ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਟਵੀਟ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਰਿਟਾਇਰ ਪਟਵਾਰੀਆਂ ਦੀ ਭਰਤੀ ਨੂੰ ਮਨਜ਼ੂਰੀ: ਪੰਜਾਬ ਕੈਬਨਿਟ ਵੱਲੋਂ ਹੈਰਾਨ ਕਰ ਦੇਣ ਵਾਲਾ ਫੈਸਲੇ ਲਿਆ ਗਿਆ ਹੈ। ਜੀ ਹਾਂ ਇੱਥੇ ਇੱਕ ਪਾਸੇ ਮਾਨ ਸਰਕਾਰ ਵੱਲੋਂ 25 ਹਜ਼ਾਰ ਨਹੀਂ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਕੈਬਨਿਟ ਮੀਟਿੰਗ ’ਚ 1,766 ਰਿਟਾਇਰ ਪਟਵਾਰੀਆਂ ਨੂੰ ਭਰਤੀ ਕਰਨ ਦੇ ਫੈਸਲੇ ’ਤੇ ਮੋਹਰ ਲਗਾਈ ਗਈ ਹੈ। ਇਸ ਸਬੰਧ ’ਚ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ 1090 ਪਟਵਾਰੀ ਭਰਤੀ ਕੀਤੇ ਗਏ ਹਨ ਪਰ ਉਨ੍ਹਾਂ ਦਾ ਪ੍ਰੋਬੇਸ਼ਨ ਦੀ ਮਿਆਦ 2 ਸਾਲ ਹੈ। ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ।
ਸ਼ਹੀਦ ਦੇ ਵਾਰਿਸਾਂ ਨੂੰ ਸਹਾਇਤਾ ਰਾਸ਼ੀ: ਉੱਥੇ ਹੀ ਦੂਜੇ ਪਾਸੇ ਕੈਬਨਿਟ ਮੀਟਿੰਗ ’ਚ ਪੰਜਾਬ ਚ ਸ਼ਹੀਦ ਸੈਨੀਕਾਂ ਅਤੇ ਪੁਲਿਸ ਕਰਮੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਮੁਆਵਜ਼ਾਂ ਦੇਣ ’ਤੇ ਮਨਜ਼ੂਰੀ ਦਿੱਤੀ ਗਈ ਹੈ। ਦੱਸ ਦਈਏ ਕਿ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਨਾਲ ਹੀ ਪਿਛਲੇ ਕੁਝ ਦਿਨ ਪਹਿਲਾਂ ਹੀ ਇੱਕ ਸੈਨਿਕ ਦੇ ਸ਼ਹੀਦ ਹੋਣ ’ਤੇ ਸੀਐੱਮ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਜਾਰੀ ਕਰਨ ਨੂੰ ਕਿਹਾ ਸੀ।
ਸਿੱਧੀ ਬਿਜਾਈ ਦੇ ਲਈ ਕਿਸਾਨਾਂ ਨੂੰ ਅਪੀਲ: ਕਾਬਿਲੇਗੌਰ ਹੈ ਕਿ ਸੀਐੱਮ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੀਐੱਮ ਮਾਨ ਨੇ ਆਪਣੇ ਸੰਗਰੂਰ ਦੇ ਪਿੰਡ ਸੰਤੋਜ ਚ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ। ਜਿਸ ਚ ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਸਿੱਧੀ ਬਿਜਾਈ ਕਰਨ ਦੇ ਨਾਲ ਕਿਸਾਨ ਆਪਣੀ ਧਰਤੀ ਅਤੇ ਪਾਣੀ ਨੂੰ ਬਚਾ ਸਕਣਗੇ।
ਪਿਛਲੀ ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਉੱਥੇ ਹੀ ਜੇਕਰ ਗੱਲ ਕੀਤੀ ਜਾਵੇਗੀ ਪਿਛਲੇ ਕੈਬਨਿਟ ਮੀਟਿੰਗ ਦੇ ਤਾਂ ਸੀਐੱਮ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੀਆਂ 26 ਹਜ਼ਾਰ ਤੋਂ ਵੱਧ ਅਸਾਮੀਆਂ ਨੂੰ ਮਨਜ਼ੂਰੀ, ਇੱਕ ਵਿਧਾਇਕ ਇੱਕ ਪੈਨਸ ਦੇ ਨੋਟਿਫਿਕੇਸ਼ਨ ਨੂੰ ਮਨਜ਼ੂਰੀ, ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ, ਮੁਕਤਸਰ ਜ਼ਿਲ੍ਹੇ ਚ ਨਰਮੇ ਦੀ ਫਸਲ ਦੇ ਖਰਾਬ ਹੋਣ ’ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਇਹ ਵੀ ਪੜੋ: Live Update: ਕਿਸਾਨਾਂ ਅਤੇ ਸੀਐੱਮ ਮਾਨ ਦੀ ਮੀਟਿੰਗ ਜਾਰੀ