ETV Bharat / city

ਸਿੱਧੀ ਅਦਾਇਗੀ ਦਾ ਮਸਲਾ ਹੱਲ ਨਾ ਹੋਇਆ ਤਾਂ 10 ਤੋਂ ਕਰਾਂਗੇ ਕੰਮ ਬੰਦ: ਕਾਲੜਾ - issue of direct payment

ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈ ਕੇ ਆੜ੍ਹਤੀਆਂ ਅਤੇ ਸਰਕਾਰ ਵਿਚਾਲੇ ਲਗਾਤਾਰ ਰੇੜਕਾ ਬਰਕਰਾਰ ਹੈ ਜਿਸ ਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਸਣੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਨੇ ਵੀ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਣਗੇ।

ਸਿੱਧੀ ਅਦਾਇਗੀ ਦਾ ਮਸਲਾ ਹੱਲ ਨਾ ਹੋਇਆ ਤਾਂ 10 ਤੋਂ ਕਰਾਂਗੇ ਕੰਮ ਬੰਦ: ਕਾਲੜਾ

author img

By

Published : Apr 7, 2021, 9:37 PM IST

ਚੰਡੀਗੜ੍ਹ: ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈ ਕੇ ਆੜ੍ਹਤੀਆਂ ਅਤੇ ਸਰਕਾਰ ਵਿਚਾਲੇ ਲਗਾਤਾਰ ਰੇੜਕਾ ਬਰਕਰਾਰ ਹੈ ਜਿਸ ਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਸਣੇ ਨਾਲ ਮੁਲਾਕਾਤ ਕੀਤੀ। ਬੈਠਕ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਣੇ ਤਮਾਮ ਅਧਿਕਾਰੀ ਮੌਜੂਦ ਰਹੇ।

ਸਿੱਧੀ ਅਦਾਇਗੀ ਦਾ ਮਸਲਾ ਹੱਲ ਨਾ ਹੋਇਆ ਤਾਂ 10 ਤੋਂ ਕਰਾਂਗੇ ਕੰਮ ਬੰਦ: ਕਾਲੜਾ

ਆੜ੍ਹਤੀਆਂ ਦੀਆਂ ਨਜ਼ਰਾਂ ਭਲਕੇ ਪਿਊਸ਼ ਗੋਇਲ ਅਤੇ ਆਸ਼ੂ ਦੀ ਮੀਟਿੰਗ 'ਤੇ ਟਿਕੀਆਂ

ਬੈਠਕ ਖਤਮ ਹੋਣ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਗ ਇਹੀ ਕੀਤੀ ਹੈ ਕਿ ਸਿੱਧੀ ਅਦਾਇਗੀ ਕੇਂਦਰ ਸਰਕਾਰ ਵੱਲੋਂ ਬੰਦ ਕੀਤੀ ਜਾਵੇ, ਜਿਸ ਨੂੰ ਲੈ ਕੇ ਵੀਰਵਾਰ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬੈਠਕ ਹੋਵੇਗੀ। ਜਿਨ੍ਹਾਂ ਦੇ ਸਹਿਯੋਗ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੀ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਨੇ ਵੀ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਣਗੇ।

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਮੁੜ ਸਪਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਹੀ ਹੋਵੇਗੀ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਸਿੱਧਾ ਪੈਸਾ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਵੀਰਵਾਰ ਨੂੰ ਪਿਊਸ਼ ਗੋਇਲ ਨਾਲ ਹੋਣ ਵਾਲੀ ਭਾਰਤ ਭੂਸ਼ਣ ਆਸ਼ੂ ਦੀ ਬੈਠਕ ਵਿਚ ਕੀ ਸਿੱਟਾ ਨਿਕਲ ਕੇ ਸਾਹਮਣੇ ਆਉਂਦਾ ਹੈ। ਦਸਣਾ ਬਣਦਾ ਹੈ ਕਿ ਸੂਬੇ ਵਿੱਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣੀ ਹੈ ਅਤੇ ਜੇਕਰ ਕੇਂਦਰ ਸਰਕਾਰ ਨੇ ਸੁਰ ਨਰਮ ਨਾ ਕੀਤੇ ਤਾਂ ਪੰਜਾਬ ਸਰਕਾਰ ਕੋਲ ਸਿੱਧੀ ਅਦਾਇਗੀ ਕੀਤੇ ਜਾਣ ਤੋਂ ਬਿਨਾਂ ਕੋਈ ਵੀ ਚਾਰਾ ਨਹੀਂ ਬਚੇਗਾ।

10 ਤੱਕ ਮਸਲਾ ਹੱਲ ਨਾ ਹੋਇਆ ਤਾਂ ਮੰਡੀਆਂ 'ਚ ਕੰਮ ਹੋਵੇਗਾ ਬੰਦ: ਆੜ੍ਹਤੀ

ਵਿਜੈ ਕਾਲੜਾ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ 10 ਤਾਰੀਕ ਤੱਕ ਮਾਮਲੇ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਹੁੰਦਾ ਤਾਂ ਉਹ 10 ਤਾਰੀਖ ਨੂੰ ਸਾਰੀਆਂ ਮੰਡੀਆਂ ਵਿੱਚ ਕੰਮ ਕਰਨਾ ਬੰਦ ਕਰ ਦੇਣਗੇ। ਇਸਤੋਂ ਪਹਿਲਾਂ 9 ਅਪ੍ਰੈਲ ਨੂੰ ਆੜ੍ਹਤੀਆਂ ਨਾਲ ਮੁੱਖ ਮੰਤਰੀ ਬੈਠਕ ਵੀ ਕਰਨਗੇ ਅਤੇ ਜੇਕਰ ਬੈਠਕ ਵਿੱਚ ਕੋਈ ਮੰਗ ਨਾ ਮੰਨੀ ਗਈ ਤਾਂ ਮੰਡੀਆਂ ਵਿੱਚ ਇਨ੍ਹਾਂ ਵੱਲੋਂ ਨਾ ਤਾਂ ਕੋਈ ਸਾਮਾਨ ਲੋਡ ਕੀਤਾ ਜਾਵੇਗਾ ਅਤੇ ਨਾ ਹੀ ਕੁਝ ਅਣਲੋਡ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.