ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੋਰੋਨਾ ਦੇ ਮਰੀਜ਼ਾਂ ਨੂੰ ਸ਼ਹਿਰ ਦੇ ਚਾਰ ਮੁੱਖ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਪਰ ਹੁਣ ਸਾਰੇ ਹਸਪਤਾਲਾਂ 'ਚ ਬੈੱਡ ਲੱਗਭਗ ਭਰੇ ਹੋਏ ਹਨ। ਅਜਿਹੀ ਸਥਿਤੀ ਵਿੱਚ ਮਰੀਜ਼ਾਂ ਨੂੰ ਬੈੱਡ ਮਿਲਣ 'ਚ ਸਮੱਸਿਆ ਆ ਰਹੀ ਹੈ।
ਇਸ ਲਈ ਪੰਜਾਬ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਹੋਸਟਲ 'ਚ 100 ਬੈੱਡਾਂ ਵਾਲਾ ਹਸਪਤਾਲ ਤਿਆਰ ਕੀਤਾ ਗਿਆ ਹੈ। ਜਿਸ ਨੂੰ ਫੌਜ ਨੇ ਤਿਆਰ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਬਹੁਤ ਸਾਰੀਆਂ ਕੋਵਿਡ ਕੇਅਰ ਬਣਾ ਦਿੱਤੇ ਗਏ ਹਨ। ਜਿਥੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਪਰ ਉਹ ਮਰੀਜ਼ ਜੋ ਗੰਭੀਰ ਬਿਮਾਰ ਹਨ। ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਸਕਦਾ ਹੈ।
ਹਸਪਤਾਲ ਦਾ ਉਦਘਾਟਨ ਸੋਮਵਾਰ ਨੂੰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਵਿਸ਼ੇਸ਼ ਤੌਰ 'ਤੇ ਕੋਵਿਡ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਪੂਰੇ ਹਸਪਤਾਲ ਦਾ ਨਿਰੀਖਣ ਵੀ ਕੀਤਾ।
ਇਹ ਵੀ ਪੜ੍ਹੋ:ਲੁਧਿਆਣਾ: ਹਸਪਤਾਲ ’ਚ ਕੋਰੋਨਾ ਕਾਰਨ 2 ਮੌਤਾਂ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਇਲਜਾਮ
ਇਸ ਮੌਕੇ, ਉਨ੍ਹਾਂ ਨੇ ਫੌਜ ਦਾ ਧੰਨਵਾਦ ਕੀਤਾ ਹੈ। ਫੌਜ ਵਲੋਂ ਬਹੁਤ ਘੱਟ ਸਮੇਂ ਵਿੱਚ ਇਸ ਹਸਪਤਾਲ ਨੂੰ ਤਿਆਰ ਕੀਤਾ ਹੈ। ਇਹ ਚੰਡੀਗੜ੍ਹ ਦੇ ਮਰੀਜ਼ਾਂ ਲਈ ਵਰਦਾਨ ਤੋਂ ਘੱਟ ਕੁਝ ਵੀ ਨਹੀਂ ਹੈ। ਇਸ ਤੋਂ ਇਲਾਵਾ ਇਸ ਹਸਪਤਾਲ ਦੇ ਹਰ ਬੈੱਡ 'ਤੇ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ। ਇੱਥੇ ਡਾਕਟਰ ਅਤੇ ਮੈਡੀਕਲ ਸਟਾਫ 24 ਘੰਟੇ ਮੌਜੂਦ ਰਹੇਗਾ। ਫੌਜ ਵਲੋਂ ਕਿਹਾ ਗਿਆ ਹੈ ਕਿ ਇਸ ਹਸਪਤਾਲ ਵਿੱਚ ਆਕਸੀਜਨ ਜਾਂ ਹੋਰ ਜ਼ਰੂਰੀ ਦਵਾਈਆਂ ਦੀ ਸਪਲਾਈ ਜਾਰੀ ਰਹੇਗੀ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਕੁਝ ਦਿਨ ਪਹਿਲਾਂ ਹੀ ਪੰਜਾਬ ਯੂਨੀਵਰਸਿਟੀ ਦਾ ਇੰਟਰਨੈਸ਼ਨਲ ਹੋਸਟਲ ਫੌਜ ਦੇ ਸਪੁਰਦ ਕੀਤਾ ਸੀ। ਸੈਰ ਸਪਾਟਾ ਦੀ ਤਰਫੋਂ ਸੈਨਾ ਨੂੰ ਅਪੀਲ ਕੀਤੀ ਗਈ ਸੀ ਕਿ ਜਲਦੀ ਹੀ ਇਸ ਹੋਸਟਲ ਵਿੱਚ ਕੋਵਿਡ ਹਸਪਤਾਲ ਤਿਆਰ ਕੀਤਾ ਜਾਵੇ।
ਫੌਜ ਵਲੋਂ 3 ਦਿਨਾਂ 'ਚ ਹੀ ਇਸ ਅਤਿਆਧੁਨਿਕ ਸੁਵਿਧਾਵਾਂ ਨਾਲ ਲੈਸ ਹਸਪਤਾਲ ਨੂੰ ਤਿਆਰ ਕੀਤਾ ਹੈ। ਹਸਪਤਾਲ ਬਣਨ ਨਾਲ ਕੋਵਿਡ ਦੇ ਮਰੀਜ਼ਾਂ ਦਾ ਇਲਾਜ ਕਰਵਾ ਰਹੇ ਚੰਡੀਗੜ੍ਹ ਦੇ ਹੋਰ ਹਸਪਤਾਲਾਂ 'ਤੇ ਮਰੀਜ਼ਾਂ ਦਾ ਭਾਰ ਘਟੇਗਾ ਅਤੇ ਵੱਧ ਤੋਂ ਵੱਧ ਮਰੀਜ਼ਾਂ ਨੂੰ ਡਾਕਟਰੀ ਸਹੂਲਤਾਂ ਮਿਲ ਸਕਣਗੀਆਂ।
ਇਹ ਵੀ ਪੜ੍ਹੋ:ਬਕਸਰ ਦੇ ਗੰਗਾ ਘਾਟ 'ਤੇ ਲਾਸ਼ਾਂ ਦਾ ਢੇਰ, ਸਵਾਲ-ਕਿੱਥੋਂ ਆਈਆਂ ਇੰਨੀਆਂ ਲਾਸ਼ਾਂ?