ਚੰਡੀਗੜ੍ਹ: ਪੰਜਾਬ ਹਰਿਆਣਾ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੰਬੇਦੀਆਂ ਦਾ ਰੋਸ ਪ੍ਰਦਰਸ਼ਨ ਸਿਖਰਾਂ ਉੱਤੇ ਪਹੁੰਚ ਗਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਜਿੱਥੇ ਬਜ਼ੁਰਗ, ਔਰਤਾਂ, ਨੌਜਵਾਨ, ਬੱਚੇ ਆਦਿ ਲੋਕ ਸ਼ਮੂਲੀਅਤ ਕਰ ਆਪਣੀ ਆਵਾਜ਼ ਨੂੰ ਬੁਲੰਦ ਕਰ ਰਹੇ ਹਨ। ਉੱਥੇ ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਗਾਇਕ ਵੀ ਮੈਦਾਨ ਵਿੱਚ ਉੱਤਰ ਗਏ ਹਨ।
ਪੰਜਾਬ ਦੇ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਵੇਲੇ ਸਾਡੀ ਜ਼ਰੂਰਤ ਹੈ ਇਸ ਕਰਕੇ ਅਸੀਂ ਹਰ ਜਗ੍ਹਾ ਉਨ੍ਹਾਂ ਦੇ ਨਾਲ ਖੜੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਆਪਣਾ ਭਾਈਚਾਰਾ ਕਿਸਾਨਾਂ ਦੇ ਨਾਲ ਰਲਣ ਦੀ ਰਣਨੀਤੀ ਤਿਆਰ ਕਰ ਰਿਹਾ ਹੈ ਅਤੇ ਜਿੱਥੇ-ਜਿੱਥੇ ਕਿਸਾਨ ਜਾਣਗੇ ਉੱਥੇ ਹੀ ਕਲਾਕਾਰ ਭਾਈਚਾਰਾ ਵੀ ਪਹੁੰਚੇਗਾ।
ਪੰਜਾਬੀ ਗਾਇਕ ਮਹਿਤਾਬ ਵਿਰਕ ਨੇ ਕਿਹਾ ਕਿ ਉਹ ਵੈਸੇ ਤਾਂ ਹਰਿਆਣਾ ਤੋਂ ਹਨ ਪਰ ਉਨ੍ਹਾਂ ਨੂੰ ਮਾਨ ਸਤਿਕਾਰ ਪੰਜਾਬ ਦੇ ਲੋਕਾਂ ਵੱਲੋਂ ਮਿਲਿਆ ਹੈ। ਇਸ ਕਰਕੇ ਹਰਿਆਣਾ ਅਤੇ ਪੰਜਾਬ ਦੋਵਾਂ ਦੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਜ਼ਿਆਦਾ ਕਲਾਕਾਰਾਂ ਨੂੰ ਸੁਣਦੀ ਇਸ ਕਰਕੇ ਨੌਜਵਾਨਾਂ ਨੂੰ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਦੀ ਸਾਡੀ ਜ਼ਿੰਮਵਾਰੀ ਬਣਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਲਈ ਉਨ੍ਹਾਂ ਦੀ ਆਵਾਜ਼ ਬਣੀਏ ਹਾਂ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈਏ।