ETV Bharat / city

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਮਿਲਿਆ ਲਾਭ: ਅਰੁਨਾ ਚੌਧਰੀ

ਅਰੁਨਾ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 94.65 ਕਰੋੜ ਰੁਪਏ ਦਾ ਲਾਭ ਗਰਭਵਤੀ ਔਰਤਾਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਸਰਹੱਦੀ ਖੇਤਰਾਂ ਅਤੇ ਪਛੜੇ ਇਲਾਕਿਆਂ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।

pradhan mantri matru vandana yojana
ਫ਼ੋਟੋ
author img

By

Published : Dec 2, 2019, 11:18 PM IST

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਸਰਹੱਦੀ ਖੇਤਰਾਂ ਅਤੇ ਪਛੜੇ ਇਲਾਕਿਆਂ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।

ਆਂਗਨਵਾੜੀ ਸੈਂਟਰ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 2 ਤੋਂ 8 ਦਸੰਬਰ ਤੱਕ ਪੰਜਾਬ ਭਰ ਵਿੱਚ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਅਰੁਨਾ ਚੌਧਰੀ ਨੇ ਕਿਹਾ ਕਿ ਸਰਕਾਰ ਨੇ ਗਰਭਵਤੀ ਔਰਤਾਂ ਦੀ ਭਲਾਈ ਲਈ ਪੋਸ਼ਣ ਮਾਹ ਵਰਗੀਆਂ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨਾਂ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ। ਸਿਹਤਮੰਦ ਬੱਚਿਆਂ ਨਾਲ ਹੀ ਸਿਹਤਮੰਦ ਭਵਿੱਖ ਹੋਣ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਭੋਜਨ ਦੇਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੇ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਲੋਕ ਇਨਾਂ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਇਨਾਂ ਦਾ ਲਾਭ ਲੈਣ।

ਔਰਤਾਂ ਤੇ ਬੱਚਿਆਂ ਦੀ ਤੰਦਰੁਸਤੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਰਾਜ ਦੇ 2,48,292 ਲਾਭਪਾਤਰੀਆਂ ਦੇ ਖਾਤਿਆਂ ਵਿੱਚ 94,65,56000 ਸਿੱਧੇ ਜਮਾਂ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਪਹਿਲੇ ਬੱਚੇ ਦੇ ਜਨਮ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਮਿਲਣੀ ਹੈ, ਜਿਸ ਤਹਿਤ ਪਹਿਲੀ ਕਿਸ਼ਤ ਇਕ ਹਜ਼ਾਰ ਰੁਪਏ ਦੀ ਔਰਤ ਦੇ ਗਰਭਧਾਰਨ ਤੋਂ 150 ਦਿਨਾਂ ਦੇ ਅੰਦਰ ਅੰਦਰ ਨੇੜਲੇ ਆਂਗਨਵਾੜੀ ਸੈਂਟਰ ਵਿੱਚ ਰਜਿਸਟਰੇਸ਼ਨ ਕਰਵਾਉਣ ਮਗਰੋਂ ਮਿਲੇਗੀ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਗਰਭਵਤੀ ਔਰਤ ਦਾ ਸਿਹਤ ਵਿਭਾਗ ਵੱਲੋਂ ਘੱਟੋ ਘੱਟ ਇਕ ਜਣੇਪਾ ਪੂਰਵ ਚੈੱਕਅੱਪ, ਗਰਭਧਾਰਨ ਤੋਂ 180 ਦਿਨ ਪੂਰੇ ਹੋਣ ਉਤੇ ਮਿਲੇਗੀ। ਦੋ ਹਜ਼ਾਰ ਰੁਪਏ ਦੀ ਤੀਜੀ ਤੇ ਆਖ਼ਰੀ ਕਿਸ਼ਤ ਗਰਭਵਤੀ ਔਰਤ ਦੇ ਬੱਚੇ ਦੇ ਜਨਮ ਦੀ ਰਜਿਸਟਰੇਸ਼ਨ ਅਤੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ਉਤੇ ਦਿੱਤੀ ਜਾਵੇਗੀ।

ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਨਵੀਆਂ ਰਜਿਸਟਰਡ ਹੋਈਆਂ ਗਰਭਵਤੀ ਔਰਤਾਂ ਨੂੰ ਸਰਟੀਫਿਕੇਟ ਵੀ ਵੰਡੇ। ਉਨਾਂ ਪ੍ਰੋਗਰਾਮ ਦੌਰਾਨ ਲੱਗੀਆਂ ਨੁਮਾਇਸ਼ਾਂ ਵੀ ਦੇਖੀਆਂ ਤੇ ਆਂਗਨਵਾੜੀ ਸੈਂਟਰਾਂ ਤੋਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਖੁਰਾਕੀ ਵਸਤਾਂ ਵੀ ਚੈੱਕ ਕੀਤੀਆਂ। ਇਸ ਮੌਕੇ ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

Intro:ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 94.65 ਕਰੋੜ ਰੁਪਏ ਦਾ ਲਾਭ ਗਰਭਵਤੀ ਔਰਤਾਂ ਨੂੰ ਮਿਲਿਆ: ਅਰੁਨਾ ਚੌਧਰੀ
ਸਰਕਾਰੀ ਸਕੀਮਾਂ ਸਰਹੱਦੀ ਤੇ ਪਛੜੇ ਖੇਤਰਾਂ ਦੇ ਲੋਕਾਂ ਤੱਕ ਪਹੁੰਚਾਉਣ ਉਤੇ ਦਿੱਤਾ ਜ਼ੋਰ
ਔਰਤਾਂ ਤੇ ਬੱਚਿਆਂ ਦੀ ਤੰਦਰੁਸਤੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈBody:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਸਰਹੱਦੀ ਖੇਤਰਾਂ ਅਤੇ ਪਛੜੇ ਇਲਾਕਿਆਂ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।
ਇੱਥੇ ਮਾਜਰੀ ਦੇ ਆਂਗਨਵਾੜੀ ਸੈਂਟਰ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 2 ਤੋਂ 8 ਦਸੰਬਰ ਤੱਕ ਪੰਜਾਬ ਭਰ ਵਿੱਚ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਰਕਾਰ ਨੇ ਗਰਭਵਤੀ ਔਰਤਾਂ ਦੀ ਭਲਾਈ ਲਈ ਪੋਸ਼ਣ ਮਾਹ ਵਰਗੀਆਂ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨਾਂ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ। ਸਿਹਤਮੰਦ ਬੱਚਿਆਂ ਨਾਲ ਹੀ ਸਿਹਤਮੰਦ ਭਵਿੱਖ ਹੋਣ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਭੋਜਨ ਦੇਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੇ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਲੋਕ ਇਨਾਂ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਇਨਾਂ ਦਾ ਲਾਭ ਲੈਣ।
ਔਰਤਾਂ ਤੇ ਬੱਚਿਆਂ ਦੀ ਤੰਦਰੁਸਤੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਰਾਜ ਦੇ 2,48,292 ਲਾਭਪਾਤਰੀਆਂ ਦੇ ਖਾਤਿਆਂ ਵਿੱਚ 94,65,56000 ਸਿੱਧੇ ਜਮਾਂ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਪਹਿਲੇ ਬੱਚੇ ਦੇ ਜਨਮ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਮਿਲਣੀ ਹੈ, ਜਿਸ ਤਹਿਤ ਪਹਿਲੀ ਕਿਸ਼ਤ ਇਕ ਹਜ਼ਾਰ ਰੁਪਏ ਦੀ ਔਰਤ ਦੇ ਗਰਭਧਾਰਨ ਤੋਂ 150 ਦਿਨਾਂ ਦੇ ਅੰਦਰ ਅੰਦਰ ਨੇੜਲੇ ਆਂਗਨਵਾੜੀ ਸੈਂਟਰ ਵਿੱਚ ਰਜਿਸਟਰੇਸ਼ਨ ਕਰਵਾਉਣ ਮਗਰੋਂ ਮਿਲੇਗੀ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਗਰਭਵਤੀ ਔਰਤ ਦਾ ਸਿਹਤ ਵਿਭਾਗ ਵੱਲੋਂ ਘੱਟੋ ਘੱਟ ਇਕ ਜਣੇਪਾ ਪੂਰਵ ਚੈੱਕਅੱਪ, ਗਰਭਧਾਰਨ ਤੋਂ 180 ਦਿਨ ਪੂਰੇ ਹੋਣ ਉਤੇ ਮਿਲੇਗੀ। ਦੋ ਹਜ਼ਾਰ ਰੁਪਏ ਦੀ ਤੀਜੀ ਤੇ ਆਖ਼ਰੀ ਕਿਸ਼ਤ ਗਰਭਵਤੀ ਔਰਤ ਦੇ ਬੱਚੇ ਦੇ ਜਨਮ ਦੀ ਰਜਿਸਟਰੇਸ਼ਨ ਅਤੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ਉਤੇ ਦਿੱਤੀ ਜਾਵੇਗੀ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਨਵੀਆਂ ਰਜਿਸਟਰਡ ਹੋਈਆਂ ਗਰਭਵਤੀ ਔਰਤਾਂ ਨੂੰ ਸਰਟੀਫਿਕੇਟ ਵੀ ਵੰਡੇ। ਉਨਾਂ ਪ੍ਰੋਗਰਾਮ ਦੌਰਾਨ ਲੱਗੀਆਂ ਨੁਮਾਇਸ਼ਾਂ ਵੀ ਦੇਖੀਆਂ ਤੇ ਆਂਗਨਵਾੜੀ ਸੈਂਟਰਾਂ ਤੋਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਖੁਰਾਕੀ ਵਸਤਾਂ ਵੀ ਚੈੱਕ ਕੀਤੀਆਂ। ਇਸ ਮੌਕੇ ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਸੁਖਦੀਪ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਤੋਂ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਇੰਦਰਦੀਪ ਕੌਰ, ਸੀ.ਡੀ.ਪੀ.ਓ. ਮਾਜਰੀ ਸ੍ਰੀਮਤੀ ਹਰਮੀਤ ਕੌਰ, ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਸਵਿੰਦਰ ਸਿੰਘ ਭੂਰਾ ਅਤੇ ਸਰਪੰਚ ਜਗਦੀਪ ਰਾਣਾ ਤੇ ਹੋਰ ਹਾਜ਼ਰ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.