ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ (Arvind Kejriwal 3 day Punjab Visit) ਹਨ। ਉਹ 30 ਦਸੰਬਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ (Aam Aadmi Party victory in Chandigarh) ਦੇ ਜੇਤੂ ਮਾਰਚ ਵਿੱਚ ਹਿੱਸਾ ਲੈਣਗੇ। ਇਸ ਜਿੱਤ ਮਾਰਚ ਵਿੱਚ ਪੰਜਾਬ ਦੇ ਸਾਰੇ ਵੱਡੇ ਆਗੂ, ‘ਆਪ’ ਪੰਜਾਬ ਦੇ ਇੰਚਾਰਜ ਅਤੇ ਨਵੀਂ ਚੁਣੀ ਕੌਂਸਲ ਵੀ ਸ਼ਾਮਲ ਹੋਣਗੇ।
ਚੰਡੀਗੜ੍ਹ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਆਮ ਆਦਮੀ ਪਾਰਟੀ ਨੇ 35 ਵਿੱਚੋਂ 14 ਸੀਟਾਂ ਜਿੱਤੀਆਂ ਹਨ।
ਇਹ ਵੀ ਪੜੋ: Bikram Majithia Drug Case: ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਸੁਣਵਾਈ
ਪਟਿਆਲਾ ਵਿੱਚ ਕੱਢਣਗੇ ਸ਼ਾਂਤੀ ਮਾਰਚ
ਪੰਜਾਬ ਦੀ ਅਮਨ-ਸ਼ਾਂਤੀ ਲਈ 31 ਦਸੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਸੀ ਕਿ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਵਾਪਰੀ ਤੇ ਹੁਣ ਲੁਧਿਆਣਾ ਕੋਰਟ ਬਲਾਸਟ (Ludhiana Court Blast)ਹੋਇਆ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਭਾਈਚਾਰਕ ਸਾਂਝ ਬਣੀ ਰਹੇ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰਹੇ, ਇਹੋ ਅਰਦਾਸ ਕਰਨ ਲਈ ਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਸ਼ੁਭ ਕਾਮਨਾਵਾਂ ਦੇਣ ਲਈ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਾਲੰਟੀਅਰ ਵੀ ਇਸ ਮੌਕੇ ਮੌਜੂਦ ਰਹਿਣਗੇ।
ਕੇਜਰੀਵਾਲ ਅੰਮ੍ਰਿਤਸਰ ’ਚ ਮਨਾਉਣਗੇ ਨਵਾਂ ਸਾਲ
ਇਸ ਦੇ ਨਾਲ ਹੀ ਨਵੇਂ ਸਾਲ ਯਾਨੀ 1 ਜਨਵਰੀ 2022 ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ।
ਮੁੱਖ ਮੰਤਰੀ ਦੇ ਚਿਹਰੇ ਦਾ ਹੋ ਸਕਦੈ ਐਲਾਨ
ਕਿਆਸਰਾਈਆ ਇਹ ਲਗਾਈਆਂ ਜਾ ਰਹੀਆਂ ਹਨ ਕਿ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੇ ਕਈ ਦੌਰੇ ਕਰਨ ਚੁੱਕੇ ਹਨ ਤੇ ਕਹਿ ਚੁੱਕੇ ਹਨ ਕਿ ਜਲਦ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ, ਸੋ ਹੁਣ ਹੋ ਸਕਦਾ ਹੈ ਕਿ ਨਵੇਂ ਸਾਲ ’ਤੇ ਉਹ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੌਰੇ ’ਤੇ ਆਏ ਸਨ ਤਾਂ ਉਹਨਾਂ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਹਨ ਤੇ ਕੇਜਰੀਵਾਲ ਪੰਜਾਬ ਦੇ ਲੋਕਾਂ ਲਈ ਕਈ ਗਰੰਟੀਆਂ ਦਾ ਐਲਾਨ ਵੀ ਕਰ ਚੁੱਕੇ ਹਨ।
ਇਹ ਵੀ ਪੜੋ: ਹਰਸਿਮਰਤ ਦੇ ਤੱਕੜੀ ਵਾਲੇ ਬਿਆਨ ਤੋਂ ਬਾਅਦ ਭਖੀ ਸਿਆਸਤ
ਇਹ ਹਨ ਕੇਜਰੀਵਾਲ ਦੇ ਪਹਿਲੇ ਐਲਾਨ ਤੇ ਗਰੰਟੀਆਂ
- ਪਹਿਲੀ ਗਰੰਟੀ ਮੁਫਤ ਬਿਜਲੀ
- ਦੂਜੀ ਗਰੰਟੀ ਮੁਫਤ ਸਿਹਤ ਸਹੂਲਤ
- ਤੀਜੀ ਗਰੰਟੀ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
- ਚੌਥੀ ਗਰੰਟੀ ’ਚ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ‘ਚ ਨਵੇਂ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ।
- ਪੰਜਵੀਂ ਗਰੰਟੀ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ
- ਜਲੰਧਰ ਨੂੰ 2 ਗਰੰਟੀਆਂ, ਪਹਿਲੀ ਇੰਟਰਨੈਸ਼ਨਲ ਏਅਰਪੋਰਟ, ਦੂਜੀ ਜਲੰਧਰ ‘ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ।