ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਰਨਜੀਤ ਚੰਨੀ ਦੇ ਹਲਕੇ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਦੌਰਾਨ ਕੇਜਰੀਵਾਲ ਕਿਸਾਨਾਂ ਨਾਲ ਖੇਤਾਂ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਗੱਲਬਾਤ ਦੌਰਾਨ ਕਿਸਾਨਾਂ ਨੇ ਕੇਜਰੀਵਾਲ ਨੂੰ ਕਿਹਾ ਕਿ ਪੰਜਾਬ ਵਿਚ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਤੀਜੀ ਧਿਰ ਨੂੰ ਉੱਠਣ ਨਹੀਂ ਦਿੱਤਾ।
-
ਚਮਕੌਰ ਸਾਹਿਬ 'ਚ ਕਿਸਾਨਾਂ ਨਾਲ ਮਿਲੇ ਅਰਵਿੰਦ ਕੇਜਰੀਵਾਲ
— AAP Punjab (@AAPPunjab) January 14, 2022 " class="align-text-top noRightClick twitterSection" data="
ਰਸਤੇ 'ਚ ਗੱਡੀ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ CM ਚੰਨੀ ਦੇ ਹਲਕੇ 'ਚ CM ਕੇਜਰੀਵਾਲ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ https://t.co/ojBtbAEWu9
">ਚਮਕੌਰ ਸਾਹਿਬ 'ਚ ਕਿਸਾਨਾਂ ਨਾਲ ਮਿਲੇ ਅਰਵਿੰਦ ਕੇਜਰੀਵਾਲ
— AAP Punjab (@AAPPunjab) January 14, 2022
ਰਸਤੇ 'ਚ ਗੱਡੀ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ CM ਚੰਨੀ ਦੇ ਹਲਕੇ 'ਚ CM ਕੇਜਰੀਵਾਲ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ https://t.co/ojBtbAEWu9ਚਮਕੌਰ ਸਾਹਿਬ 'ਚ ਕਿਸਾਨਾਂ ਨਾਲ ਮਿਲੇ ਅਰਵਿੰਦ ਕੇਜਰੀਵਾਲ
— AAP Punjab (@AAPPunjab) January 14, 2022
ਰਸਤੇ 'ਚ ਗੱਡੀ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ CM ਚੰਨੀ ਦੇ ਹਲਕੇ 'ਚ CM ਕੇਜਰੀਵਾਲ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ https://t.co/ojBtbAEWu9
ਇਸ ਮੌਕੇ ਕੇਜਰੀਵਾਲ ਨੂੰ ਕਿਸਾਨਾਂ ਨੇ ਸਾਥ ਦੇਣ ਦਾ ਭਰੋਸਾ ਦਿੱਤਾ ਕਿ ਇਸ ਵਾਰ ਉਹ ਆਪ ਦਾ ਸਾਥ ਦੇਣਗੇ। ਕਿਸਾਨਾਂ ਨੇ ਮੌਜੂਦਾ ਸਰਕਾਰ ਖਿਲਾਫ਼ ਬੋਲਦਿਆਂ ਕਿਹਾ ਕਿ ਪਿਛਲੇ ਸਾਲਾਂ ਦਾ ਗੰਨੇ ਦੀ ਫਸਲ ਦਾ ਪੈਸਾ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਮੀਂਹ ਹਨੇਰੀ ਕਰ ਕੇ ਤਕਰੀਬਨ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਪਰ ਕਿਸੇ ਨੇ ਸਾਰ ਨਹੀਂ ਲਈ। ਇਸ ਦੌਰਾਨ ਕਿਸਾਨਾਂ ਨੇ ਕੇਜਰੀਵਾਲ ਨੂੰ ਦੱਸਿਆ ਕਿ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ ਅਤੇ ਹਲਕੇ ਦੇ ਨੌਜਵਾਨ ਵਿਹਲੇ ਹਨ।
ਕੇਜਰੀਵਾਲ ਦੇ ਪੁੱਛਣ 'ਤੇ ਕਿ ਇਸ ਵਾਰ ਵੋਟ ਕਿਸਨੂੰ ਪਾਉਣ ਜਾ ਰਹੇ ਹੋ ਤਾਂ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਜ਼ਰੂਰ ਬਦਲਾਅ ਕੀਤਾ ਜਾਵੇਗਾ। ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਵੋਟ 'ਆਪ' ਨੂੰ ਪਾਉਣਗੇ। ਕੇਜਰੀਵਾਲ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਵਿਚ ਵੀ ਦਿੱਲੀ ਵਾਂਗ ਸਕੂਲ ਬਣਾਉਣਗੇ ਤੇ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: Punjab Assembly Elections 2022: ਟਿਕਟਾਂ ਦੀ ਵੰਡ ਨੂੰ ਲੈਕੇ ਕਾਂਗਰਸ ’ਚ ਘਮਾਸਾਣ !