ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਚੋਣ ਅਖਾੜਾ ਭਖਦਾ ਹੀ ਜਾ ਰਿਹਾ ਹੈ ਤੇ ਹਰ ਪਾਰਟੀ ਵੱਲੋਂ ਕੁਰਸੀ ਹਾਸਲ ਕਰਨ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਵੀ ਪੰਜਾਬ ਦੇ ਲਗਾਤਾਰ (Arvind Kejriwal to visit Punjab) ਦੌਰੇ ਕੀਤੇ ਜਾ ਰਹੇ ਹਨ। ਉਥੇ ਹੁਣ ਫੇਰ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਵਿੱਚ 2 ਦਿਨ ਦੇ ਦੌਰੇ ’ਤੇ ਪਹੁੰਚ ਰਹੇ ਹਨ।
ਇਹ ਵੀ ਪੜੋ: ਪਠਾਨਕੋਟ ‘ਚ ਗ੍ਰੇਨੇਡ ਧਮਾਕਾ, ਆਰਮੀ ਗੇਟ ’ਤੇ ਸੁੱਟਿਆ ਬੰਬ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 22 ਨਵੰਬਰ ਜਾਨੀ ਅੱਜ ਤੋਂ ਇੱਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ।
2022 ਦੀਆਂ ਆਮ ਵਿਧਾਨ ਸਭਾ ਚੋਣਾਂ (2022 Assembly Elections) ਦੇ ਮਦੇਨਜਰ 'ਆਪ' ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ- ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।
ਔਰਤਾਂ ਲਈ ਤੀਜੀ ਗਾਰੰਟੀ ਦਾ ਕਰਨਗੇ ਐਲਾਨ
ਉੱਥੇ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਤਰਫੋਂ ਜਨਤਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੋ ਗਾਰੰਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਹੁਣ ਕੇਜਰੀਵਾਲਸੋਮਵਾਰ ਜਾਨੀ ਅੱਜ ਮੋਗਾ ਨੇੜੇ ਪਿੰਡ ਮਹਿਣਾ ਦੇ ਸਕਾਈ ਰਿੰਗ ਪੈਲੇਸ ਵਿਖੇ ਪਹੁੰਚਣਗੇ ਅਤੇ ਉੱਥੇ ਔਰਤਾਂ ਨੂੰ ਸੰਬੋਧਨ ਕਰਨਗੇ ਤੇ ਔਰਤਾਂ ਲਈ ਤੀਜੀ ਗਾਰੰਟੀ ਦਾ ਐਲਾਨ ਕਰਨਗੇ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ (Arvind Kejriwal) 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ।
ਉਨਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ (Arvind Kejriwal) ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੇ ਐਲਾਨ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦੋਂ ਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
ਹਰ 15 ਦਿਨਾਂ ਵਿਚ ਕੇਜਰੀਵਾਲ ਮਾਰਦੇ ਹਨ ਪੰਜਾਬ ਨੂੰ ਗੇੜਾ
ਦੱਸਣਯੋਗ ਹੈ ਕਿ ਕੇਜਰੀਵਾਲ ਹਰ 15 ਦਿਨਾਂ ਬਾਅਦ ਪੰਜਾਬ ਦਾ ਦੌਰਾ ਕਰ ਕੇ ਲੋਕਾਂ ’ਚ ਨਵੀਂ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ‘ਆਪ’ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੀ ਹੈ। ਪੰਜਾਬ ਵਿਚ ‘ਦਿੱਲੀ ਮਾਡਲ’ ਦਾ ਵੀ ਵੱਡੇ ਪੱਧਰ ’ਤੇ ਪ੍ਰਚਾਰਿਆ ਜਾ ਰਿਹਾ ਹੈ। ਦਿੱਲੀ ਵਾਂਗ ਪੰਜਾਬ ਵਿਚ ਵੀ ਮੁਹੱਲਾ ਕਲੀਨਿਕ ਖੋਲ੍ਹਣ ਦੇ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ।
ਉਥੇ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤੀ ਸ਼ਹਿਰ ਬਟਾਲਾ ਵਿਖੇ ਪਹੁੰਚ ਰਹੇ ਹਨ ਅਤੇ ਵਿਸ਼ੇਸ ਤੌਰ ‘ਤੇ ਬਟਾਲਾ ਦੇ ਸਨਅਤਕਾਰਾਂ ਨਾਲ ਮੀਟਿੰਗ ਕਰਨਗੇ।