ETV Bharat / city

22 ਨਵੰਬਰ ਤੋਂ ਪੰਜਾਬ ਦੌਰੇ 'ਤੇ CM ਅਰਵਿੰਦ ਕੇਜਰੀਵਾਲ, ਕਰਨਗੇ ਇਹ ਐਲਾਨ - Kejriwal to visit Punjab

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ 22 ਨਵੰਬਰ ਨੂੰ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨਗੇ ਤੇ ਕਈ ਹੋਰ ਵੀ ਵੱਡੇ ਐਲਾਨ ਕਰਨਗੇ। ਪੜੋ ਪੂਰੀ ਖ਼ਬਰ...

ਪੰਜਾਬ ਦੌਰੇ 'ਤੇ CM ਅਰਵਿੰਦ ਕੇਜਰੀਵਾਲ
ਪੰਜਾਬ ਦੌਰੇ 'ਤੇ CM ਅਰਵਿੰਦ ਕੇਜਰੀਵਾਲ
author img

By

Published : Nov 21, 2021, 7:00 PM IST

ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਚੋਣ ਅਖਾੜਾ ਭਖਦਾ ਹੀ ਜਾ ਰਿਹਾ ਹੈ ਤੇ ਹਰ ਪਾਰਟੀ ਵੱਲੋਂ ਕੁਰਸੀ ਹਾਸਲ ਕਰਨ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਵੀ ਪੰਜਾਬ ਦੇ ਲਗਾਤਾਰ (Arvind Kejriwal to visit Punjab) ਦੌਰੇ ਕੀਤੇ ਜਾ ਰਹੇ ਹਨ। ਉਥੇ ਹੁਣ ਫੇਰ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਵਿੱਚ 2 ਦਿਨ ਦੇ ਦੌਰੇ ’ਤੇ ਪਹੁੰਚ ਰਹੇ ਹਨ।

ਇਹ ਵੀ ਪੜੋ: Assembly Elections 2022: ਜਲੰਧਰ ਕੈਂਟ ਦੇ ਪਿੰਡ ਨੰਗਲ ਕਰਾਰ ਖਾਂ ਦੇ ਲੋਕਾਂ ਦੀ ਇਹ ਹੈ ਮੰਗ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 22 ਨਵੰਬਰ ਤੋਂ ਇੱਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ।

2022 ਦੀਆਂ ਆਮ ਵਿਧਾਨ ਸਭਾ ਚੋਣਾਂ (2022 Assembly Elections) ਦੇ ਮਦੇਨਜਰ 'ਆਪ' ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ- ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ (Arvind Kejriwal) 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ।

ਉਨਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ (Arvind Kejriwal) ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੇ ਐਲਾਨ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦੋਂ ਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

ਹਰ 15 ਦਿਨਾਂ ਵਿਚ ਕੇਜਰੀਵਾਲ ਮਾਰਦੇ ਹਨ ਪੰਜਾਬ ਨੂੰ ਗੇੜਾ

ਦੱਸਣਯੋਗ ਹੈ ਕਿ ਕੇਜਰੀਵਾਲ ਹਰ 15 ਦਿਨਾਂ ਬਾਅਦ ਪੰਜਾਬ ਦਾ ਦੌਰਾ ਕਰ ਕੇ ਲੋਕਾਂ ’ਚ ਨਵੀਂ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ‘ਆਪ’ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੀ ਹੈ। ਪੰਜਾਬ ਵਿਚ ‘ਦਿੱਲੀ ਮਾਡਲ’ ਦਾ ਵੀ ਵੱਡੇ ਪੱਧਰ ’ਤੇ ਪ੍ਰਚਾਰਿਆ ਜਾ ਰਿਹਾ ਹੈ। ਦਿੱਲੀ ਵਾਂਗ ਪੰਜਾਬ ਵਿਚ ਵੀ ਮੁਹੱਲਾ ਕਲੀਨਿਕ ਖੋਲ੍ਹਣ ਦੇ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ।

ਇਹ ਵੀ ਪੜੋ: ਜਦੋਂ ਤੱਕ MSP 'ਤੇ ਗਰੰਟੀ ਨਹੀਂ ਉਦੋਂ ਤੱਕ ਘਰ ਵਾਪਸੀ ਨਹੀਂ: ਕਿਸਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.