ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal) ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ਤੇ ਆ ਰਹੇ ਹਨ। ਉਹ 28-29 ਅਕਤੂਬਰ (28-29 October) ਨੂੰ ਮਾਨਸਾ (Mansa) ਅਤੇ ਬਠਿੰਡਾ (Bathinda) ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਅਤੇ ਉਹ ਕਿਸਾਨਾਂ (Farmers) ਅਤੇ ਵਪਾਰੀਆਂ ਨਾਲ ਖੁੱਲ ਕੇ ਵਿਚਾਰ-ਵਟਾਂਦਰੇ ਕਰਨਗੇ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਮਾਨਸਾ ਵਿਖੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ ਕੇਜਰੀਵਾਲ
ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 28 ਅਕਤੂਬਰ ਨੂੰ ਮਾਨਸਾ ਵਿਖੇ ਬੇਮੌਸਮੀ ਹੋਈ ਬਾਰਿਸ਼ ਕਾਰਣ ਕਿਸਾਨਾਂ ਦੀ ਤਬਾਹ ਹੋਈ ਫਸਲ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨਗੇ, ਜਦੋਂ ਕਿ 29 ਅਕਤੂਬਰ ਨੂੰ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਗੱਲਬਾਤ ਕਰਨਗੇ। ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਣ ਵਪਾਰ 'ਤੇ ਹੋ ਰਹੇ ਅਸਰ ਬਾਰੇ ਵੀ ਉਹ ਵਪਾਰੀਆਂ ਨਾਲ ਗੱਲਬਾਤ ਕਰਨਗੇ। ਇਸ ਮਗਰੋਂ ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਨਾਲ ਸਬੰਧਿਤ ਆਪ ਵਰਕਰਾਂ ਨਾਲ ਵੀ ਮੀਟਿੰਗਾਂ ਕਰਨਗੇ ਅਤੇ ਉਨ੍ਹਾਂ ਦੇ ਵਿਚਾਰ ਜਾਨਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal) ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ਤੇ ਆ ਰਹੇ ਹਨ। ਉਹ 28-29 ਅਕਤੂਬਰ (28-29 October) ਨੂੰ ਮਾਨਸਾ (Mansa) ਅਤੇ ਬਠਿੰਡਾ (Bathinda) ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਅਤੇ ਉਹ ਕਿਸਾਨਾਂ (Farmers) ਅਤੇ ਵਪਾਰੀਆਂ ਨਾਲ ਖੁੱਲ ਕੇ ਵਿਚਾਰ-ਵਟਾਂਦਰੇ ਕਰਨਗੇ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਭਗਵੰਤ ਮਾਨ ਨੇ ਕੇਜਰੀਵਾਲ ਦੇ ਦੌਰੇ ਦੀ ਟਵਿੱਟਰ 'ਤੇ ਸਾਂਝੀ ਕੀਤੀ ਸੀ ਜਾਣਕਾਰੀ
ਤੁਹਾਨੂੰ ਦੱਸ ਦਈਏ ਕਿ ਕੇਜਰੀਵਾਲ ਦੇ ਦੌਰੇ ਦੀ ਜਾਣਕਾਰੀ ਆਮ ਆਦਮੀ ਪਾਰਟੀ (Aam Admi Party) ਦੇ ਸੰਗਰੂਰ ਤੋਂ ਮੈਂਬਰ ਆਫ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੇ ਆਪਣੇ ਟਵਿੱਟਰ ਅਕਾਉਂਟ (Twitter Account) 'ਤੇ ਸਾਂਝੀ ਕੀਤੀ ਸੀ। ਜਿਸ ਵਿਚ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੰਯੋਜਕ ਅਰਵਿੰਦ ਕੇਜਰੀਵਾਲ (Arvind kejriwal) ਦੇ ਪੰਜਾਬ ਦੌਰੇ ਬਾਰੇ ਲਿਖਿਆ ਸੀ, 'ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal) ਦੋ ਦਿਨਾਂ ਦੇ ਪੰਜਾਬ ਦੌਰੇ ਤੇ ਆ ਰਹੇ ਹਨ। ਉਹ 28-29 ਅਕਤੂਬਰ (28-29 October) ਨੂੰ ਮਾਨਸਾ (Mansa) ਅਤੇ ਬਠਿੰਡਾ (Bathinda) ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਕਿਸਾਨਾਂ (Farmers) ਅਤੇ ਵਪਾਰੀਆਂ ਨਾਲ ਖੁੱਲ ਕੇ ਵਿਚਾਰ-ਵਟਾਂਦਰੇ ਕਰਨਗੇ। ਸਵਾਗਤ ਹੈ ਜੀ।
ਹਰ 15 ਦਿਨਾਂ ਵਿਚ ਕੇਜਰੀਵਾਲ ਮਾਰਦੇ ਹਨ ਪੰਜਾਬ ਨੂੰ ਗੇੜਾ
ਦੱਸਣਯੋਗ ਹੈ ਕਿ ‘ਆਪ’ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੀ ਹੈ। ਪੰਜਾਬ ਵਿਚ ‘ਦਿੱਲੀ ਮਾਡਲ’ ਦਾ ਵੀ ਵੱਡੇ ਪੱਧਰ ’ਤੇ ਪ੍ਰਚਾਰਿਆ ਜਾ ਰਿਹਾ ਹੈ। ਦਿੱਲੀ ਵਾਂਗ ਪੰਜਾਬ ਵਿਚ ਵੀ ਮੁਹੱਲਾ ਕਲੀਨਿਕ ਖੋਲ੍ਹਣ ਦੇ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ। ਕੇਜਰੀਵਾਲ ਹਰ 15 ਦਿਨਾਂ ਬਾਅਦ ਪੰਜਾਬ ਦਾ ਦੌਰਾ ਕਰ ਕੇ ਲੋਕਾਂ ’ਚ ਨਵੀਂ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਪਾਰਟੀ ਦੇ ਸਮਾਗਮਾਂ ਵਿੱਚੋਂ ਗੈਰਹਾਜ਼ਰ ਰਹਿਣਾ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ।
ਇਹ ਵੀ ਪੜ੍ਹੋ-ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾ ਭਖੀ ਸਿਆਸਤ