ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੀਤੇ ਦਿਨੀਂ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਇਸ ਬਾਰੇ ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਖੁਦ ਨੂੰ ਕੁਆਰੰਟੀਨ ਕਰ ਲੈਣ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ 31 ਮਾਰਚ ਤੱਕ ਹੋਣ ਵਾਲੀਆਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ।
ਇਸ ਮਗਰੋਂ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਸਾਵਧਾਨੀ ਵਜੋਂ ਹਸਪਤਾਲ ਦਾਖਲ ਹੋ ਗਏ। ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ ਕਿ "ਗੁਰੂ ਸਾਹਿਬ ਦੀਆਂ ਅਸੀਸਾਂ ਅਤੇ ਤੁਹਾਡੀਆਂ ਸ਼ੁਭ ਕਾਮਨਾਵਾਂ ਲਈ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਾਵਧਾਨੀ ਦੇ ਤੌਰ 'ਤੇ ਅਗਲੇ ਟੈਸਟਾਂ ਲਈ ਮੇਦਾਂਤਾ ਹਸਪਤਾਲ ਗੁੜਗਾਉਂ ਦਾਖਲ ਹੋ ਗਏ।