ਚੰਡੀਗੜ੍ਹ: ਪੰਜਾਬ ਗਊ ਸੇਵਾ ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਲੱਖਾ ਨੇ ਆਪਣਾ ਅਹੁਦਾ ਸਾਂਭ ਲਿਆ ਹੈ। ਦੱਸ ਦਈਏ ਕਿ ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਚੀਮਾ, ਲਾਲਜੀਤ ਭੁੱਲਰ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਿਰਕਤ ਕੀਤੀ। ਦੱਸ ਦਈਏ ਕਿ ਅਸ਼ੋਕ ਕੁਮਾਰ ਸਿੰਗਲਾ ਸਮਾਜ ਸੇਵੀ ਵਜੋਂ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਇਸ ਦੌਰਾਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਗਾਂ ਭਾਰਤੀ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਸਰਕਾਰ ਹਾਈ ਕਮਾਂਡ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਉਹ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨਗੇ। ਉਨ੍ਹਾਂ ਦੱਸਿਆ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੈ ਕਿ ਉਨ੍ਹਾਂ ਨੂੰ ਗਊਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਦਾ ਚੇਅਰਮੈਨ ਹੋਣ ਦੇ ਨਾਅਤੇ ਉਨ੍ਹਾਂ ਦਾ ਪ੍ਰਮੁੱਖ ਕੰਮ ਇਹ ਹੋਵੇਗਾ ਕਿ ਸੜਕਾਂ ਉਪਰ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਨੂੰ ਗਊਸ਼ਾਲਾ ਵਿੱਚ ਵਧੇਰੇ ਸਹੂਲਤਾਂ ਦੇਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਹਾਈ ਕਮਾਨ ਦਾ ਧੰਨਵਾਦ ਕੀਤਾ।
ਦੂਜੇ ਪਾਸੇ ਇਸ ਮੌਕੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੀਐੱਮ ਮਾਨ ਵੱਲੋਂ ਅਸ਼ੋਕ ਕੁਮਾਰ ਸਿੰਗਲਾ ਲੱਖਾ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੀ ਸਮਾਜ ਅਤੇ ਪਾਰਟੀ ਪ੍ਰਤੀ ਕੀਤੇ ਗਏ ਇਮਾਨਦਾਰੀ ਦੇ ਨਾਲ ਕੰਮਾਂ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਲੱਖਾ ਨੂੰ ਪਾਰਟੀ ਵੱਲੋਂ ਮੁਬਾਰਕਬਾਦ ਵੀ ਦਿੱਤੀ।
ਇਹ ਵੀ ਪੜੋ: ਸੀਐਮ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ