ETV Bharat / city

ਖ਼ਰੀਫ਼ ਸੀਜ਼ਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ: ਆਸ਼ੂ

ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਸੂਬੇ ਭਰ ’ਚ ਖਰੀਫ ਸੀਜਨ 2021-22 ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਦੀ ਖਰੀਦ (paddy procured during Kharif season) ਹੋਈ ਹੈ। ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ ।

ਝੋਨੇ ਦੀ 187.23 ਲੱਖ ਮੀਟਰਕ ਟਨ ਕੀਤੀ ਗਈ ਖ਼ਰੀਦ

author img

By

Published : Dec 1, 2021, 5:37 PM IST

ਚੰਡੀਗੜ੍ਹ: ਸੂਬੇ ’ਚ ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ (Punjab) ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ’ਤੇ ਖਰੀਦ ਕੀਤੀ (paddy procured during Kharif season) ਗਈ ਹੈ। ਪੰਜਾਬ ਦੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ 30 ਨਵੰਬਰ 2021 ਨੂੰ ਖਤਮ ਹੋਈ। ਇਸ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ ਵੱਲੋਂ 187.23 ਲੱਖ ਮੀਟਰ ਟਨ ਝੋਨੇ ਦੀ ਖਰੀਦ (187.23 lakh metric tonnes of paddy procured) ਘੱਟੋ ਘੱਟ ਸਮਰਥਨ ਮੁੱਲ ਰੁਪਏ 1960/- ਪ੍ਰਤੀ ਕੁਵਿੰਟਲ ਤੇ ਕੀਤੀ ਗਈ ਹੈ ਜਦਕਿ ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 97000 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਹ ਵੀ ਦੱਸਿਆ ਕਿ ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ । ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋ 186.97 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 99.88% ਬਣਦੀ ਹੈ।

ਖੁਰਾਕ ਮੰਤਰੀ ਨੇ ਦੱਸਿਆ ਕਿ ਸੀਜ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਦੇ ਪ੍ਰਭਾਵ ਦੀ ਰੋਕਥਾਮ ਅਤੇ ਮੰਡੀਆਂ ਵਿੱਚ ਗਲੱਟ ਦੀ ਸਥਿਤੀ ਤੋਂ ਬਚਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਖੋਲੇ ਗਏ 1872 ਰੈਗੂਲਰ ਖਰੀਦ ਕੇਂਦਰਾਂ ਤੋਂ ਇਲਾਵਾ 1237 ਹੋਰ ਯੋਗ ਜਨਤਕ ਥਾਵਾਂ ਅਤੇ ਰਾਈਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਬਹਾਨੇ ਨਾਲ ਪੰਜਾਬ ਰਾਜ ਵਿੱਚ ਖਰੀਦ ਕਾਰਜ ਦੇ ਤਹਿਤ ਪ੍ਰੋਗਰਾਮ ਨੂੰ ਬਦਲਦਿਆ 10 ਅਕਤੂਬਰ 2021 ਤੋਂ ਖਰੀਦ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਗਏ ਸੀ ਜਿਸ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਵਿੱਚ ਖੁਦ ਦਾਖਲ ਦਿੰਦਿਆ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ 03 ਅਕਤੂਬਰ 2021 ਤੋਂ ਸ਼ੁਰੂ ਕਰਵਾਈ।

ਖੁਰਾਕ ਮੰਤਰੀ ਆਸ਼ੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੋਗਸ ਬਿਲਿੰਗ ਅਤੇ ਦੂਜ਼ੇ ਰਾਜਾਂ ਤੋਂ ਅਣ-ਅਧਿਕਾਰਤ ਤੌਰ ’ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ 1500 ਮੁਲਾਜਮਾਂ ਦੇ 150 ਉਡਣ ਦਸਤੇ ਗਠਿਤ ਕੀਤੇ ਗਏ ਸੀ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਬਾਰਡਰਾਂ ਅਤੇ ਬੈਰੀਅਰਾਂ ਤੇ 93 ਥਾਵਾਂ ’ਤੇ ਨਾਕੇ ਸਥਾਪਿਤ ਕੀਤੇ ਗਏ ਸੀ ਜਿਨ੍ਹਾਂ ਵੱਲੋਂ ਇਨ੍ਹਾਂ ਨਾਕਿਆ ਤੇ 49135 ਟਰੱਕ ਅਤੇ ਟਰਾਲੀਆਂ ਨੂੰ ਰੋਕ ਕੇ ਚੈੱਕ ਕੀਤਾ ਗਿਆ ਅਤੇ ਦੂਜੇ ਰਾਜਾਂ ਤੋਂ ਝੋਨਾ ਲਿਆ ਰਹੇ 30 ਦੋਸ਼ੀਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ 11 ਐਫਆਈਆਰ ਦਰਜ਼ ਕੀਤੀਆ ਗਈਆਂ ਅਤੇ 22 ਦੋਸ਼ੀਆਂ ਨੂੰ ਮੌਕੇ ਤੇ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ 21 ਵਾਹਨਾਂ ਵਿੱਚੋਂ ਲਗਭਗ 4695.20 ਕੁਵਿੰਟਲ ਪੈਡੀ/ਚਾਵਲ ਸੀ, ਨੂੰ ਜਬਤ ਕੀਤਾ ਗਿਆ। ਇਸ ਤੋਂ ਇਲਾਵਾ ਇਸ ਤੋਂ ਇਲਾਵਾ ਵਿਭਾਗ ਦੀ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੀ ਸੂਬੇ ਵਿੱਚ ਵੱਖ ਵੱਖ ਸੈੱਲਰਾਂ ਅਤੇ ਮੰਡੀਆਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਗਈਆਂ ਅਤੇ ਦੋਸ਼ੀਆ ਵਿਰੁੱਧ 7 ਹੋਰ ਐਫ.ਆਈ.ਆਰ ਦਰਜ਼ ਕਰਵਾਈਆਂ ਗਈਆਂ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਮਾਨਸਾ ਜਿਲਿਆ ਵਿੱਚ ਧਿਆਨ ਵਿੱਚ ਆਏ ਤਿੰਨ ਬੋਗਸ ਬਿਲਿੰਗ/ਅਣ-ਅਧਿਕਾਰਤ ਪੈਡੀ ਖਰੀਦ ਦੇ ਵੱਖ ਵੱਖ ਮਾਮਲਿਆ ਵਿੱਚ ਇੰਨਕੁਆਰੀ ਵਿਜੀਲੈਂਸ ਵਿਭਾਗ ਨੂੰ ਸੌਂਪੀ ਗਈ ਹੈ।

ਖੁਰਾਕ ਮੰਤਰੀ ਆਸ਼ੂ ਨੇ ਦੱਸਿਆ ਕਿ ਖਰੀਫ ਸੀਜ਼ਨ 2021-22 ਦੌਰਾਨ ਭਾਰਤ ਸਰਕਾਰ ਵੱਲੋਂ ਨਵੀਂਆਂ ਜੂਟ ਗੱਠਾਂ ਦੀ ਕੀਤੀ ਗਈ ਘੱਟ ਐਲੋਕੇਸ਼ਨ ਦੇ ਸਨਮੁੱਖ ਰਾਜ ਸਰਕਾਰ ਵੱਲੋਂ ਜੂਟ ਕਮਿਸ਼ਨਰ ਕੋਲਕਤਾ ਦੇ ਨਾਲ-ਨਾਲ ਨੈਫੇਡ ਕੋਲਕਤਾ ਅਤੇ ਓਪਨ ਟੈਂਡਰ ਰਾਹੀਂ ਵੀ ਨਵੀਆਂ ਜੂਟ ਗੱਠਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੀਜ਼ਨ ਦੌਰਾਨ ਗੱਠਾਂ ਦੀ ਘਾਟ ਪੇਸ਼ ਨਹੀਂ ਆਉਂਣ ਦਿੱਤੀ ਗਈ।

ਖੁਰਾਕ ਮੰਤਰੀ ਆਸ਼ੂ ਨੇ ਇਹ ਵੀ ਦੱਸਿਆ ਕਿ ਪੂਰੇ ਖਰੀਫ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ 24 ਘੰਟੇ ਤੋਂ ਵੱਧ ਸਮਾਂ ਮੰਡੀ ਵਿੱਚ ਨਹੀਂ ਰਹਿਣਾ ਪਿਆ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ, ਚਕਾਈ ਅਤੇ ਲਿਫਟਿੰਗ ਪੰਜਾਬ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹੀ ਗਈ ਪਰ ਕੁਝ ਵਿਰੋਧੀ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਝੂਠੀ ਬਿਆਨ ਬਾਜੀ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ। ਪਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਯੋਗ ਪ੍ਰਬੰਧਾਂ ਕਾਰਨ ਵਿਰੋਧੀਆਂ ਦੇ ਮਨਸੂਬਿਆਂ ਨੂੰ ਬੂਰ ਨਾ ਪਿਆ। ਉਨ੍ਹਾਂ ਇਸ ਵੱਡੀ ਖਰੀਦ ਮੁਹਿਮ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੇ ਸੂਬੇ ਦੇ ਕਿਸਾਨਾਂ, ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਸਮੂਹ ਖਰੀਦ ਏਜੰਸੀਆਂ, ਆੜ੍ਹਤੀਆਂ, ਲੇਬਰ ਅਤੇ ਡਰਾਈਵਰ ਆਦਿ ਦਾ ਵੀ ਧੰਨਵਾਦ ਕੀਤਾ।

ਇਹ ਵੀ ਪੜੋ: ਮਨੀਸ਼ ਸਿਸੋਦੀਆ ਨੇ ਦੱਸੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ

ETV Bharat Logo

Copyright © 2024 Ushodaya Enterprises Pvt. Ltd., All Rights Reserved.