ETV Bharat / city

ਕੇਂਦਰ ਦੇ ਫੈਸਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਅਸ਼ਵਨੀ ਸ਼ਰਮਾ ਦੀ ਨਸੀਹਤ - Centre decision

ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ 50 ਕਿਲੋਮੀਟਰ ਦਾ ਘੇਰਾ ਦੇਣ ਦੇ ਕੇਂਦਰ ਸਰਕਾਰ (Central Government) ਦੇ ਫੈਸਲੇ ਦੇ ਵਿਰੁੱਧ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਰਾਜਨੀਤਿਕ ਪਾਰਟੀਆਂ (Political parties) ਦੀ ਸਖ਼ਤ ਨਿੰਦਾ ਕਰਦੇ ਹੋਏ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੀ ਨੀਚ ਅਤੇ ਘਟੀਆ ਰਾਜਨੀਤੀ ਕਰਨ ਲਈ ਸਖਤ ਫਟਕਾਰ ਲਾਈ ਹੈ।

ਕੇਂਦਰ ਦੇ ਫੈਸਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਅਸ਼ਵਨੀ ਸ਼ਰਮਾ ਦੀ ਨਸੀਹਤ

author img

By

Published : Oct 14, 2021, 9:05 PM IST

ਚੰਡੀਗੜ੍ਹ: ਭਾਜਪਾ ਪਾਰਟੀ ਦੇ ਮੁੱਖ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ, ਟਿਫਿਨ ਬੰਬ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਘਟਨਾਵਾਂ ਵਿੱਚ ਪਿਛਲੇ ਸਮੇਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਵੀ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਪਾਕਿਸਤਾਨ ਵੱਲੋਂ ਬਾਰ-ਬਾਰ ਨਿਸ਼ਾਨਾ ਬਣਾਉਣ ਬਾਰੇ ਵਾਰ-ਵਾਰ ਚਿਤਾਵਨੀ ਦਿੱਤੀ ਗਈ ਹੈ। ਅਫਗਾਨਿਸਤਾਨ ਤੇ ਤਾਲਿਬਾਨ ਭਾਰਤ ਦੇ ਦੋਸਤ ਨਹੀਂ ਹਨ।

ਅਸ਼ਵਨੀ ਸ਼ਰਮਾ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਚੰਨੀ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਖੁਦ ਮੁਲਾਕਾਤ ਕਰਨ ਲਈ ਗਏ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਸੁਰੱਖਿਆ ਦੀ ਗੰਭੀਰ ਸਥਿਤੀ ਬਾਰੇ ਜਾਣਕਾਰੀ ਦਿੱਤੀ। ਸ਼ਰਮਾ ਨੇ ਕਿਹਾ ਕਿ ਹੁਣ ਸਾਰੇ ਸਰਹੱਦੀ ਸੂਬੇ ਇਸ ਨੋਟੀਫਿਕੇਸ਼ਨ ਦੇ ਅਧੀਨ ਆ ਗਏ ਹਨ, ਕਿਉਂਕਿ ਦੇਸ਼ ਦੀ ਹੋਂਦ ਲਈ ਰਾਸ਼ਟਰੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਸ਼ਰਮਾ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਅਜਿਹੀ ਛੋਟੀ, ਨੀਚ ਅਤੇ ਘਟੀਆ ਰਾਜਨੀਤੀ ਤੋਂ ਬਚਣਾ ਚਾਹੀਦਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵਿਰੋਧੀ ਧਿਰ ਰਾਸ਼ਟਰੀ ਸੁਰੱਖਿਆ ਨੂੰ ਮੁੱਦਾ ਬਣਾਉਂਦੀ ਹੈ ਤਾਂ ਵਿਰੋਧੀ ਧਿਰ ਆਪਣਾ ਨੈਤਿਕ ਅਧਿਕਾਰ ਗੁਆ ਬੈਠਦੀ ਹੈ। ਕੌਮੀਅਤ ਮੁੱਢਲੀ ਚਿੰਤਾ ਹੋਣੀ ਚਾਹੀਦੀ ਹੈ ਨਾ ਕਿ ਸੂਬੇ ਵਿੱਚ ਚੋਣਾਂ ਜਿੱਤਣਾ। ਸ਼ਰਮਾ ਨੇ ਸਾਰੇ ਵਿਰੋਧੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਧਿਆਨ ਵਿੱਚ ਰੱਖਣ ਕਿ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਬਹੁਤ ਸਾਰਾ ਖੂਨ ਵਹਾਇਆ ਗਿਆ ਹੈ ਅਤੇ ਪੰਜਾਬ ਬੇਹੱਦ ਉਥਲ-ਪੁਥਲ ਵਿੱਚੋਂ ਲੰਘਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਚਾਹੁੰਦੇ ਹਾਂ।

ਇਹ ਵੀ ਪੜ੍ਹੋ:BSF ਵਿਵਾਦ ‘ਤੇ ਕੈਪਟਨ ਦਾ ਪਰਗਟ, ਸਿੱਧੂ ਤੇ ਸੁਰਜੇਵਾਲਾ ਨੂੰ ਠੋਕਵਾਂ ਜਵਾਬ !

ETV Bharat Logo

Copyright © 2025 Ushodaya Enterprises Pvt. Ltd., All Rights Reserved.