ਚੰਡੀਗੜ੍ਹ: Punjab Vigilance Bureau ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਮਲੋਟ ਵਿਖੇ ਤਾਇਨਾਤ ASI ਸੁਖਦੇਵ ਸਿੰਘ (ASI Sukhdev Singh) ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇਸ ਰਾਜ ਵਾਸੀ ਰਵਿਦਾਸ ਨਗਰ, ਸ੍ਰੀ ਮੁਕਤਸਰ ਸਾਹਿਬ ਨੇ ਬਿਉਰੋ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਸੁਖਦੇਵ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਨੰਬਰ 16 ਮਿਤੀ 13-10-2022 ਨੂੰ ਦਰਜ ਕੀਤਾ ਗਿਆ ਹੈ।
ਇਸੇ ਦੌਰਾਨ ਉਨਾਂ ਕਿਹਾ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ASI ਵੱਲੋਂ ਕੀਤੀ ਜਾ ਰਹੀ ਸੀ ਤੇ ਹੁਣ ਉਸ ਨੇ ਇਸ ਮੁਕੱਦਮੇ ਦਾ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਮੁੱਦਈ ਪਾਸੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: ਸਬ ਜੇਲ ਗੋਇੰਦਵਾਲ ਦਾ ਡਿਪਟੀ ਸੁਪਰਡੈਂਟ ਗ੍ਰਿਫਤਾਰ