ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਾਹਰ ਇਜਲਾਸ ਦਾ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਚੱਲਿਆ ਸੀ ਕਿ ਉਨ੍ਹਾਂ ਦੇ ਕੁਝ ਵਿਧਾਇਕਾਂ ਨੂੰ ਕੋਵਿਡ-19 ਦੇ ਚੱਲਦੇ ਇਜਲਾਸ 'ਚ ਨਹੀਂ ਆਉਣ ਦਿੱਤਾ ਜਾਵੇਗਾ, ਇਸ ਲਈ ਉਨ੍ਹਾਂ ਦੇ ਵਿਧਾਇਕ ਪੀਪੀਈ ਕਿੱਟਾਂ ਪਾ ਕੇ ਵਿਧਾਨ ਸਭਾ ਦੇ ਸੈਸ਼ਨ ਲਈ ਪਹੁੰਚੇ।
ਬਲਜਿੰਦਰ ਕੌਰ ਨੇ ਕਿਹਾ ਕਿ ਇਹ ਇਜਲਾਸ ਮਹਿਜ਼ ਇੱਕ ਡਰਾਮਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਮੁੱਦੇ ਸਨ ਜੋ ਜਨਤਾ ਦੇ ਸਾਹਮਣੇ ਆਏ। ਅਜਿਹੇ 'ਚ ਸਰਕਾਰ ਇੱਕ ਦਿਨਾ ਇਜਸਾਲ 'ਚ ਕੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਡਰਾਮਾ ਹੈ ਜੋ ਸਰਕਾਰ ਨੇ ਲੋਕਾਂ ਨੂੰ ਭਰਮ 'ਚ ਪਾਉਣ ਲਈ ਕੀਤਾ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਵਾਕਆਉਟ ਕਰ ਗਿਆ ਹੈ। ਅਜਿਹੇ 'ਚ ਉਨ੍ਹਾਂ ਤੋਂ ਬਿਨ੍ਹਾਂ ਆਰਡੀਨੈਸਾਂ ਬਾਰੇ ਗੱਲ ਕਰਨ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਗੱਲਬਾਤ ਸਾਰੀਆਂ ਪਾਰਟੀਆਂ ਦੀ ਮੌਜੂਦਗੀ 'ਚ ਹੋਣੀ ਚਾਹੀਦੀ ਹੈ ਤਾਂ ਹੀ ਇਸ ਦਾ ਕੋਈ ਹੱਲ ਨਿਕਲ ਸਕਦਾ ਹੈ।
ਬਲਜਿੰਦਰ ਕੌਰ ਨੇ ਇਹ ਵੀ ਕਿਹਾ ਕਿ ਉਹ ਮਨਜੀਤ ਬਿਲਾਸਪੁਰ ਨਾਲ ਮੀਟਿੰਗ 'ਚ ਸ਼ਾਮਲ ਨਹੀਂ ਸਨ ਤੇ ਉਨ੍ਹਾਂ ਨਾਲ ਕੁਲਤਾਰ ਸੰਧਵਾਂ ਵਿਧਾਨ ਸਭਾ ਇਜਲਾਸ 'ਚ ਹਿੱਸਾ ਲੈਣਗੇ ਤੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਹੋਏ ਘੋਟਾਲੇ ਦੇ ਮਾਮਲੇ ਨੂੰ ਚੁੱਕਣਗੇ।