ਚੰਡੀਗੜ੍ਹ: ਆਪਣੇ ਰੁਜ਼ਗਾਰ ਲਈ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਇਸੇ ਨੂੰ ਲੈ ਕੇ ਯੂਨੀਅਨ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਪੰਜ ਮੈਂਬਰੀ ਵਫਦ ਦੇ ਤੌਰ 'ਤੇ ਮੀਟਿੰਗ ਕੀਤੀ।
ਬਲਵੀਰ ਸਿੱਧੂ ਚੰਡੀਗੜ੍ਹ ਸਥਿਤ ਸਰਕਾਰ ਰਿਹਾਇਸ਼ 'ਤੇ ਇਸ ਮੀਟਿੰਗ ਤੋਂ ਬਾਅਦ ਵਫਦ ਦੇ ਆਗੂਆਂ ਨੇ ਦੱਸਆ ਕਿ ਉਨ੍ਹਾਂ ਦੀ ਇਹ ਮੀਟਿੰਗ ਬਹੁਤ ਹੀ ਸਾਰਥਕ ਮਾਹੌਲ ਵਿੱਚ ਹੋਈ ਹੈ। ਆਗੂਆਂ ਨੇ ਦੱਸਿਆ ਕਿ ਬਲਵੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਮਲਟੀ ਪਰਪਜ਼ ਹੈਲਥ ਵਰਕਰਾਂ ਨੂੰ ਜਲਦ ਹੀ ਰੁਜ਼ਗਾਰ ਦਿੱਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਿਹਤ ਵਿਭਾਗ ਵਿੱਚ ਆਉਣ ਵਾਲੀਆਂ 7055 ਅਸਾਮੀਆਂ ਵਿੱਚ ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਅਸਾਮੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਉਮਰ ਨੂੰ ਲੈ ਕੇ ਵੀ ਮਲਟੀ ਪਰਪਜ਼ ਹੈਲਥ ਵਰਕਰਾਂ ਨੂੰ ਉਮਰ ਦੀ ਹੱਦ ਦੀ ਵੀ ਛੋਟ ਦਿੱਤੀ ਜਾਵੇਗੀ।