ਚੰਡੀਗੜ੍ਹ: ਪੰਜਾਬ ਵਿੱਚ 1 ਅਕਤੂਬਰ ਤੋਂ ਆਟਾ ਦਾਲ ਸਕੀਮ ਲਾਗੂ ਨਹੀਂ ਹੋਵੇਗੀ। ਪੰਜਾਬ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਕਿਸੇ ਵੀ ਤੀਜੀ ਧਿਰ ਨੂੰ ਕੋਈ ਅਧਿਕਾਰ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਡਿਪੂ ਹੋਲਡਰ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਦੇ ਇਸ ਨਿਰਦੇਸ਼ ਕਾਰਨ ਪੰਜਾਬ 'ਚ ਘਰ-ਘਰ ਆਟਾ-ਦਾਲ ਦੀ ਵੰਡ ਲਾਗੂ ਨਹੀਂ ਹੋਵੇਗੀ।
ਪੰਜਾਬ 'ਚ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਸਰਕਾਰ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਇਸ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਾ ਦਿੱਤੀ ਹੈ।
ਇਹ ਫ਼ੈਸਲਾ ਹਾਈਕੋਰਟ ਨੇ ਡੀਪੂ ਹੋਲਡਰਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਾਇਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸਿੰਗਲ ਬੈਂਚ ਕੋਲ ਸੀ, ਜਿਸ ਤੋਂ ਬਾਅਦ ਡਬਲ ਬੈਂਚ ਨੂੰ ਰੈਫ਼ਰ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਡਬਲ ਬੈਂਚ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ:- ਖਾਲੀ ਹੱਥ ਪਰਤੀ ਤਰਨਤਾਰਨ ਪੁਲਿਸ, ਨਹੀਂ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ