ETV Bharat / city

'ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਾਂਗੇ'

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਗਟਾਵਾ ਕੀਤਾ ਕਿ ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਿਜ਼ ਇੱਕ ਸੜਕ ਨਹੀਂ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਨ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ।

'ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਾਂਗੇ'
'ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਾਂਗੇ'
author img

By

Published : Dec 3, 2020, 4:12 PM IST

ਚੰਡੀਗੜ: ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਿਜ਼ ਇੱਕ ਸੜਕ ਨਹੀਂ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਨ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ। ਕੇਂਦਰੀ ਏਸ਼ੀਆ ਤੱਕ ਇਸ ਦੀ ਪਹੁੰਚ ਪੰਜਾਬੀਆਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਲਈ ਅਹਿਮ ਹੈ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ “ਯੂਨੀਲੈਟਰਲ ਡਿਸੀਜ਼ਨਜ਼ ਬਾਈਲੈਟਰਲ ਲੌਸਿਜ਼” ਪੁਸਤਕ ਰਿਲੀਜ਼ ਕਰਨ ਮੌਕੇ ਇਹ ਪ੍ਰਗਟਾਵਾ ਕੀਤਾ। ਪੁਸਤਕ ਵਿੱਚ ਅੰਤਰਰਾਸ਼ਟਰੀ ਵਪਾਰ ਘਾਟੇ ਨੂੰ ਘਟਾਉਣ ਲਈ ਦਰਸਾਏ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਗੁਆਂਢੀ ਮੁਲਕਾਂ ਨਾਲ ਵਪਾਰਕ ਸਬੰਧਾਂ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਜ਼ਾਹਿਰ ਕੀਤੀ। ਉਨਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਦੀਆਂ ਅਥਾਹ ਸੰਭਾਵਨਾਵਾਂ ਹਨ।

ਗੌਰਤਲਬ ਹੈ ਕਿ ਫਰਵਰੀ 2019 ਤੋਂ, ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਵਿੱਚ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇ ਸਬੰਧਾਂ ਵਿੱਚ ਖਟਾਸ ਆਈ ਹੈ। 1996 ਤੋਂ ਪਾਕਿਸਤਾਨ ਨੂੰ ਵਪਾਰ ਲਈ ਸਭ ਤੋਂ ਪਸੰਦੀਦਾ ਦੇਸ਼ (ਮੋਸਟ ਫੇਵਰਡ ਨੇਸ਼ਨ) ਦੇ ਦਿੱਤੇ ਦਰਜੇ ਨੂੰ ਭਾਰਤ ਸਰਕਾਰ ਨੇ ਵਾਪਸ ਲੈਣ ਦਾ ਫੈਸਲਾ ਕੀਤਾ ਸੀ।

ਮਨਪ੍ਰੀਤ ਬਾਦਲ ਨੇ ਕਿਹਾ ਉਹ ਮਹਿਸੂਸ ਕਰਦੇ ਹਨ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸੜਕ ਪੰਜਾਬ ’ਚੋਂ ਹੋ ਕੇ ਜਾਂਦੀ ਹੈ। ਸਾਂਝੀ ਸਰਹੱਦ ਨਾਲ ਨੇੜਤਾ ਦੇ ਮੱਦੇਨਜ਼ਰ ਪੰਜਾਬੀਆਂ ਦਾ ਬਹੁਤ ਕੁੱਝ ਦਾਅ ’ਤੇ ਹੈ। ਵਾਹਗਾ-ਅਟਾਰੀ ਵਪਾਰ ਨੇ ਇਸ ਸਾਂਝੀ ਸਰਹੱਦ ਨੂੰ ਸਹਿਯੋਗ ਅਤੇ ਅੰਤਰ-ਨਿਰਭਰਤਾ ਦਾ ਕੇਂਦਰ ਬਣਾਇਆ ਸੀ। ਵਪਾਰ ਦੀ ਮੁਅੱਤਲੀ ਕਾਰਨ ਜ਼ਮੀਨੀ ਪੱਧਰ ’ਤੇ ਹੋਏ ਨੁਕਸਾਨ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਮੇਂ ਦੇ ਨਾਲ-ਨਾਲ ਵਪਾਰ ਸਰਹੱਦੀ ਇਲਾਕਿਆਂ ਦੀ ਆਰਥਿਕਤਾ ਦੇ ਬਚਾਅ ਲਈ ਕਿਵੇਂ ਮਹੱਤਵਪੂਰਣ ਬਣ ਗਿਆ ਹੈ, ਜਿਸ ਦੇ ਬਹਾਲ ਹੋਣ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਬਲਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਸ਼ਾਂਤੀਪੂਰਨ ਸਬੰਧਾਂ ਦਾ ਮੁੱਢ ਬੱਝੇਗਾ।

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਕੋਲ ਸੈਰ-ਸਪਾਟਾ ਤੋਂ ਇਲਾਵਾ ਅਸਲ ਵਿੱਚ ਕੋਈ ਹੋਰ ਉਦਯੋਗ ਨਹੀਂ ਹੈ, ਜਿਸ ਨੂੰ ਕੋਵਿਡ-19 ਕਾਰਨ ਬੁਰੀ ਤਰਾਂ ਮਾਰ ਪਈ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵਾਹਗਾ-ਅਟਾਰੀ ਵਪਾਰ ਨੂੰ ਅੰਮ੍ਰਿਤਸਰ ਲਈ ਇੱਕ ਪੂਰਨ ਵਿਕਸਿਤ ਉਦਯੋਗ ਵਜੋਂ ਵਿਚਾਰਨ ਦੀ ਅਪੀਲ ਕੀਤੀ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌਰ ’ਤੇ 25,000 ਤੋਂ ਵੱਧ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਜ਼ਿਲ੍ਹੇ ਲਈ ਵਪਾਰ ਦੀ ਬਹਾਲੀ ਬੇਹੱਦ ਅਹਿਮ ਹੈ।

ਇਸ ਕਿਤਾਬ ਵਿੱਚ ਵਪਾਰ ਮੁਅੱਤਲੀ ਦੇ ਸਮਾਜਿਕ-ਆਰਥਿਕ ਪ੍ਰਭਾਵਾਂ ਬਾਰੇ ਵੀ ਖੋਜ ਭਰਭੂਰ ਜਾਣਕਾਰੀ ਦਿੱਤੀ ਗਈ ਹੈ। ਜਿਵੇਂ ਕਿ ਵਪਾਰਕ ਭਾਈਚਾਰਾ ਅਤੇ ਨਾਗਰਿਕ, ਜੋ ਸਰਕਾਰ ਦੇ ਫੈਸਲਿਆਂ ਨਾਲ ਖੜੇ ਹਨ, ਇਸ ਪੁਸਤਕ ਵਿੱਚ ਕੌਮਾਂਤਰੀ ਵਪਾਰ ਦੀ ਅਣਹੋਂਦ ਵਿੱਚ ਪੰਜਾਬ ਦੀ ਸਰਹੱਦੀ ਆਰਥਿਕਤਾ ਨੂੰ ਕਾਇਮ ਰੱਖਣ ਲਈ ਕਾਰਗਰ ਉਪਾਵਾਂ ਦੀ ਪਛਾਣ ਕਰਨ ਦੀ ਮੰਗ ਕੀਤੀ ਗਈ ਹੈ। ਲੇਖਕਾਂ ਵੱਲੋਂ ਅੰਮ੍ਰਿਤਸਰ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਮੁਤਾਬਕ ਇਸ ਸ਼ਹਿਰ ਵਿੱਚ 9,000 ਤੋਂ ਵੱਧ ਪਰਿਵਾਰ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਏ ਕਿਉਂਕਿ ਉਨ੍ਹਾਂ ਦੀ ਰੋਜ਼ੀ-ਰੋਟੀ ਦੁਵੱਲੇ ਵਪਾਰ ’ਤੇ ਨਿਰਭਰ ਸੀ; ਅਤੇ ਸਥਾਨਕ ਆਰਥਿਕਤਾ ਨੂੰ ਹਰੇਕ ਮਹੀਨੇ ਤਕਰੀਬਨ 30 ਕਰੋੜ ਰੁਪਏ ਦੇ ਦੋ-ਤਿਹਾਈ ਹਿੱਸੇ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.