ਚੰਡੀਗੜ੍ਹ: ਭਾਰਤ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਏਓ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਅਤੇ ਹਾਈ ਕਮਿਸ਼ਨਰ ਨੇ ਕੋਵਿਡ-19 ਤੋਂ ਬਾਅਦ ਆਰਥਿਕ ਵਿਕਾਸ ਨੂੰ ਮੁੜ ਲੀਹਾਂ 'ਤੇ ਲਿਆਉਣ, ਖੇਤੀਬਾੜੀ, ਪਾਣੀ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਤੇ ਆਸਟਰੇਲੀਆ ਦਰਮਿਆਨ ਆਰਥਿਕ ਸਹਿਯੋਗ ਵਿੱਚ ਵਾਧਾ ਕਰਨ ਅਤੇ ਆਪਸੀ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ।
ਖੇਤੀ ਨਿਰਯਾਤ ਸਰਟੀਫ਼ਿਕੇਟ ਵਿੱਚ ਛੋਟ ਦੀ ਅਪੀਲ
- ਮਹਾਜਨ ਨੇ ਆਸਟ੍ਰੇਲੀਆ-ਭਾਰਤ ਸਿੱਖਿਆ ਸਬੰਧੀ ਭਾਈਵਾਲੀ ਬਾਰੇ ਚਾਨਣਾ ਪਾਇਆ ਅਤੇ ਭਾਰਤ ਵਿਚ ਕੈਂਪਸ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੀਆਂ ਆਸਟ੍ਰੇਲੀਆ ਯੂਨੀਵਰਸਟੀਆਂ ਲਈ ਮੋਹਾਲੀ ਨੂੰ ਇੱਕ ਆਦਰਸ਼ ਸਥਾਨ ਦੱਸਿਆ। ਉਨ੍ਹਾਂ ਪੇਸ਼ਕਸ਼ ਕੀਤੀ ਕਿ ਖੇਤੀਬਾੜੀ ਵਿੱਚ ਖੋਜ ਅਤੇ ਵਿਕਾਸ ਦੇ ਸਹਿਯੋਗ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਸਰਕਾਰੀ ਵਫਦ ਨੇ ਖੇਤੀ ਜਿਣਸਾਂ ਜਿਵੇਂ ਕਿੰਨੂ, ਨਾਸ਼ਪਾਤੀ, ਟਮਾਟਰ, ਆਲੂ ਦੇ ਬੀਜ ਆਦਿ ਵਿੱਚ ਸਾਂਝ ਵਧਾਉਣ ਦੀ ਵੀ ਪੇਸ਼ਕਸ਼ ਕੀਤੀ।
-
Was pleased to meet @AusHCIndia Barry O'Farrell AO to discuss the way forward to further deepen ties between Australia and Punjab. Also, spoke of how proud we are of our diaspora living in Australia. pic.twitter.com/1jXx7lnhnj
— Capt.Amarinder Singh (@capt_amarinder) January 21, 2021 " class="align-text-top noRightClick twitterSection" data="
">Was pleased to meet @AusHCIndia Barry O'Farrell AO to discuss the way forward to further deepen ties between Australia and Punjab. Also, spoke of how proud we are of our diaspora living in Australia. pic.twitter.com/1jXx7lnhnj
— Capt.Amarinder Singh (@capt_amarinder) January 21, 2021Was pleased to meet @AusHCIndia Barry O'Farrell AO to discuss the way forward to further deepen ties between Australia and Punjab. Also, spoke of how proud we are of our diaspora living in Australia. pic.twitter.com/1jXx7lnhnj
— Capt.Amarinder Singh (@capt_amarinder) January 21, 2021
-
- ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਲਈ ਇਨ੍ਹਾਂ ਖੇਤਰਾਂ ਵਿੱਚ ਕਾਫੀ ਸੰਭਾਵਨਾਵਾਂ ਹਨ। ਸੂਬਾ ਸਰਕਾਰ ਨੇ ਆਸਟ੍ਰੇਲਿਆਈ ਸਰਕਾਰ ਨੂੰ ਖੇਤੀ-ਨਿਰਯਾਤ ਸਰਟੀਫਿਕੇਟ ਵਿੱਚ ਛੋਟ ਦੇਣ ਦੀ ਵੀ ਅਪੀਲ ਕੀਤੀ, ਜਿਵੇਂ ਕਿ ਅਮਰੀਕਾ ਅਤੇ ਕਨੇਡਾ ਵੱਲੋਂ ਦਿੱਤੀ ਜਾਂਦੀ ਹੈ।
- ਹਾਈ ਕਮਿਸ਼ਨਰ ਨੇ ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਦੇ ਆਪਣੇ ਪੰਜਾਬੀ ਹਮਰੁਤਬਾ ਨਾਲ ਸਹਿਯੋਗ ਵਿੱਚ ਵਾਧਾ ਕਰਨ ਅਤੇ ਆਪਣੀ ਸਰਕਾਰ ਵੱਲੋਂ ਸੂਬੇ ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸੇਵਾਵਾਂ, ਸਿੱਖਿਆ ਅਤੇ ਉਦਯੋਗਾਂ ਦੀਆਂ ਆਧੁਨਿਕ ਕਾਰਜ ਪ੍ਰਣਾਲੀਆਂ ਦੇ ਖੇਤਰ ਵਿੱਚ ਵਧੇਰੇ ਸਹਿਯੋਗ ਦੇਣ ਦੀ ਇੱਛਾ ਜ਼ਾਹਰ ਕੀਤੀ ਗਈ।
- ਆਪਣੇ ਦੌਰੇ ਦੌਰਾਨ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਟਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ ਨਾਲ ਗੱਲਬਾਤ ਕੀਤੀ ਅਤੇ ਬਾਂਸਲ ਸਪਿਨਿੰਗ ਮਿੱਲ, ਸਾਹਨੇਵਾਲ ਦਾ ਦੌਰਾ ਕੀਤਾ, ਜਿੱਥੇ ਕਿ ਆਸਟ੍ਰੇਲੀਆ ਦੀ ਮੈਰੀਨੋ ਉੱਨ ਤਿਆਰ ਕੀਤੀ ਜਾਂਦੀ ਹੈ।
- ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਸਟ੍ਰੇਲਿਆਈ ਸੈਂਟਰ ਫਾਰ ਇੰਟਰਨੈਸ਼ਨਲ ਐਗਰੀਕਲਚਰਲ ਰਿਸਰਚ ਨੇ ਸਾਂਝੇ ਤੌਰ 'ਤੇ ਤਿਆਰ ਕੀਤਾ ਗਿਆ "ਹੈਪੀ ਸੀਡਰ" (ਇੱਕ ਮਸ਼ੀਨ ਜੋ ਪਰਾਲੀ ਸਾੜਨ ਨੂੰ ਰੋਕਣ ਵਿਚ ਸਹਾਇਤਾ ਕਰਦੀ ਹੈ) ਵੀ ਵੇਖਿਆ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਲਈ ਇਹ ਦੌਰਾ ਆਸਟ੍ਰੇਲੀਆ ਨਾਲ ਹੁਨਰ ਵਿਕਾਸ, ਸਿੱਖਿਆ, ਖੇਤੀਬਾੜੀ, ਫੂਡ ਪ੍ਰੋਸੈਸਿੰਗ, ਬੁਨਿਆਦੀ ਢਾਂਚੇ ਅਤੇ ਵਪਾਰ ਵਰਗੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿਚ ਵਾਧਾ ਕਰਨ ਦਾ ਇੱਕ ਸੁਨਹਿਰੀ ਮੌਕਾ ਸੀ।