ਸਾਬਕਾ ਐੱਸਜੀਪੀਸੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ 78 ਸਾਲਾਂ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਬੀਤੇ ਦਿਨੀਂ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਹਾਲਤ ਨਾਜ਼ੁਕ ਹੋ ਗਈ ਸੀ ਜਿਸ ਦੇ ਕਾਰਨ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਫ਼ੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ 21 ਦਸੰਬਰ ਮਾਡਲ ਟਾਊਨ ਐਕਸਟੈਂਸ਼ਨ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ ਕੀਤਾ ਜਾਵੇਗਾ।
ਸਾਲ 2004 'ਚ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਜਾਣ ਦੇ ਇੱਕ ਸਾਲ ਬਾਅਦ ਹੀ ਉਨ੍ਹਾਂ ਨੂੰ ਸ੍ਰੋਮਣੀ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਜਥੇਧਾਰ ਮੱਕੜ ਲਗਾਤਾਰ 11 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਲੰਮਾ ਅਰਸਾ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ ਦੇ ਪ੍ਰਧਾਨ ਰਹੇ। ਸਾਲ 2013 ਵਿੱਚ ਅਵਤਾਰ ਸਿੰਘ ਮੱਕੜ ਦੇ 38 ਸਾਲਾ ਬੇਟੇ ਤੇਜਿੰਦਰ ਪਾਲ ਸਿੰਘ ਦੀ ਮੌਤ ਬਿਮਾਰੀ ਕਾਰਨ ਹੋਈ ਸੀ।