ETV Bharat / city

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਦਾ ਸਨਮਾਨ - Baba Banda Singh Bahadur

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਬੁੱਧਵਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਨਮਾਨਿਤ ਕੀਤਾ।

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

author img

By

Published : Dec 16, 2020, 11:02 PM IST

ਚੰਡੀਗੜ੍ਹ: ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਬੁੱਧਵਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਨਮਾਨਿਤ ਕੀਤਾ।

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾ ਜਨਮ ਦਿਹਾੜੇ ਦੀ ਯਾਦ ਵਿੱਚ ਸੂਬਾ ਭਰ ਵਿੱਚ ਕਰਵਾਏ ਲੜੀਵਾਰ ਸਮਾਗਮਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਅਜਿਹੇ ਉਪਰਾਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਮਹਾਨ ਸਿੱਖ ਜਰਨੈਲ ਦੇ ਸਤਿਕਾਰ ਵਿੱਚ ਸਰਹਿੰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਆਦਮ ਕੱਦ ਬੁੱਤ ਸਥਾਪਤ ਕਰਨ ਦੇ ਫੈਸਲੇ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਜੀਵਨ ਤੇ ਦਰਸ਼ਨ ਦਾ ਪਾਸਾਰ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਅਹਿਮ ਯੋਗਦਾਨ ਪਾਉਣ ਲਈ ਸ਼ਲਾਘਾ ਕੀਤੀ।

ਇਸ ਮੌਕੇ ਬਾਵਾ ਨੇ ਸਕੱਤਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਚਿੱਤਰ ਅਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ 'ਤੇ ਅਧਾਰਿਤ ਕਿਤਾਬ ਭੇਟ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.