ETV Bharat / city

ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ

author img

By

Published : Aug 11, 2022, 7:20 PM IST

ਪਿਛਲੀ ਦਿਨੀਂ ਸਿਹਤ ਮੰਤਰੀ ਵਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦਿਆਂ 'ਤੇ ਲਿਟਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋ ਕਿ ਹੁਣ ਸਰਕਾਰ ਵਲੋਂ ਮਨਜ਼ੂਰ ਕਰ ਲਿਆ ਹੈ।

ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ
ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ

ਫਰੀਦਕੋਟ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਵੀਸੀ) ਡਾ. ਰਾਜ ਬਹਾਦਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ। ਉਥੋਂ ਮਨਜ਼ੂਰੀ ਮਿਲਦੇ ਹੀ ਯੂਨੀਵਰਸਿਟੀ ਨੂੰ ਨਵਾਂ ਵੀਸੀ ਮਿਲ ਜਾਵੇਗਾ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੱਕ ਵਿੱਚ ਨਿੱਤਰ ਆਈ ਹੈ। ਸਿਹਤ ਮੰਤਰੀ ਨੇ ਵੀਸੀ ਰਾਜ ਬਹਾਦਰ ਨੂੰ ਫਟੇ ਹੋਏ ਅਤੇ ਗੰਦੇ ਗੱਦੇ 'ਤੇ ਲਿਟਾਇਆ ਸੀ। ਵੀਸੀ ਡਾ ਰਾਜ ਬਹਾਦਰ ਨੇ ਮੰਤਰੀ ਵਲੋਂ ਜਲੀਲ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਵਾਈਸ ਚਾਂਸਲਰ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ। ਉਨ੍ਹਾਂ ਵੀਸੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ। ਹਾਲਾਂਕਿ ਵੀਸੀ ਵਲੋਂ ਮੰਤਰੀ ਦੇ ਹੱਥੋਂ ਹੋਈ ਬੇਇਜ਼ਤੀ ਮਗਰੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਵੀਸੀ ਦੇ ਇਸ ਤਰ੍ਹਾਂ ਜਾਣ ਦਾ ਖ਼ਮਿਆਜ਼ਾ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਜਾਇਜ਼ਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਵਾਰਡ ਵਿੱਚ ਇੱਕ ਗੱਦਾ ਫਟਿਆ ਹੋਇਆ ਮਿਲਿਆ, ਜਿਸ ਤੋਂ ਬਾਅਦ ਮੰਤਰੀ ਭੜਕ ਉੱਠੇ। ਉਨ੍ਹਾਂ ਇਸ ਲਈ ਵੀਸੀ ਡਾ. ਰਾਜ ਬਹਾਦਰ ਨੂੰ ਜ਼ਿੰਮੇਵਾਰ ਠਹਿਰਾਇਆ।

ਇੰਨਾ ਹੀ ਨਹੀਂ ਮੰਤਰੀ ਵਲੋਂ ਵੀਸੀ ਨੂੰ ਸਾਰਿਆਂ ਦੇ ਸਾਹਮਣੇ ਉਕਤ ਗੱਦੇ 'ਤੇ ਲੇਟਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਜਦੋਂ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਮਾਮਲਾ ਭਖ ਗਿਆ। ਜਿਸ ਤੋਂ ਬਾਅਦ ਡਾ. ਰਾਜ ਬਹਾਦਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

ਸਿਹਤ ਮੰਤਰੀ ਦੇ ਇਸ ਰਵੱਈਏ ਤੋਂ ਡਾਕਟਰ ਭਾਈਚਾਰਾ ਕਾਫੀ ਨਾਰਾਜ਼ ਹੋਇਆ ਸੀ। ਜਿਸ ਤੋਂ ਬਾਅਦ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇਡੀ ਸਿੰਘ ਨੇ ਸਰਕਾਰ ਨੂੰ ਆਪਣੇ ਅਸਤੀਫ਼ੇ ਭੇਜੇ ਹਨ। ਭਾਵੇਂ ਅਸਤੀਫ਼ਾ ਦੇਣ ਦਾ ਕਾਰਨ ਜ਼ਿਆਦਾ ਕੰਮ ਦਾ ਬੋਝ ਦੱਸਿਆ ਜਾਂਦਾ ਹੈ ਪਰ ਇਹ ਚਰਚਾ ਆਮ ਹੈ ਕਿ ਮੈਡੀਕਲ ਸਿੱਖਿਆ ਅਤੇ ਦਵਾਈ ਨਾਲ ਸਬੰਧਤ ਦੋ ਅਧਿਕਾਰੀਆਂ ਵੱਲੋਂ ਇਕੱਠੇ ਅਸਤੀਫੇ ਭੇਜੇ ਜਾਣ ਤੋਂ ਬਾਅਦ ਦੋਵੇਂ ਅਧਿਕਾਰੀ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਸਨ।

ਇਹ ਵੀ ਪੜ੍ਹੋ: ਆਮਿਰ ਖਾਨ ਦੀ ਫਿਲਮ ਦੇ ਰਿਲੀਜ਼ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਆਹਮੋ-ਸਾਹਮਣੇ !

ETV Bharat Logo

Copyright © 2024 Ushodaya Enterprises Pvt. Ltd., All Rights Reserved.