ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਚੋਣਾਂ ਦੇ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵੱਲੋਂ ਅੱਜ ਰਾਜ ਸਭਾ ਮੈਂਬਰ ਵਜੋ ਸਹੁੰ ਚੁੱਕੀ। ਪੰਜਾਬ ਦੇ ਹਵਾ, ਪਾਣੀ ਤੇ ਮਿੱਟੀ ਨਾਲ ਜੁੜੇ ਮੁੱਦਿਆ ਨੂੰ ਪ੍ਰਮੁੱਖਤਾ ਨਾਲ ਉਠਾਵਾਂਗੇ। ਅਕਾਲ ਪੁਰਖ ਵਾਹਿਗੁਰੂ ਤੇ ਸੰਗਤਾਂ ਵੱਲੋਂ ਲਾਈ ਇਸ ਡਿਊਟੀ ਨੂੰ ਪੂਰੀ ਸੰਜਮਤਾ ਤੇ ਜਿੰਮਵਾਰੀ ਨਾਲ ਨਿਭਾਵਾਂਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਟਵੀਟ ਕੀਤਾ ਗਿਆ।
-
ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ @SantSeechewal ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ..
— Bhagwant Mann (@BhagwantMann) July 8, 2022 " class="align-text-top noRightClick twitterSection" data="
ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ.. https://t.co/sa0WiuyNk7
">ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ @SantSeechewal ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ..
— Bhagwant Mann (@BhagwantMann) July 8, 2022
ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ.. https://t.co/sa0WiuyNk7ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ @SantSeechewal ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ..
— Bhagwant Mann (@BhagwantMann) July 8, 2022
ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ.. https://t.co/sa0WiuyNk7
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ। ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ।
ਆਖਿਰ ਕੌਣ ਨੇ ਸੰਤ ਬਲਬੀਰ ਸਿੰਘ ਸੀਚੇਵਾਲ: ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵਿਸ਼ਵ ਭਰ ਵਿੱਚ ਇੱਕ ਮਹਾਨ ਵਾਤਾਵਰਣ ਪ੍ਰੇਮੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 2 ਫਰਵਰੀ 1962 ਨੂੰ ਹੋਇਆ ਸੀ। ਵਾਤਾਵਰਨ ਪ੍ਰਤੀ ਉਨ੍ਹਾਂ ਦੇ ਪਿਆਰ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਖੁਦ ਕਾਲੀ ਬੇਈ ਦੀ 110 ਕਿਲੋਮੀਟਰ ਦੀ ਸਫ਼ਾਈ ਕਰਕੇ ਦੁਨੀਆ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਵਾਤਾਵਰਨ ਪ੍ਰਤੀ ਪਿਆਰ ਕਾਰਨ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ।
ਸੀਚੇਵਾਲ ਨੇ ਕਿਵੇਂ ਪੂਰੀ ਦੁਨੀਆ ਲਈ ਮਿਸਾਲ ਕਾਇਮ ਕੀਤੀ: ਕਾਲੀ ਬੇਈਂ ਨਦੀ ਦਾ ਸਿੱਖ ਸਮਾਜ ਵਿੱਚ ਬਹੁਤ ਮਹੱਤਵ ਹੈ। ਇਹ ਦਰਿਆ ਹੁਸ਼ਿਆਰਪੁਰ ਦੇ ਮੁਕੇਰੀਆਂ ਖੇਤਰ ਵਿੱਚ ਬਿਆਸ ਦਰਿਆ ਵਿੱਚੋਂ ਨਿਕਲਦਾ ਹੈ ਅਤੇ ਲਗਭਗ 110 ਕਿਲੋਮੀਟਰ ਦਾ ਲੰਬਾ ਸਫ਼ਰ ਤੈਅ ਕਰਨ ਤੋਂ ਬਾਅਦ ਬਿਆਸ ਦਰਿਆ ਵਿੱਚ ਜਾ ਮਿਲਦਾ ਹੈ। ਇਹ ਦਰਿਆ ਕਪੂਰਥਲਾ ਦੇ ਸੁਲਤਾਨਪੁਰ ਇਲਾਕੇ ਵਿੱਚੋਂ ਲੰਘਦਾ ਹੈ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ 14 ਸਾਲ 9 ਮਹੀਨੇ 13 ਦਿਨ ਬਿਤਾਏ ਸਨ।
ਇਸ ਸਮੇਂ ਦੌਰਾਨ ਉਹ ਹਰ ਰੋਜ਼ ਸਵੇਰੇ ਕਾਲੀ ਬੇਈਂ ਨਦੀ ਵਿੱਚ ਇਸ਼ਨਾਨ ਕਰਦੇ ਸਨ ਅਤੇ ਇੱਥੇ ਉਨ੍ਹਾਂ ਨੇ ਮੂਲਮੰਤਰ ‘ਇਕ ਓਅੰਕਾਰ ਸਤਨਾਮ’ ਦਾ ਜਾਪ ਕਰਦਿਆਂ ਇਸ ਦੀ ਰਚਨਾ ਕੀਤੀ। ਬਲਬੀਰ ਸਿੰਘ ਸੀਚੇਵਾਲ ਜੋ ਕਿ ਸੁਲਤਾਨਪੁਰ ਲੋਧੀ ਨੇੜੇ ਪਿੰਡ ਸੀਚੇਵਾਲ ਦੇ ਰਹਿਣ ਵਾਲੇ ਹਨ, ਜਿੱਥੇ ਉਨ੍ਹਾਂ ਦਾ ਆਪਣਾ ਡੇਰਾ ਹੈ। ਇਸ ਨਦੀ ਦੇ ਇਤਿਹਾਸ 'ਤੇ ਨਜ਼ਰ ਮਾਰਦਿਆਂ ਉਨ੍ਹਾਂ ਨੇ 110 ਕਿਲੋਮੀਟਰ ਦਰਿਆ ਦੀ ਸਫਾਈ ਕਰਕੇ ਦਿਖਾਈ।
ਇਹ ਵੀ ਪੜੋ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜਨਮਦਿਨ