ਚੰਡੀਗੜ੍ਹ: ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ (Illegal mining) ਨੂੰ ਲੈਕੇ ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ, ਉੱਥੇ ਹੀ ਹੁਣ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ (Farmer leader Baldev Singh Sirsa) ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੂੰ ਮਿਲੇ। ਅਤੇ ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ (Farmer leader Baldev Singh Sirsa) ਨੂੰ ਇਹ ਨਾਜਾਇਜ਼ ਮਾਈਨਿੰਗ (Illegal mining) ਰੋਕਣ ਦਾ ਭਰੋਸਾ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ (Farmer leader Baldev Singh Sirsa) ਨੇ ਕਾਂਗਰਸੀ ਆਗੂ ਜੋਗਿੰਦਰ ਪਾਲ (Congress leader Joginder Pal) ‘ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਇਲਜ਼ਾਮ ਲਗਾਏ ਹਨ। ਅਤੇ ਨਾਲ ਹੀ ਉਨ੍ਹਾਂ ਨੇ ਉਪ ਮੁੱਖ ਮੰਤਰੀ ਰੰਧਾਵਾ ਨੂੰ ਵੀ ਜੋਗਿੰਦਰ ਪਾਲ (Congress leader Joginder Pal) ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਉਸ ਵਿਅਕਤੀ ਦੇ ਖ਼ਿਲਾਫ਼ ਹਮੇਸ਼ਾ ਲੜਨ ਲਈ ਤਿਆਰ ਹਾਂ, ਜੋ ਪੰਜਾਬ ਦੀ ਲੁੱਟ ਕਰੇਗਾ।
ਇਸ ਮੌਕੇ ਸਿਰਸਾ ਵੱਲੋਂ ਜੋਗਿੰਦਰ ਪਾਲ (Congress leader Joginder Pal) ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲੈਣ ਦੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਨਾਲ ਹੀ ਬਲਦੇਵ ਸਿੰਘ ਸਿਰਸਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜੋਗਿੰਦਰ ਪਾਲ (Congress leader Joginder Pal) ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਆਪਣੇ ਸਮਰਥਕਾਂ ਸਮੇਤ ਪੰਜਾਬ ਸਰਕਾਰ ਤੇ ਕਾਂਗਰਸੀ ਆਗੂ ਜੋਗਿੰਦਰ ਪਾਲ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ।
ਉਧਰ ਪੰਜਾਬ ਸਰਕਾਰ ਵੱਲੋਂ ਬੋਲਦਿਆ ਕਾਂਗਰਸੀ ਵਿਧਾਇਕ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ, ਅਤੇ ਜੇਕਰ ਕੋਈ ਮੁਲਜ਼ਮ ਪਾਇਆ ਜਾਦਾ ਹੈ ਤਾਂ ਉਸ ਖ਼ਿਲਾਫ਼ ਨੂੰ ਸਖ਼ਤ ਤੋਂ ਸਖ਼ਤ ਸਜਾ ਵੀ ਮਿਲਣੀ ਚਾਹੀਦੀ ਹੈ।
ਕਾਂਗਰਸੀ ਵਿਧਾਇਕ (Congress MLA ) ਰਾਜ ਕੁਮਾਰ ਵੇਰਕਾ (Raj Kumar Verka) ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੀ ਲੁੱਟ ਕਰਨ ਵਾਲਿਆ ਨੂੰ ਜ਼ੇਲ੍ਹ ਦੀਆਂ ਸਲਾਖਾ ਪਿੱਛੇ ਭੇਜਿਆ ਹੈ, ਅਤੇ ਹੁਣ ਵੀ ਜੋ ਦੋਸ਼ੀ ਹੋਵਾਗੇ ਉਸ ਖ਼ਿਲਾਫ਼ ਕਾਨੂੰਨ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੰਜਾਬ ਵਿੱਚ ਮੁਫ਼ਤ ਰੇਤੇ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਕੈਬਨਿਟ ਮੀਟਿੰਗ ਦਾ ਰਿਕਾਰਡ ਤਲਬ