ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਸਾਫ ਕਹਿਣਾ ਹੈ ਕਿ ਜਦੋ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉੱਥੇ ਹੀ ਦੂਜੇ ਪਾਸੇ 32 ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਉਨ੍ਹਾਂ ਨੇ ਜੰਮ ਕੇ ਸ਼੍ਰੋਮਣੀ ਅਕਾਲੀ ਦਲ ’ਤੇ ਜੰਮ ਕੇ ਸ਼ਬਦੀ ਹਮਲਾ ਕੀਤਾ।
ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼
ਭਾਰਤੀ ਕਿਸਾਨ ਯੂਨੀਅਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੁਝ ਵੀਡੀਓ ਜਾਰੀ ਕਰਕੇ ਕਿਸਾਨ ਸੰਘਰਸ਼ ਨੂੰ ਬਦਮਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਨੂੰ ਇਤਰਾਜ਼ ਸੀ ਤਾਂ ਉਹ ਕਿਸਾਨ ਆਗੂਆਂ ਦੇ ਨਾਲ ਗੱਲ ਕਰਦੇ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਜਾਣ ਬੁੱਝ ਕੇ ਕਿਸਾਨ ਸੰਘਰਸ਼ ਨੂੰ ਬਦਨਾਮ ਕੀਤਾ ਹੈ।
ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਜਾਣ ਵਾਲੇ ਅਕਾਲੀ ਵਰਕਰਾਂ ਨਾਲ ਜੋ ਧੱਕਾ ਮੁੱਕੀ ਹੋਈ ਜੋ ਕਿ ਕੁਝ ਕਿਸਾਨ ਹਿਮਾਇਤਾਂ ਵੱਲੋਂ ਕੀਤੀ ਗਈ ਉਸ ਦੀ ਉਹ ਨਿੰਦਾ ਕਰਦੇ ਹਨ ਅਤੇ ਉਸ ਲਈ ਮੁਆਫੀ ਵੀ ਮੰਗਦੇ ਹਾਂ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਰਾਜੇਵਾਲ ਨੇ ਕਿਹਾ ਕਿ ਕਿਸਾਨ ਵਰਕਰਾਂ ਨਾਲ ਗਲਤ ਵਿਵਹਾਰ ਕਰਨ ਵਾਲੇ ਕੁਝ ਕਿਸਾਨ ਹਮਾਇਤੀਆਂ ਦੀ ਝਾੜ ਵੀ ਪਾਈ ਸੀ।
'ਅਕਾਲੀ ਦਲ ਕਿਸਾਨਾਂ ਦਾ ਹਮਾਇਤੀ ਨਹੀਂ'
ਰਾਜੇਵਾਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਿਹੜੇ ਵਰਕਰ ਦਿੱਲੇ ਗਏ ਸੀ ਤਾਂ ਵਾਪਸੀ ਸਮੇਂ ਉਨ੍ਹਾਂ ਦੀ ਬੱਸਾਂ ਚ ਸ਼ਰਾਬ ਦੇ ਡੱਬੇ ਵੀ ਸੀ ਜਿਸ ਬਾਰੇ ਉਨ੍ਹਾਂ ਕੋਲ ਸਬੂਤ ਵੀ ਹੈ ਪਰ ਉਹ ਵੀਡੀਓ ਜਾਰੀ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਆਗੂਆਂ ਨੇ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਤੋਂ ਸਾਫ ਹੋ ਗਿਆ ਹੈ ਕਿ ਅਕਾਲੀ ਦਲ ਕਿਸਾਨਾਂ ਦਾ ਹਮਾਇਤੀ ਨਹੀਂ।
ਇਸ ਤੋਂ ਇਲਾਵਾ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਇੱਕ ਆਮ ਲੋਕ ਦੀ ਤਰ੍ਹਾਂ ਪੰਡਾਲ ’ਚ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਟੇਜ ਸਾਂਝੀ ਕਰਨ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਦੇ ਪੂਰੇ ਲੋਕ ਕਿਸਾਨਾਂ ਦੇ ਨਾਲ ਹਨ ਅਤੇ ਇਸੇ ਲਈ ਹੀ ਸਿਆਸੀ ਪਾਰਟੀਆਂ ਦਾ ਪਿੰਡਾਂ ਵਿਚ ਵਿਰੋਧ ਹੋ ਰਿਹਾ ਹੈ।
ਇਹ ਵੀ ਪੜੋ: 'ਆਮ ਆਦਮੀ ਦੀ ਗੱਲ ਕਰਨ ਵਾਲਾ ਲੈ ਰਿਹਾ ਪ੍ਰਾਈਵੇਟ ਜੈਟ ਦੇ ਝੂਟੇ'