ਚੰਡੀਗੜ੍ਹ: ਪੰਜਾਬ ਦੇ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਲੈਕੇ ਚੰਨੀ ਸਰਕਾਰ ਦੇ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਦੀਵਾਲੀ ਤੇ ਗੁਰ ਪੁਰਬ ਨੂੰ ਲੈਕੇ ਪਟਾਕੇ ਚਲਾਉਣ ਤੇ ਬਿਲਕੁਲ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਸਰਕਾਰ ਨੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇੰਨ੍ਹਾਂ ਨਿਰਦੇਸ਼ਾਂ ਦੇ ਵਿੱਚ ਸਰਕਾਰ ਦੇ ਵੱਲੋਂ ਸਿਰਫ ਗਰੀਨ ਪਟਾਕੇ ਚਲਾਉਣ ਦੀ ਹੀ ਇਜ਼ਾਜਤ ਦਿੱਤੀ ਹੈ। ਵਾਤਾਵਰਣ ਸਾਫ ਸੁਥਰਾ ਰੱਖਣ ਦੇ ਮਕਸਦ ਨੂੰ ਲੈਕੇ ਸਰਕਾਰ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸੂਬੇ ਚ ਪਟਾਕਿਆਂ ਦੀ ਸਟੋਰਜ, ਵੰਡ ਤੇ ਵਿਕਰੀ ਤੇ ਰੋਕ
ਇਸਦੇ ਨਾਲ ਹੀ ਹੀ ਸਰਕਾਰੇ ਨੇ ਸੂਬੇ ਭਰ ਵਿੱਚ ਪਟਾਕਿਆਂ ਦੀ ਸਟੋਰੇਜ, ਵੰਡ, ਵਿਕਰੀ, ਵਰਤੋਂ ਅਤੇ ਨਿਰਮਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਆਪਣੇ ਹੁਕਮਾਂ ਤਹਿਤ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਗ੍ਰੀਨ ਪਟਾਕੇ ਚਲਾਉਣ ਦਾ ਸਮਾਂ ਵੀ ਜਾਰੀ ਕੀਤਾ ਹੈ। ਦੀਵਾਲੀ 'ਤੇ ਰਾਤ 8:00 ਤੋਂ 10:00 ਵਜੇ ਤੱਕ, ਕ੍ਰਿਸਮਸ 'ਤੇ ਰਾਤ 11:55 ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ 'ਤੇ ਰਾਤ 11:55 ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ 28-29 ਅਕਤੂਬਰ ਦੀ ਦਰਮਿਆਨੀ ਰਾਤ ਤੋਂ 31 ਦਸੰਬਰ, 2021 ਦੀ ਅੱਧੀ ਰਾਤ ਤੱਕ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਰਹੇਗੀ।
ਆਨਲਾਇਨ ਪਟਾਕੇ ਵੇਚਣ ‘ਤੇ ਰੋਕ
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਟਾਕੇ ਚਲਾਉਣ ਲਈ ਕਮਿਊਨਿਟੀ ਵਿੱਚ ਖੇਤਰਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਹਨਾਂ ਨੂੰ ਨਿਰਧਾਰਤ ਕਰਨਾ ਚਾਹੀਦਾ ਹੈ। ਨਾਲ ਹੀ ਈ-ਕਾਮਰਸ ਵੈੱਬਸਾਈਟਾਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਕਿਸੇ ਵੀ ਆਰਡਰ ਨੂੰ ਸਵੀਕਾਰ ਨਾ ਕਰਨ ਅਤੇ ਰਾਜ ਦੇ ਅੰਦਰ ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਤੁਰੰਤ ਰੋਕ ਲਗਾ ਦਿੱਤੀ ਜਾਵੇ ।
ਇਹ ਵੀ ਪੜ੍ਹੋ:ਲੁਧਿਆਣਾ ਖੇਤੀਬਾੜੀ ਵਿਭਾਗ ਦੀ ਛਾਪੇਮਾਰੀ, 76 ਲੱਖ ਦੀਆਂ ਨਾ-ਮਨਜ਼ੂਰ ਕੀਟਨਾਸ਼ਕ ਬਰਾਮਦ