ETV Bharat / city

ਕਰਫ਼ਿਊ ਦੌਰਾਨ ਅੱਜ ਅਤੇ ਭਲਕੇ ਖੁੱਲ੍ਹੇ ਰਹਿਣਗੇ ਬੈਂਕ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਕੋਵਿਡ-19 ਤਹਿਤ ਲੱਗੇ ਕਰਫਿਊ ਦੌਰਾਨ 30 ਅਤੇ 31 ਮਾਰਚ, 2020 ਅਤੇ ਉਸ ਤੋਂ ਬਾਅਦ ਬੈਂਕਾਂ ਦੀਆਂ ਬ੍ਰਾਂਚਾਂ ਖੋਲ੍ਹਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਬੈਂਕ
ਬੈਂਕ
author img

By

Published : Mar 30, 2020, 8:59 AM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਜਾਰੀ ਕੀਤਾ ਹੈ ਕਿ ਕਰਫਿਊ ਦੌਰਾਨ ਲੱਗੀਆਂ ਰੋਕਾਂ ਦੇ ਮੱਦੇਨਜ਼ਰ ਲੋਕਾਂ ਨੂੰ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਲਈ 30 ਅਤੇ 31 ਮਾਰਚ, 2020 ਨੂੰ ਸੂਬਾ ਭਰ ਵਿੱਚ ਬੈਂਕਾਂ ਖੁੱਲ੍ਹੀਆਂ ਰਹਿਣਗੀਆਂ।

ਇਸੇ ਤਰ੍ਹਾਂ 3 ਅਪ੍ਰੈਲ ਤੋਂ ਵਾਰੋ-ਵਾਰੀ (ਰੋਟੇਸ਼ਨ) ਦੇ ਆਧਾਰ ’ਤੇ ਬੈਂਕਾਂ ਦੀਆਂ ਸਾਰੀਆਂ ਬ੍ਰਾਂਚਾਂ ਹਫ਼ਤੇ ਵਿੱਚ ਦੋ ਦਿਨ ਲਈ ਖੁਲ੍ਹਿਆ ਕਰਨਗੀਆਂ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਕੋਵਿਡ-19 ਤਹਿਤ ਲੱਗੇ ਕਰਫਿਊ ਦੌਰਾਨ 30 ਅਤੇ 31 ਮਾਰਚ, 2020 ਅਤੇ ਉਸ ਤੋਂ ਬਾਅਦ ਬੈਂਕਾਂ ਦੀਆਂ ਬ੍ਰਾਂਚਾਂ ਖੋਲ੍ਹਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਅਤੇ ਯੂ.ਟੀ. ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰਾਂ ਨੂੰ ਬੈਂਕਾਂ ਦੇ ਸਟਾਫ਼ ਵਿੱਚ ਢਿੱਲ ਦੇਣ ਲਈ ਲੋੜੀਂਦੀ ਸਹਾਇਤਾ ਦੇਣ ਅਤੇ ਹੋਰ ਸਬੰਧਤ ਵਸਤਾਂ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ।

ਐਡਵਾਈਜ਼ਰੀ ਮੁਤਾਬਕ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਾਰੀਆਂ ਬੈਂਕ ਬ੍ਰਾਂਚਾਂ, ਏ.ਟੀ.ਐਮਜ਼, ਬੈਕਿੰਗ ਕਾਰਸਪੌਂਡੈਂਟ, ਨਕਦੀ ਲਿਜਾਣ ਵਾਲੀਆਂ ਏਜੰਸੀਆਂ, ਬੈਂਕਾਂ ਨੂੰ ਆਈ.ਟੀ. ਅਤੇ ਇੰਜੀਨੀਅਰਿੰਗ ਸਹਾਇਤਾ ਦੇਣ ਵਾਲੇ 30 ਤੇ 31 ਮਾਰਚ, 2020 ਨੂੰ ਕੰਮ ਕਰਨਗੇ। ਇਸੇ ਤਰ੍ਹਾਂ ਸੂਬੇ ਅਤੇ ਯੂ.ਟੀ. ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਸ ਜਾਰੀ ਕਰਨ ਅਤੇ ਕਰਫਿਊ ਵਿੱਚ ਲੋੜੀਂਦੀ ਢਿੱਲ ਦੇਣ ਲਈ ਬਣਦੀ ਸਹਾਇਤਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

31 ਮਾਰਚ ਨੂੰ ਸਾਰੇ ਸਰਕਾਰੀ ਚੈੱਕਾਂ ਨੂੰ ਵਿਸ਼ੇਸ਼ ਪ੍ਰਵਾਨਗੀ ਦਿੱਤੀ ਜਾਵੇਗੀ। ਪਹਿਲੀ ਅਪ੍ਰੈਲ, 2020 ਨੂੰ ਬੈਂਕਾਂ ਜਨਤਕ ਕਾਰਜ ਨਹੀਂ ਨਿਪਟਾਉਂਦੀਆਂ ਪਰ ਸੂਬੇ ਅਤੇ ਯੂ.ਟੀ. ਚੰਡੀਗੜ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਦਿਨ ਵੀ ਬੈਂਕ ਸਟਾਫ ਨੂੰ ਲੋੜੀਂਦੇ ਪਾਸ ਕਰਨ ਲਈ ਆਖਿਆ ਗਿਆ ਹੈ।

ਇਸੇ ਤਰ੍ਹਾਂ 3 ਅਪ੍ਰੈਲ, 2020 ਤੋਂ ਬਾਅਦ ਸਾਰੀਆਂ ਬੈਂਕ ਬ੍ਰਾਂਚਾਂ, ਏ.ਟੀ.ਐਮਜ਼, ਬੈਕਿੰਗ ਕਾਰਸਪੌਂਡੈਂਟ, ਨਕਦੀ ਲਿਜਾਣ ਵਾਲੀਆਂ ਏਜੰਸੀਆਂ, ਬੈਂਕਾਂ ਨੂੰ ਆਈ.ਟੀ. ਅਤੇ ਇੰਜਨੀਅਰਿੰਗ ਸਹਾਇਤਾ ਦੇਣ ਵਾਲੇ ਸਟਾਫ਼ ਦੀ ਥੋੜੀ ਗਿਣਤੀ ਨਾਲ ਕੰਮ ਕਰਨਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.