ਚੰਡੀਗੜ੍ਹ: ਬਰਗਾੜੀ ਗੋਲੀਕਾਂਡ ਮਾਮਲੇ ਵਿੱਚ ਦੋਸ਼ੀ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਦੇਣ ਦੇ ਮਾਮਲੇ ਵਿੱਚ ਸੁਣਵਾਈ ਹੋਈ।
ਇਸ ਬਾਰੇ ਚਰਨਜੀਤ ਸ਼ਰਮਾ ਦੇ ਵਕੀਲ ਨੇ ਕਿਹਾ ਕਿ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਦਿਲ ਦੀ ਬਿਮਾਰੀ ਹੈ, ਤੇ ਉਨ੍ਹਾਂ ਨੇ ਸਟੰਟ ਪਵਾਉਣਾ ਹੈ। ਇਸ ਦੇ ਚੱਲਦਿਆਂ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣੀ ਚਾਹੀਦੀ ਹੈ। ਅਦਾਲਤ ਵਿੱਚ ਚਰਨਜੀਤ ਸ਼ਰਮਾ ਦੀ ਪੀਜੀਆਈ ਦੀ ਰਿਪੋਰਟ ਵੀ ਪੇਸ਼ ਕੀਤੀ ਗਈ।
ਉੱਥੇ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਇਹ ਹਾਦਸਾ ਨਹੀਂ ਹੈ ਸਗੋਂ 2 ਵਿਅਕਤੀਆਂ ਦੇ ਕਤਲ ਦਾ ਮਾਮਲਾ ਹੈ। ਇਸ ਕਰਕੇ ਚਰਨਜੀਤ ਸ਼ਰਮਾ ਨੂੰ ਰਾਹਤ ਨਹੀਂ ਦੇਣੀ ਚਾਹੀਦੀ ਹੈ। ਅਦਾਲਤ ਨੇ ਫ਼ਿਲਹਾਲ ਚਰਨਜੀਤ ਸ਼ਰਮਾ ਨੂੰ ਕੋਈ ਰਾਹਤ ਨਹੀਂ ਦਿੱਤੀ ਕਿਉਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਏ.ਜੀ ਪੰਜਾਬ ਮਾਮਲੇ 'ਤੇ ਬਹਿਸ ਕਰਨਗੇ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਕੱਲ੍ਹ ਲਈ ਸਥਗਿਤ ਕਰ ਦਿੱਤੀ ਹੈ।