ETV Bharat / city

ਬਲਵੰਤ ਸਿੰਘ ਰਾਜੋਆਣਾ ਵੱਲੋਂ ਪਿਤਾ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਵੱਲੋਂ ਪੈਰੋਲ ਦੀ ਮੰਗ ਕੀਤੀ ਗਈ ਹੈ। ਰਾਜੋਆਣਾ ਨੇ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਮੰਗ ਕੀਤੀ ਹੈ। ਇਸਦੇ ਚੱਲਦੇ ਉਨ੍ਹਾਂ ਹਾਈਕੋਰਟ ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੇ 27 ਜਨਵਰੀ ਨੂੰ ਸੁਣਵਾਈ ਹੋਵੇਗੀ।

ਬਲਵੰਤ ਸਿੰਘ ਰਾਜੋਆਣਾ ਵੱਲੋਂ ਪੈਰੋਲ ਦੀ ਮੰਗ
ਬਲਵੰਤ ਸਿੰਘ ਰਾਜੋਆਣਾ ਵੱਲੋਂ ਪੈਰੋਲ ਦੀ ਮੰਗ
author img

By

Published : Jan 26, 2022, 3:43 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਤੇ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਆਪਣੇ ਪਿਤਾ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਦੀ ਮੰਗ ਕਰਦੇ ਹੋਏ ਪੈਰੋਲ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਜਿਸ 'ਤੇ 27 ਜਨਵਰੀ ਨੂੰ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੜੈਲ ਜੇਲ੍ਹ ਅਥਾਰਟੀ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਚੁੱਕੀ ਹੈ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਕਿ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਇਸ ਲਈ ਉਸ ਨੂੰ ਪੈਰੋਲ ਨਹੀਂ ਮਿਲ ਸਕਦੀ।

ਰਾਜੋਆਣਾ ਨੂੰ ਅਦਾਲਤ ਨੇ 27 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਦੂਜੇ ਪਾਸੇ ਰਾਜੋਆਣਾ ਨੇ ਐਡਵੋਕੇਟ ਵਿਵੇਕ ਠਾਕੁਰ ਰਾਹੀਂ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੇ ਪਿਤਾ ਹੀ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਆਉਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੇ 26 ਸਾਲਾਂ ਤੋਂ ਉਨ੍ਹਾਂ ਨੂੰ ਮਿਲਣ ਆਉਂਦਾ ਸਨ ਅਤੇ ਹੁਣ ਜਦੋਂ ਉਹ ਨਹੀਂ ਰਹੇ, ਉਹ ਉਨ੍ਹਾਂ ਦੀਆਂ ਅੰਤਿਮ ਰਸਮਾਂ ਦਾ ਹਿੱਸਾ ਬਣਨਾ ਚਾਹੁੰਦੇ ਹਨ।

ਅਜਿਹੇ 'ਚ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ। ਰਾਜੋਆਣਾ ਦੇ ਵਕੀਲ ਅਨੁਸਾਰ ਸੁਪਰੀਮ ਕੋਰਟ ਪਹਿਲਾਂ ਵੀ ਇਸੇ ਤਰ੍ਹਾਂ ਦੇ ਇੱਕ ਕੇਸ ਵਿੱਚ ਦੋਸ਼ੀ ਨੂੰ ਪੈਰੋਲ ਦਾ ਲਾਭ ਦੇ ਚੁੱਕੀ ਹੈ। ਉਸ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਲਈ ਵੀ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ 'ਚ ਸ਼ਾਮਿਲ ਹੋਣਾ ਚਾਹੁੰਦਾ ਸੀ। ਸੁਪਰੀਮ ਕੋਰਟ ਨੇ ਉਸ ਨੂੰ ਪੁਲਿਸ ਸੁਰੱਖਿਆ ਹੇਠ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ। ਜਿਕਰੇਖਾਸ ਹੈ ਕਿ ਇਹ ਸਾਰੀਆਂ ਦਲੀਲਾਂ ਸੁਣਵਾਈ ਦੌਰਾਨ ਹਾਈ ਕੋਰਟ ਅੱਗੇ ਪੇਸ਼ ਕੀਤੀਆਂ ਜਾਣਗੀਆਂ।

31 ਅਗਸਤ 1995 ਨੂੰ ਪੰਜਾਬ ਦੇ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਇੱਕ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਇਲਾਵਾ ਇਸ ਧਮਾਕੇ ਵਿੱਚ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਕਤਲੇਆਮ ਵਿੱਚ ਦਿਲਾਵਰ ਸਿੰਘ ਨਾਂ ਦਾ ਸ਼ਖ਼ਸ ਮਾਰਿਆ ਗਿਆ ਸੀ। ਇਹ ਮਨੁੱਖੀ ਬੰਬ ਸੀ। ਮਰਨ ਵਾਲਿਆਂ ਵਿੱਚ ਬੇਅੰਤ ਸਿੰਘ ਦੇ ਸੁਰੱਖਿਆ ਮੁਲਾਜ਼ਮ ਵੀ ਸ਼ਾਮਿਲ ਸਨ।

ਇਸ ਕਤਲੇਆਮ ਨੂੰ ਅੰਜ਼ਾਮ ਦੇਣ ਵਾਲੇ ਬੱਬਰ ਖਾਲਸਾ ਜਥੇਬੰਦੀ ਦੇ ਮੈਂਬਰ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਸਾਲ 2004 ਵਿੱਚ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਫਰਾਰ ਹੋ ਗਏ ਸਨ। ਬਾਅਦ ਵਿਚ ਉਨ੍ਹਾਂ ਨੂੰ ਫੜ ਲਿਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ ਸੀ। ਇੰਨ੍ਹਾਂ ਵਿੱਚੋਂ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ।

ਇਹ ਵੀ ਪੜ੍ਹੋ:ਮਜੀਠੀਆ ਦਾ ਸੀਐੱਮ ਚੰਨੀ ਨੂੰ ਸਵਾਲ, ਕਿਹਾ- ਮੇਰੇ ਅਤੇ ਸੁਖਪਾਲ ਖਹਿਰਾ ਲਈ ਵੱਖ-ਵੱਖ ਕਾਨੂੰਨ ਕਿਉਂ ?

ETV Bharat Logo

Copyright © 2024 Ushodaya Enterprises Pvt. Ltd., All Rights Reserved.