ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਲਕੇ 24 ਅਗਸਤ ਨੂੰ ਹਰਿਆਣਾ ਅਤੇ ਪੰਜਾਬ ਵਿੱਚ ਦੋ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਸਵੇਰੇ ਫਰੀਦਾਬਾਦ ਵਿੱਚ ਬਣਨ ਵਾਲੇ 2400 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨ ਕਰਨਗੇ। ਜਿਸ ਉਪਰੰਤ ਬਾਅਦ ਦੁਪਹਿਰ ਉਹ ਪੰਜਾਬ ਦੇ ਮੋਹਾਲੀ ਵਿਖੇ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੀ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਸੁਚੇਤ ਹੈ। ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ।
ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਹੁਕਮ ਤੋਂ ਬਾਅਦ ਅੱਜ ਤੋਂ 24 ਤਰੀਕ ਤੱਕ ਭਾਵ ਕੱਲ੍ਹ ਸ਼ਾਮ ਤੱਕ ਚੰਡੀਗੜ੍ਹ ਦੇ ਅਸਮਾਨ ਵਿੱਚ ਕੋਈ ਵੀ ਡਰੋਨ ਜਾਂ ਮਾਨਵ ਰਹਿਤ ਹਵਾਈ ਵਾਹਨ ਨਹੀਂ ਉਡਾਇਆ ਜਾ ਸਕੇਗਾ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ 24 ਅਗਸਤ ਨੂੰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਵੱਲੋਂ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉਤੇ ਪੁਲਿਸ ਨੇ ਚਲਾਈਆਂ ਡਾਂਗਾਂ