ਚੰਡੀਗੜ੍ਹ: 2022 ਦੀਆਂ ਵਿਧਾਨਸਭਾ ਚੋਣਾਂ (Assembly Elections 2022) ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਨੂੰ ਵਿਧਾਨਸਭਾ ਚੋਣਾਂ ਨੂੰ ਲੈ ਕੇ ਫੰਡ ਦੀ ਕਮੀ ਆ ਗਈ ਹੈ ਜਿਸ ਕਾਰਨ ਉਨ੍ਹਾਂ ਨੇ ਲੋਕਾਂ ਤੋਂ ਦਾਨ ਦੇਣ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਇੱਕ ਫੇਸਬੁੱਕ ਪੋਸਟ ਸ਼ੇਅਰ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਫੇਸਬੁੱਕ ਪੋਸਟ ਜਰੀਏ ਵਿਧਾਨਸਭਾ ਚੋਣਾਂ ਲੜਨ ਲਈ ਲੋਕਾਂ ਤੋਂ ਨੇਕ ਕਮਾਈ ਚੋਂ ਦਾਨ ਦੇਣ ਦੀ ਸਹਿਯੋਗ ਦੀ ਅਪੀਲ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਨੇ ਲੋਕਾਂ ਤੋਂ ਮੰਗਿਆ ਦਾਨ
ਦੱਸ ਦਈਏ ਕਿ ਆਮ ਆਦਮੀ ਪਾਰਟੀ (Aam Aadmi Party) ਨੇ ਫੇਸਬੁੱਕ ਪੋਸਟ ’ਤੇ ਲਿਖਿਆ ਹੈ ਕਿ ਆਓ ਸਾਰੇ ਰਲ ਮਿਲ ਕੇ ਇਮਾਨਦਾਰ ਅਤੇ ਸਾਫ਼ ਸੁਥਰੀ ਸੋਧ ਲਿਆਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਈਏ। ਇਸ ਕੈਪਸ਼ਨ ਦੇ ਨਾਲ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal), ਭਗਵੰਤ ਮਾਨ ਅਤੇ ਹਰਪਾਲ ਚੀਮਾ ਦੀਆਂ ਫੋਟੋਆਂ ਲੱਗੀਆਂ ਹੋਈਆਂ ਹਨ।
ਅਰਵਿੰਦ ਕੇਜਰੀਵਾਲ ਨੂੰ ਮੁੜ ਚੁਣਿਆ ਗਿਆ ਕੌਮੀ ਕਨਵੀਨਰ
ਕਾਬਿਲੇਗੌਰ ਹੈ ਕਿ ਬੀਤੇ ਦਿਨ ਇੱਕ ਵਾਰ ਫਿਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (delhi cm arvind kejriwal) ਨੂੰ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਚੁਣਿਆ ਗਿਆ ਹੈ। ਦੱਸ ਦਈਏ ਕਿ ਉਹ 2012 ਵਿੱਚ ਪਾਰਟੀ ਦੀ ਸ਼ੁਰੂਆਤ ਤੋਂ ਇਸ ਅਹੁਦੇ 'ਤੇ ਹਨ। ਐਤਵਾਰ ਨੂੰ ਰਾਸ਼ਟਰੀ ਕਾਰਜਕਾਰਨੀ ਦੀ ਆਨਲਾਈਨ ਬੈਠਕ ਦੇ ਦੌਰਾਨ ਕੇਜਰੀਵਾਲ ਨੂੰ ਪਾਰਟੀ ਦਾ ਨੇਤਾ ਚੁਣਿਆ ਗਿਆ। ਕੇਜਰੀਵਾਲ ਵਾਂਗ ਪੰਕਜ ਗੁਪਤਾ ਨੂੰ ਮੁੜ ਰਾਸ਼ਟਰੀ ਸਕੱਤਰ ਅਤੇ ਐਨਡੀ ਗੁਪਤਾ ਨੂੰ ਰਾਸ਼ਟਰੀ ਖਜ਼ਾਨਚੀ ਚੁਣਿਆ ਗਿਆ ਹੈ।