ਚੰਡੀਗੜ੍ਹ: ਬਹਿਬਲਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਇੰਸਪੈਕਟਰ ਗੁਰਦੀਪ ਸਿੰਘ ਅਤੇ ਸੁਹੇਲ ਸਿੰਘ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਹਾਈਕੋਰਟ ਨੇ ਇਨ੍ਹਾਂ ਨੂੰ ਬਿਨਾਂ ਕਿਸੇ ਰਾਹਤ ਤੋਂ ਉਨ੍ਹਾਂ ਨੂੰ ਟ੍ਰਾਇਲ ਕੋਰਟ ਦੇ ਸਾਹਮਣੇ ਹੀ ਆਪਣੀ ਦਲੀਲਾਂ ਨੂੰ ਰੱਖਣ ਦੇ ਹੁਕਮ ਦਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਜਸਟਿਸ ਰਾਜਮੋਹਨ ਸਿੰਘ ਨੇ ਸੋਮਵਾਰ ਨੂੰ ਇਨ੍ਹਾਂ ਸਾਰੇ ਮੁਲਜ਼ਮਾਂ ਦੀ ਪਟੀਸ਼ਨਾਂ ਦਾ ਨਿਪਟਾਰਾ ਕੀਤਾ। ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਟ੍ਰਾਇਲ ਕੋਰਟ ਚ ਪੈਂਡਿੰਗ ਹੈ। ਇਸ ਚ ਫਿਲਹਾਲ ਮੁਲਜ਼ਮਾਂ ਦੇ ਖਿਲਾਫ ਚਾਰਜ ਫਰੇਮ ਹੋਣੇ ਹਨ। ਜਦੋ ਟ੍ਰਾਇਲ ਕੋਰਟ ਚ ਚਾਰਜ ਫਰੇਮ ਜਾਵੇ ਉਸ ਸਮੇਂ ਉਹ ਟ੍ਰਾਇਲ ਕੋਰਟ ਚ ਹੀ ਆਪਣੀ ਦਲੀਲਾਂ ਦੇਣ।
ਇਹ ਸੀ ਮਾਮਲਾ : ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਸਿੱਖ ਸੰਗਤਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਨ੍ਹਾਂ ਤੇ ਸਰਕਾਰ ਦੇ ਕਹਿਣ ’ਤੇ ਉਨ੍ਹਾਂ ਤੇ ਗੋਲੀਆਂ ਚਲਵਾਈਆਂ ਗਈਆਂ। ਇਸ ਮਾਮਲੇ ’ਤੇ ਸਿੱਖ ਸੰਗਤਾਂ ਵੱਲੋਂ ਅਜੇ ਤੱਕ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਇਹ ਵੀ ਪੜੋ: ਦਿਨ ਦਿਹਾੜੇ ਠੱਗੀ: ਕਾਰ ਸਵਾਰ 2 ਕੈਨ ਅਤੇ ਕਾਰ ਦੀ ਟੈਂਕੀ ’ਚ ਤੇਲ ਪਵਾ ਹੋਏ ਫਰਾਰ