ETV Bharat / city

ਸਾਵਧਾਨ! ਵਟਸਐਪ ‘ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ, ਪੰਜਾਬ ਪੁਲਿਸ ਨੇ ਦਿੱਤੀ ਚਿਤਾਵਨੀ - ਵੀਵੀਆਈਪੀ ਦੀ ਪਛਾਣ ਅਪਣਾ ਕੇ ਨਿਰਦੋਸ਼ ਲੋਕਾਂ ਨੂੰ ਧੋਖਾ

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸਟੇਟ ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਕਿਹਾ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਧੋਖਾਧੜੀ ਕਰਨ ਵਾਲਿਆਂ ਨੇ ਵੀਵੀਆਈਪੀ ਦੀ ਪਛਾਣ ਅਪਣਾ ਕੇ ਨਿਰਦੋਸ਼ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ।

ਪੰਜਾਬ ਪੁਲਿਸ ਨੇ ਦਿੱਤੀ ਚਿਤਾਵਨੀ
ਪੰਜਾਬ ਪੁਲਿਸ ਨੇ ਦਿੱਤੀ ਚਿਤਾਵਨੀ
author img

By

Published : May 26, 2022, 5:06 PM IST

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਕੇ ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਜਾਅਲੀ ਵਾਟਸਅਪ ਆਈਡੀ ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਦਾ ਸੁਝਾਅ ਦਿੱਤਾ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫਰੀ ਨੰਬਰ ‘1930’ ‘ਤੇ ਸੂਚਨਾ ਦੇਣ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸਟੇਟ ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਕਿਹਾ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਧੋਖਾਧੜੀ ਕਰਨ ਵਾਲਿਆਂ ਨੇ ਵੀਵੀਆਈਪੀ ਦੀ ਪਛਾਣ ਅਪਣਾ ਕੇ ਨਿਰਦੋਸ਼ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ।

ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਟੇਟ ਸਾਈਬਰ ਕ੍ਰਾਈਮ ਨੇ ਥਾਣਾ ਸਟੇਟ ਸਾਈਬਰ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ 26 ਅਪ੍ਰੈਲ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 420 ਅਤੇ 511, ਆਈਟੀ ਐਕਟ ਦੀਆਂ ਧਾਰਾਵਾਂ 66ਸੀ ਅਤੇ 66ਡੀ ਅਤੇ 19 ਮਈ, 2022 ਨੂੰ ਆਈਟੀ ਐਕਟ ਦੀ ਧਾਰਾ 66ਸੀ ਦੇ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਆਈਜੀਪੀ ਆਰ.ਕੇ. ਜੈਸਵਾਲ ਨੇ ਲੋਕਾਂ ਨੂੰ ਵਟਸਐਪ/ਸੋਸ਼ਲ ਮੀਡੀਆ ਪ੍ਰੋਫਾਈਲਾਂ 'ਤੇ ਡਿਸਪਲੇ ਤਸਵੀਰ/ਨਾਮ ਦੇ ਆਧਾਰ 'ਤੇ ਪ੍ਰਤੀਕਿਰਿਆ ਕਰਨ, ਸ਼ੱਕੀ ਵੈੱਬਸਾਈਟਾਂ (ਟੋਰੈਂਟ, ਸ਼ਾਰਟ-ਐਂਡ ਯੂਆਰਐਲ ਆਦਿ) ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਦੇ ਨਾਲ ਨਾਲ ਆਪਣੇ ਆਪ ਨੂੰ ਧੋਖਾਧੜੀ ਵਾਲੇ/ਜਾਅਲੀ ਸੋਸ਼ਲ ਮੀਡੀਆ ਖਾਤਿਆਂ ਵੱਲੋਂ ਧੋਖੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਗੁਪਤ ਜਾਣਕਾਰੀ ਜਿਵੇਂ ਕਿ ਓਟੀਪੀ, ਬੈਂਕ ਖਾਤੇ, ਕ੍ਰੈਡਿਟ/ਡੈਬਿਟ ਕਾਰਡ ਜਾਂ ਸੋਸ਼ਲ ਸਿਕਿਉਰਿਟੀ ਨੰਬਰ ਸਾਂਝਾ ਨਾ ਕਰਨ ਦੀ ਸਲਾਹ ਦਿੱਤੀ ਹੈ।

ਦਰਜ ਕੀਤੇ ਗਏ ਦੋ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਸਟੇਟ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਦੋਸ਼ੀਆਂ ਦਾ ਮੁੱਖ ਉਦੇਸ਼ ਭੋਲੇ-ਭਾਲੇ ਵਿਅਕਤੀਆਂ ਨੂੰ ਧੋਖਾ ਦੇਣਾ ਸੀ ਅਤੇ ਇਸ ਤਰ੍ਹਾਂ ਦੀ ਧੋਖਾਧੜੀ ਪੂਰੇ ਭਾਰਤ ਵਿੱਚ ਪ੍ਰਚਲਿਤ ਹੈ। ਉਹਨਾਂ ਕਿਹਾ ਕਿ ਇਹ ਬੇਈਮਾਨ ਤੱਤ ਵੱਖ-ਵੱਖ ਅਧੁਨਿਕ ਤਰੀਕਿਆਂ ਦੀ ਵਰਤੋਂ ਕਰਕੇ ਵੱਖ-ਵੱਖ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਹਨਾਂ ਦੇ ਮੋਬਾਈਲ ਫੋਨਾਂ ਤੱਕ ਅਣਅਧਿਕਾਰਤ ਤਰੀਕੇ ਨਾਲ ਪਹੁੰਚ ਕਰਦੇ ਹਨ।

ਡੀਆਈਜੀ ਨੇ ਕਿਹਾ, “ਇਸ ਤੋਂ ਬਾਅਦ, ਦੋਸ਼ੀ ਆਪਣੇ ਆਪ ਨੂੰ ਸੀਨੀਅਰ ਅਫਸਰਾਂ/ਅਹੁਦੇਦਾਰਾਂ ਵਜੋਂ ਪੇਸ਼ ਕਰਦੇ ਹਨ ਅਤੇ ਐਮਾਜ਼ਾਨ ਗਿਫਟ ਵਾਊਚਰ ਦੇ ਰੂਪ ਵਿੱਚ ਜਾਂ ਮੈਡੀਕਲ ਐਮਰਜੈਂਸੀ ਦੇ ਬਹਾਨੇ ਜਾਂ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਪੈਦਾ ਕਰਕੇ ਪੈਸੇ ਦੀ ਮੰਗ ਕਰਦੇ ਹਨ।” ਉਹਨਾਂ ਅੱਗੇ ਕਿਹਾ ਕਿ ਅੱਗੇ ਦੀ ਜਾਂਚ ਤਕਨੀਕੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਾਈਬਰ ਕ੍ਰਾਈਮ ਟੀਮਾਂ ਬਹੁਤ ਸਾਰੇ ਤੱਥਾਂ ਨੂੰ ਇਕੱਠਾ ਕਰ ਰਹੀਆਂ ਹਨ ਅਤੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਤੱਕ ਪਹੁੰਚਣ ਲਈ ਜ਼ਰੂਰੀ ਕੜੀਆਂ ਨੂੰ ਜੋੜ ਰਹੀਆਂ ਹਨ।

ਉਹਨਾਂ ਅੱਗੇ ਕਿਹਾ ਕਿ ਉਹ ਬੇਕਸੂਰ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਦੇ ਕਾਫ਼ੀ ਨਜ਼ਦੀਕ ਹਨ। ਜ਼ਿਕਰਯੋਗ ਹੈ ਕਿ ਸਾਲ 2020-2021 ਦੌਰਾਨ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਈਆਂ, ਜਿਸ ਵਿੱਚ ਸਟੇਟ ਸਾਈਬਰ ਕ੍ਰਾਈਮ, ਪੰਜਾਬ ਨੇ ਨੈਟਵਰਕ ਨੂੰ ਤੋੜਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਮੁੱਖ ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਾਸ ਅਪੀਲ

ETV Bharat Logo

Copyright © 2025 Ushodaya Enterprises Pvt. Ltd., All Rights Reserved.