ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਗੰਨਾ ਕਿਸਾਨਾਂ ਨੂੰ ਸਰਕਾਰ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਗੰਨਾ ਕਿਸਾਨਾਂ ਦੇ ਬਕਾਏ ਦੀ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤੇ ਵਿੱਚ ਜ਼ਮਾ ਕਰਵਾ ਦਿੱਤੀ ਗਈ ਹੈ। ਇਸ ਰਾਸ਼ੀ ਨੂੰ ਜਾਰੀ ਕਰਨ ਤੋਂ ਬਾਅਦ ਹੁਣ ਕਿਸਾਨਾਂ ਦਾ ਸਰਕਾਰੀ ਗੰਨਾ ਮਿੱਲਾਂ 'ਤੇ 195.60 ਕਰੋੜ ਰੁਪਏ ਦਾ ਬਕਾਇਆ ਰਹਿ ਗਿਆ ਹੈ।
ਇਸਦੇ ਨਾਲ ਹੀ ਸੀਐਮ ਮਾਨ ਨੇ ਐਲਾਨ ਕੀਤਾ ਹੈ ਕਿ ਬਾਕੀ ਰਾਸ਼ੀ 15 ਸਤੰਬਰ ਤੱਕ ਜਾਰੀ ਕਰ ਦਿੱਤੀ ਜਾਵੇਗੀ। ਇਸਦੇ ਨਾਲ ਹੀ ਸਰਕਾਰ ਨੇ ਖੰਡ ਮਿੱਲਾਂ ਨੂੰ 15 ਸਤੰਬਰ ਤੱਕ ਪੂਰੀ ਰਾਸ਼ੀ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸਦੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ 31 ਅਗਸਤ ਤੱਕ ਬਕਾਏ ਦੀ ਅਗਲੀ 100 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਕੀ ਬਚੇ 95.60 ਕਰੋੜ ਰੁਪਏ ਦੀ ਰਾਸ਼ੀ 15 ਤੱਕ ਜਾਰੀ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।
ਇੱਥੇ ਦੱਸ ਦਈਏ ਕਿ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਨੂੰ ਲੈਕੇ ਕਿਸਾਨਾਂ ਵੱਲੋਂ ਲਗਾਤਾਰ ਵੱਡੇ ਮੋਰਚੇ ਲਗਾਏ ਜਾ ਰਹੇ ਸਨ। ਕਿਸਾਨਾਂ ਵੱਲੋਂ ਸਰਕਾਰ ਦੀ ਘੇਰਾਬੰਦੀ ਕਰਨ ਦੇ ਨਾਲ ਨਾਲ ਖੰਡ ਮਿੱਲਾਂ ਬਾਹਰ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਤਾਂ ਕਿ ਉਨ੍ਹਾਂ ਦੀ ਬਕਾਇਆ ਰਾਸ਼ੀ ਜਾਰੀ ਹੋ ਸਕੇ। ਕਿਸਾਨਾਂ ਦੇ ਇਸ ਸੰਘਰਸ਼ ਵਿਚਾਲੇ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋਂ ਕਿਸਾਨਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਦੀ ਬਕਾਇਆ ਰਾਸ਼ੀ 15 ਸਤੰਬਰ ਤੱਕ ਜਾਰੀ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ’ਤੇ CM ਮਾਨ ਦਾ ਵੱਡਾ ਬਿਆਨ, ਦਿੱਤੀ ਇਹ ਨਸੀਹਤ