ETV Bharat / city

ਭਗਵੰਤ ਮਾਨ ਨੇ ਵਿਧਾਇਕ ਵਜੋਂ ਸਹੁੰ ਚੁੱਕੀ - bhagwant maan takes oath of post and secrecy

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (punjab cm bhagwant maan) ਨੇ ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਦੇ ਸੈਸ਼ਨ ਦੇ ਪਹਿਲੇ ਦਿਨ ਵੀਰਵਾਰ ਨੂੰ ਬਤੌਰ ਵਿਧਾਇਕ ਸਹੁੰ ਚੁੱਕੀ। ਉਨ੍ਹਾਂ ਨੂੰ ਸਹੁੰ ਚੁਕਾਉਣ ਦੀ ਰਸਮ ਪ੍ਰੋਟੇਮ ਸਪੀਕਰ ਇੰਦਰਬੀਰ ਸਿੰਘ ਨਿੱਜਰ ਨੇ ਅਦਾ ਕੀਤੀ (pro tem speaker administered oath to bhagwant maan)।

ਭਗਵੰਤ ਮਾਨ ਨੇ ਵਿਧਾਇਕ ਵਜੋਂ ਸਹੁੰ ਚੁੱਕੀ
ਭਗਵੰਤ ਮਾਨ ਨੇ ਵਿਧਾਇਕ ਵਜੋਂ ਸਹੁੰ ਚੁੱਕੀ
author img

By

Published : Mar 17, 2022, 8:47 PM IST

ਚੰਡੀਗੜ੍ਹ:16ਵੀਂ ਪੰਜਾਬ ਵਿਧਾਨ ਸਭਾ (16th vidhan sabha)ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਨਾਲ ਕੀਤੀ (bhagwant maan takes oath of post and secrecy)।

ਕਨਵੈਨਸ਼ਨ ਨੂੰ ਤੋੜਦਿਆਂ ਮੁੱਖ ਮੰਤਰੀ ਦੇ ਤੁਰੰਤ ਬਾਅਦ ਸਾਰੀਆਂ ਮਹਿਲਾ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ, ਹੋਰ ਸਾਰੇ ਪੁਰਸ਼ ਮੈਂਬਰਾਂ ਨੂੰ ਸਪੀਕਰ ਦੁਆਰਾ ਵਰਣਮਾਲਾ ਦੇ ਕ੍ਰਮ ਵਿੱਚ ਜ਼ਿਲ੍ਹਾ-ਵਾਰ ਨਵੀਂ ਗਠਿਤ ਰਾਜ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁਕਾਈ ਗਈ।

ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੂੰ ਪ੍ਰੋਟੇਮ ਸਪੀਕਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਹਲਫ਼ ਦਿਵਾਇਆ ਸੀ। ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਸੈਸ਼ਨ ਸ਼ੁਰੂ ਹੋਇਆ, ਜਿਸ ਵਿੱਚ ਪ੍ਰੋਟੇਮ ਸਪੀਕਰ ਬੁਲਾਰੀਆ ਨੇ ਵਿਧਾਇਕਾਂ ਨੂੰ ਸਹੁੰ ਚੁਕਾਈ ਤੇ ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬਤੌਰ ਵਿਧਾਇਕ ਸਹੁੰ ਚੁੱਕੀ।

ਇਹ ਵੀ ਪੜ੍ਹੋ:ਮੁਫਤ ਬਿਜਲੀ ਨਾਲ ਵਧੇਗਾ ਵਿੱਤੀ ਬੋਝ, ਕਿਵੇਂ ਨਜਿੱਠੇਗੀ ਆਪ ਸਰਕਾਰ?

ETV Bharat Logo

Copyright © 2025 Ushodaya Enterprises Pvt. Ltd., All Rights Reserved.