ਬਰਨਾਲਾ : ਪੰਜਾਬ ਦੇ ਸਾਬਕਾ ਸਿਹਤ ਮੰਤਰੀ (Former Health Minister of Punjab) ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ (Bhagwant Mann) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕਈ ਹੋਰ ਵਿਧਾਇਕ ਕਾਂਗਰਸ 'ਚ ਸ਼ਾਮਲ ਹੋਣ ਲਈ ਕਾਹਲੇ ਹਨ।
ਬਲਬੀਰ ਸਿੱਧੂ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦਰਅਸਲ ਸਾਬਕਾ ਸਿਹਤ ਮੰਤਰੀ (Former Health Minister) ਨੇ ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਰੱਖੇ ਗਏ ਸਮਾਗਮ ਮੌਕੇ ਵਿਰੋਧੀ ਪਾਰਟੀਆਂ ’ਤੇ ਹਮਲਾ ਬੋਲਿਆ।
ਇਸ ਦੌਰਾਨ ਉਹਨਾਂ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ (Bhagwant Mann) ਨੂੰ ਇਹ ਪਤਾ ਲੱਗਿਆ ਕਿ ਉਸ ਨੂੰ ਮੁੱਖ ਮੰਤਰੀ ਨਹੀਂ ਐਲਾਨ ਰਹੇ ਤਾਂ ਉਹ ਕਾਂਗਰਸ 'ਚ ਛਾਲ ਮਾਰਨ ਨੂੰ ਤਿਆਰ ਬੈਠੇ ਹਨ। ਉਹਨਾਂ ਅੱਗੇ ਕਿਹਾ ਕਿ ਬਰਨਾਲੇ ਵਾਲਿਓ ਤੁਹਾਡਾ ‘ਆਪ’ ਵਿਧਾਇਕ ਮੀਤ ਹੇਅਰ (AAP MLA Meet Hair) ਵੀ ਸਾਡੀ ਪਾਰਟੀ 'ਚ ਆਉਣ ਨੂੰ ਫਿਰਦਾ ਹੈ।
ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਵਿਧਾਇਕ ਕੇਜਰੀਵਾਲ ਦੀ ਕਿਸ਼ਤੀ ਵਿਚੋਂ ਛਾਲ ਮਾਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਡੀ 'ਚ ਸਵਾਰ ਹੋਣਾ ਚਾਹੁੰਦੇ ਹਨ। ਸਾਬਕਾ ਸਿਹਤ ਮੰਤਰੀ ਦੇ ਇਸ ਬਿਆਨ ਨੇ ਸਿਆਸੀ ਹਲਕਿਆਂ 'ਚ ਨਵੀਂ ਹਲਚਲ ਮਚਾ ਦਿੱਤੀ ਹੈ।
ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਇਜਲਾਸ: ਰਾਜਸਭਾ ਸਭਾਪਤੀ ਵੈਂਕਈਆ ਨਾਇਡੂ ਨੇ ਸੱਦੀ ਆਲ ਪਾਰਟੀ ਮੀਟਿੰਗ
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਆਮ ਆਦਮੀ ਪਾਰਟੀ ਦੇ ਹਲਕਾ ਬਠਿੰਡਾ ਦਿਹਾਤੀ (Bathinda Rural) ਅਤੇ ਰਾਏਕੋਟ (Raikot) ਦੇ ਦੋ ਵਿਧਾਇਕ ਰੁਪਿੰਦਰ ਰੂਬੀ (Rupinder Rubi) ਅਤੇ ਜਗਤਾਰ ਸਿੰਘ ਜੱਗਾ ਹਿੱਸੋਵਾਲ (Jagtar jagga Hissowal) ਕਾਂਗਰਸ 'ਚ ਸ਼ਾਮਲ ਹੋਏ ਹਨ। ਜਿਸ ਤੋਂ ਬਾਅਦ ਕਾਂਗਰਸ ਵਲੋਂ ਲਗਾਤਾਰ ‘ਆਪ’ ਵਿਰੁੱਧ ਹਮਲੇ ਬੋਲੇ ਜਾ ਰਹੇ ਹਨ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ (Aam Aadmi Party supremo) ਅਰਵਿੰਦ ਕੇਜਰੀਵਾਲ (Arvind Kejriwal) ਲਗਾਤਾਰ ਪੰਜਾਬ 'ਚ ਸਰਗਰਮ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪੰਜਾਬ ਦੌਰੇ ਵੀ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਉਨ੍ਹਾਂ ਕਈ ਐਲਾਨ ਸੂਬੇ ਦੇ ਲੋਕਾਂ ਨੂੰ ਲੈਕੇ ਕੀਤੇ ਹਨ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵਲੋਂ ਵੀ ਪਿਛਲੇ ਦਿਨੀਂ ਦਾਅਵਾ ਕੀਤਾ ਗਿਆ ਸੀ ਕਿ ਕਾਂਗਰਸ ਦੇ 25 ਦੇ ਕਰੀਬ ਵਿਧਾਇਕ ਅਤੇ ਸੰਸਦ ਮੈਂਬਰ 'ਆਪ' 'ਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਉਹ ਉਨ੍ਹਾਂ ਨੂੰ ਪਾਰਟੀ 'ਚ ਲੈਣਾ ਨਹੀਂ ਚਾਹੁੰਦੇ। ਪਰ ਇਥੇ ਇਹ ਵੀ ਹੈ ਕਿ ਸਿਆਸਤ 'ਚ ਵਾਰ ਪਲਟਵਾਰ ਦਾ ਦੌਰ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਗੁਰੂ ਨਗਰੀ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...