ETV Bharat / city

ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼ - ਰਾਜਪਾਲ ਨੂੰ ਮਿਲਣ ਲਈ ਪਹੁੰਚੇ ਭਗਵੰਤ ਮਾਨ

ਭਗਵੰਤ ਮਾਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਉਹ ਸੂਬੇ ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਦੱਸ ਦਈਏ ਕਿ ਪੰਜਾਬ ਵਿਧਾਨਸਭਾ ਚੋਣਾਂ 2022 ਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਬਹੁਮਤ ਨਾਲ ਜਿੱਤ ਦਰਜ ਕੀਤੀ।

ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
author img

By

Published : Mar 12, 2022, 10:53 AM IST

Updated : Mar 12, 2022, 11:45 AM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਜੇਤੂ ਸੀਐੱਮ ਉਮੀਦਵਾਰ ਭਗਵੰਤ ਮਾਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਉਹ ਸੂਬੇ ’ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਦੱਸ ਦਈਏ ਕਿ ਭਗਵੰਤ ਮਾਨ ਰਾਜਪਾਲ ਨੂੰ ਮਿਲਣ ਲਈ ਇੱਕਲੇ ਪਹੁੰਚੇ ਸੀ। ਇਸ ਦੌਰਾਨ ਰਾਜਭਵਨ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸੀ। ਪ੍ਰਸ਼ਾਸਨ ਵੱਲੋਂ ਸੁਰੱਖਿਆ ਨੂੰ ਦੇਖਦੇ ਹੋਏ ਗੋਲਫ ਕਲੱਬ ਤੋਂ ਲੈ ਕੇ ਹਰਿਆਣਾ ਰਾਜਭਵਨ ਤੱਕ ਸੜਕ ਨੂੰ ਸੀਲ ਕੀਤਾ ਗਿਆ ਸੀ।

16 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ

'ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼'

ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਉਨ੍ਹਾਂ ਦੇ ਸਾਰੇ ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪਿਆ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਗਿਆ।

'16 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ'

ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜਪਾਲ ਵੱਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਸਹੁੰ ਚੁੱਕ ਸਮਾਗਮ ਕਿੱਥੇ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਦੇ ਲਈ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਚੁਣਿਆ ਹੈ। ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਦੁਪਹਿਰ 12:30 ਵਜੇ ਹੋਵੇਗਾ।

'ਕੈਬਨਿਟ ਵੱਲੋਂ ਲਏ ਜਾਣਗੇ ਇਤਿਹਾਸਿਕ ਫੈਸਲੇ'

ਭਗਵੰਤ ਮਾਨ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ’ਚ ਪੰਜਾਬ ਭਰ ਤੋਂ ਘਰ-ਘਰ ਲੋਕ ਪਹੁੰਚਣਗੇ, ਉਹ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਂਟ ਕਰਨਗੇ। ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਕੋਲ ਇੱਕ ਚੰਗੀ ਕੈਬਨਿਟ ਹੋਵੇਗੀ, ਇਤਿਹਾਸਕ ਫੈਸਲੇ ਕੀਤੇ ਜਾਣਗੇ ਜੋ ਪਹਿਲਾਂ ਕਦੇ ਨਹੀਂ ਲਏ ਗਏ। ਇਸ ਲਈ ਸਾਰਿਆਂ ਨੂੰ ਥੋੜਾ ਇੰਤਜ਼ਾਰ ਕਰਨ ਦੀ ਲੋੜ ਹੈ।

ਰਾਜਪਾਲ ਨੂੰ ਮਿਲਣ ਲਈ ਪਹੁੰਚੇ ਭਗਵੰਤ ਮਾਨ

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿਧਾਨਸਭਾ ’ਚ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਪਹਿਲੀ ਵਾਰ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵੀ ਮੌਜੂਦ ਸੀ।

ਇਹ ਵੀ ਪੜੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ

Last Updated : Mar 12, 2022, 11:45 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.