ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਕੈਬਨਿਟ ਦੇ ਵਿਸਥਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧ ਚ ਸੀਐੱਮ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕੀਤੀ।
ਸੀਐੱਮ ਮਾਨ ਅਤੇ ਕੇਜਰੀਵਾਲ ਦੀ ਮੀਟਿੰਗ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਕੈਬਨਿਟ ਵਿਸਥਾਰ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿਚਾਲੇ ਤਕਰੀਬਨ ਤਿੰਨ ਘੰਟੇ ਤੱਕ ਮੀਟਿੰਗ ਮੀਟਿੰਗ ਹੋਈ। ਇਸ ਮੀਟਿੰਗ ’ਚ ਰਾਜਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸੀ।
5 ਮੰਤਰੀਆਂ ਨੂੰ ਕੀਤਾ ਜਾਵੇਗਾ ਸ਼ਾਮਲ: ਦੱਸ ਦਈਏ ਕਿ ਸੀਐੱਮ ਮਾਨ ਵੱਲੋਂ 5 ਨਵੇਂ ਮੰਤਰੀ ਸਰਕਾਰ ਚ ਸ਼ਾਮਲ ਕੀਤੇ ਜਾਣਗੇ। ਜਿਨ੍ਹਾਂ ਚ 2 ਅਜਿਹੇ ਮੰਤਰੀ ਹੋਣਗੇ ਜੋ ਕਿ ਦੂਜੀ ਵਾਰ ਐਮਐਲਏ ਬਣੇ ਹੋਣਗੇ। ਗੱਲ ਕੀਤੀ ਜਾਵੇ ਨਵੇਂ ਮੰਤਰੀਆਂ ਦੇ ਚਿਹਰੇ ਦੀ ਤਾਂ ਇਸ ਦੌੜ ’ਚ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਵਜੀਤ ਕੌਰ ਮਾਣੁਕੇ ਸ਼ਾਮਲ ਹਨ।
ਨਵੇਂ ਮੰਤਰੀਆਂ ਨੂੰ ਦਿੱਤੀ ਜਾਵੇਗੀ ਅਹਿਮ ਜਿੰਮੇਦਾਰੀ: ਦੱਸ ਦਈਏ ਕਿ ਕੈਬਨਿਟ ’ਚ ਸ਼ਾਮਲ ਕੀਤੇ ਜਾਣ ਵਾਲੇ ਮੰਤਰੀਆਂ ਨੂੰ ਅਹਿਮ ਜ਼ਿੰਮੇਦਾਰੀ ਦਿੱਤੀ ਜਾ ਸਕਦੀ ਹੈ। ਜਿਨ੍ਹਾਂ ’ਚ ਸਿਹਤ, ਲੋਕ ਗਵਰਨਮੇਂਟ ਵਰਗੇ ਵੱਡੇ ਵਿਭਾਗ ਹਨ। ਜੋ ਕਿ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਹਨ। ਇਸ ਤੋਂ ਇਲਾਵਾ ਕੈਬਨਿਟ ’ਚ ਇੱਕ ਹੋਰ ਮਹਿਲਾ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ ਕਿਉਂਕਿ ਇਸ ਸਮੇਂ ਕੈਬਨਿਟ ਚ ਸਿਰਫ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਹਨ।
ਸਿਹਤ ਮੰਤਰੀ ਨੂੰ ਕੀਤਾ ਬਰਖਾਸਤ: ਕਾਬਿਲੇਗੌਰ ਹੈ ਕਿ ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ। ਜਿਸ ਤੋਂ ਬਾਅਦ 8 ਮੰਤਰੀਆਂ ਦੇ ਅਹੁਦੇ ਖਾਲੀ ਹੋ ਚੁੱਕੇ ਹਨ। ਸਰਕਾਰ ਬਣਨ ਤੋਂ ਬਾਅਦ ਸੀਐੱਮ ਭਗਵੰਤ ਮਾਨ ਤੋਂ ਇਲਾਵਾ 10 ਮੰਤਰੀਆਂ ਨੇ ਸਹੁੰ ਚੁੱਕੀ ਸੀ।
ਸੀਐੱਮ ਮਾਨ ਕੋਲ ਹਨ ਇੰਨ੍ਹੇ ਅਹੁਦੇ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਉਨ੍ਹਾਂ ਦਾ ਅਹੁਦਾ ਆਪਣੇ ਕੋਲ ਰੱਖ ਲਿਆ ਸੀ। ਇਸ ਸਮੇਂ ਸੀਐੱਮ ਮਾਨ ਕੋਲ 28 ਵਿਭਾਗ ਹਨ।
ਇਹ ਵੀ ਪੜੋ: ਗਲਤੀ ਨਾਲ ਭਾਰਤ ਪਹੁੰਚਿਆ ਛੋਟਾ ਬੱਚਾ, ਜਵਾਨਾਂ ਨੇ ਪਰਿਵਾਰ ਨਾਲ ਮਿਲਾਇਆ ਵਿਛੜਿਆ ਬੱਚਾ