ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧਿਕਾਰੀਆਂ ਨਾਲ ਹਾਈਲੈਵਲ ਮੀਟਿੰਗ ਵੀ ਕੀਤੀ ਗਈ।
-
ਪਟਿਆਲਾ 'ਚ ਹੋਈ ਘਟਨਾ 'ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।
— Bhagwant Mann (@BhagwantMann) April 29, 2022 " class="align-text-top noRightClick twitterSection" data="
ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।
">ਪਟਿਆਲਾ 'ਚ ਹੋਈ ਘਟਨਾ 'ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।
— Bhagwant Mann (@BhagwantMann) April 29, 2022
ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।ਪਟਿਆਲਾ 'ਚ ਹੋਈ ਘਟਨਾ 'ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।
— Bhagwant Mann (@BhagwantMann) April 29, 2022
ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਪਟਿਆਲਾ 'ਚ ਹੋਈ ਘਟਨਾ 'ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ ਹੈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।
ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
-
The incident of clashes in Patiala are deeply unfortunate. I spoke with the DGP, peace has been restored in the area. We are closely monitoring the situation and will not let anyone create disturbance in the State. Punjab’s peace and harmony is of utmost importance.
— Bhagwant Mann (@BhagwantMann) April 29, 2022 " class="align-text-top noRightClick twitterSection" data="
">The incident of clashes in Patiala are deeply unfortunate. I spoke with the DGP, peace has been restored in the area. We are closely monitoring the situation and will not let anyone create disturbance in the State. Punjab’s peace and harmony is of utmost importance.
— Bhagwant Mann (@BhagwantMann) April 29, 2022The incident of clashes in Patiala are deeply unfortunate. I spoke with the DGP, peace has been restored in the area. We are closely monitoring the situation and will not let anyone create disturbance in the State. Punjab’s peace and harmony is of utmost importance.
— Bhagwant Mann (@BhagwantMann) April 29, 2022
ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ,“ਪਟਿਆਲਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ 'ਤੇ ਦ੍ਰਿੜ ਅਤੇ ਵਚਨਬੱਧ ਹਾਂ।
ਇਹ ਵੀ ਪੜ੍ਹੋ: ਸ਼ਾਹੀ ਸ਼ਹਿਰ ‘ਚ ਤਣਾਅ: ਸ਼ਿਵਸੈਨਾ ਅਤੇ ਖਾਲਿਸਤਾਨ ਸਮਰਥਕਾਂ ਵਿਚਾਲੇ ਜਬਰਦਸਤ ਝੜਪ