ETV Bharat / city

ਸਰਕਾਰ ਨੇ ਟਿਊਬਵੈੱਲ ਦਾ ਲੋਡ ਵਧਾਉਣ ’ਤੇ ਆਉਣ ਵਾਲਾ ਖ਼ਰਚਾ ਘਟਾਇਆ - ਭ੍ਰਿਸ਼ਟਾਚਾਰ ਮੁਕਤ

ਭਗਵੰਤ ਮਾਨ ਸਰਕਾਰ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਤੇ ਆਉਣ ਵਾਲੇ ਖਰਚ ਵਿੱਚ ਕਟੌਤੀ ਕੀਤੀ ਗਈ ਹੈ। ਇਸ ਸਬੰਧੀ ਸੀਐਮ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬੋਰਡ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਰਕਾਰ ਨੇ ਟਿਊਬਵੈੱਲ ਦਾ ਲੋਡ ਵਧਾਉਣ ’ਤੇ ਆਉਣ ਵਾਲਾ ਖਰਚਾ ਘਟਾਇਆ

author img

By

Published : Jun 9, 2022, 7:42 PM IST

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ ਬੇਸ਼ੱਕ ਪਿਛਲੇ ਦਿਨ੍ਹਾਂ ਵਿੱਚ ਲਏ ਕੁਝ ਫੈਸਲਿਆਂ ਕਾਰਨ ਨੂੰ ਸਰਕਾਰ ਨਾਮੋਸ਼ੀ ਦਾ ਸਾਹਮਣਾ ਵੀ ਕਰਨਾ ਪਿਆ। ਇਸ ਵਿਚਾਲੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਲੈਕੇ ਇੱਕ ਅਹਿਮ ਫੈਸਲਾ ਲਿਆ ਹੈ।

  • ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ.. pic.twitter.com/3rS6ZFAYpJ

    — Bhagwant Mann (@BhagwantMann) June 9, 2022 " class="align-text-top noRightClick twitterSection" data=" ">

ਸੀਐਮ ਭਗਵੰਤ ਮਾਨ ਵੱਲੋਂ ਇਸ ਲਏ ਗਏ ਫੈਸਲੇ ਨੂੰ ਟਵਿੱਟਰ ਉੱਪਰ ਜਾਣਕਾਰੀ ਦਿੱਤੀ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਸੀ ਕਿ ਖੇਤਾਂ ਵਿੱਚ ਲੱਗੀਆਂ ਮੋਟਰਾਂ ਦਾ ਲੋਡ ਵਧਾਉਣ ਚਾਹੁੰਦੇ ਸਨ ਪਰ ਖਰਚ ਜਿਆਦਾ ਹੋਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਸੀ ਪਰ ਇਸ ਫੈਸਲੇ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ। ਸੀਐਮ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫੈਸਲੇ ਲਿਆ ਗਿਆ ਹੈ।

ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ਤੇ ਲਿਆ ਗਿਆ ਹੈ। ਉੁਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਦੀ ਹਾਲਤ ਵੀ ਮਾੜੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਇਹ ਉਪਰਾਲੇ ਕਰ ਰਹੀ ਹੈ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਈਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੂੰਗੀ ਦੀ ਫਸਲ ਉੱਪਰ ਐਮਐਸਪੀ ਦਿੱਤੀ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਾਥ ਦਿੱਤਾ। ਨਾਲ ਹੀ ਉਨ੍ਹਾਂ ਪਾਣੀ ਦੀ ਬਿਜਾਈ ਲਈ ਸਿੱਧੀ ਬਿਜਾਈ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਲੱਖਾਂ ਲੋਕਾਂ ਨੇ ਸਿੱਧੀ ਬਿਜਾਈ ਕੀਤੀ ਹੈ।

ਇਸਦੇ ਨਾਲ ਹੀ ਸੀਐਮ ਮਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬੋਰਡ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਹੁਕਮ ਦਿੱਤੇ ਗਏ ਹਨ। ਸੀਐਮ ਨੇ ਅਧਿਕਾਰੀਆਂ ਨੂੰ ਫੈਕਟਰੀਆਂ ‘ਚੋਂ ਆਉਂਦੇ ਗੰਦੇ ਪਾਣੀ ਦੀ ਨਿਕਾਸੀ ਜਾਂ ਸੋਧਣ ਲਈ ਰੋਡਮੈਪ ਬਣਾ ਕੇ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਮਾਨ ਨੇ ਦੱਸਿਆ ਕਿ ਕਾਲਾ ਧੂਆਂ ਛੱਡਣ ਵਾਲੀਆਂ ਚਿਮਨੀਆਂ ਦੇ ਮਾਲਕਾਂ ‘ਤੇ ਕਾਰਵਾਈ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

  • ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਬੋਰਡ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਹੁਕਮ ਦਿੱਤੇ..

    ਫੈਕਟਰੀਆਂ ‘ਚੋਂ ਆਉਂਦੇ ਗੰਦੇ ਪਾਣੀ ਦੀ ਨਿਕਾਸੀ ਜਾਂ ਸੋਧਣ ਲਈ ਰੋਡਮੈਪ ਬਣਾ ਕੇ ਸਖ਼ਤੀ ਨਾਲ ਲਾਗੂ ਹੋਵੇ.. ਕਾਲਾ ਧੂਆਂ ਛੱਡਣ ਵਾਲੀਆਂ ਚਿਮਨੀਆਂ ਦੇ ਮਾਲਕਾਂ ‘ਤੇ ਕਾਰਵਾਈ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ pic.twitter.com/IZxErJtmoR

ਇਹ ਵੀ ਪੜ੍ਹੋ:
ਪ੍ਰਤਾਪ ਬਾਜਵਾ ਦੀ CM ਮਾਨ ਨੂੰ ਸਿੱਧੀ ਧਮਕੀ !

ETV Bharat Logo

Copyright © 2025 Ushodaya Enterprises Pvt. Ltd., All Rights Reserved.