ETV Bharat / city

ਕੈਪਟਨ ਅਤੇ ਬਾਦਲ ਦੇ ਫ੍ਰੈਂਡਲੀ ਮੈਚ ਦੀ ਸਜ਼ਾ ਭੁਗਤ ਰਿਹੈ ਪੰਜਾਬ: ਮਾਨ

author img

By

Published : Dec 5, 2020, 4:38 PM IST

ਲੋਕ ਸਭਾ ਤੋਂ ਮੈਂਬਰ ਭਗਵੰਤ ਨੇ ਕੈਪਟਨ ਅਤੇ ਬਾਦਲਾਂ ਉੱਤੇ ਤੰਜ ਕੱਸਦਿਆਂ ਕਿਹਾ ਕਿ ਨਾਕਾਬਲ ਅਤੇ ਭ੍ਰਿਸ਼ਟਾਚਾਰੀ ਸਰਕਾਰਾਂ ਕਾਰਨ ਮੋਦੀ ਸਰਕਾਰ ਪੰਜਾਬ ਦੀ ਬਾਂਹ ਮਰੋੜ ਰਹੀ ਹੈ।

ਕੈਪਟਨ ਅਤੇ ਬਾਦਲ ਦੇ ਫ੍ਰੈਂਡਲੀ ਮੈਚ ਦੀ ਸਜ਼ਾ ਭੁਗਤ ਰਿਹੈ ਪੰਜਾਬ: ਮਾਨ
ਕੈਪਟਨ ਅਤੇ ਬਾਦਲ ਦੇ ਫ੍ਰੈਂਡਲੀ ਮੈਚ ਦੀ ਸਜ਼ਾ ਭੁਗਤ ਰਿਹੈ ਪੰਜਾਬ: ਮਾਨ

ਚੰਡੀਗੜ੍ਹ: ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੈਪਟਨ ਅਤੇ ਬਾਦਲਾਂ ਦੇ ਦਹਾਕਿਆਂ ਤੋਂ ਫਰੈਂਡਲੀ ਮੈਚ ਦੀ ਪੰਜਾਬ ਸਜ਼ਾ ਭੁਗਤ ਰਿਹਾ ਹੈ। ਖ਼ੁਸ਼ਹਾਲ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਲਈ ਕੈਪਟਨ ਅਤੇ ਬਾਦਲਾਂ ਦਾ ਭ੍ਰਿਸ਼ਟ ਅਤੇ ਮਾਫ਼ੀਆ ਰਾਜ ਜ਼ਿੰਮੇਵਾਰ ਹੈ। ਪੰਜਾਬ ਦੀ ਲੁੱਟੀ ਗਈ ਸ਼ਾਨ ਮੁੜ ਬਹਾਲ ਕਰਨ ਲਈ ਭ੍ਰਿਟਾਚਾਰ ਮੁਕਤ ਅਤੇ ਸੱਚੀ-ਸੁੱਚੀ ਨੀਅਤ ਵਾਲੀ ਸਰਕਾਰ ਦੀ ਜ਼ਰੂਰਤ ਹੈ। ਇਸ ਲਈ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਮਾਡਲ ਹੀ ਇਕਲੌਤਾ ਬਦਲ ਹੈ।

ਮਾਨ ਨੇ ਕਿਹਾ ਕਿ ਤੁਸੀਂ 13 ਸਾਲਾਂ ਤੋਂ ਅਦਾਲਤੀ ਕੇਸਾਂ ਦਾ ਹਵਾਲਾ ਦੇ ਕੇ ਕਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ, ਸਾਰਾ ਪੰਜਾਬ ਜਾਣਦਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਲਈ ਵਾਰੀ ਬੰਨ੍ਹ ਕੇ ਸੱਤਾ ਹਾਸਲ ਕਰਨ ਲਈ ਪਿਛਲੇ 19 ਸਾਲਾਂ ਤੋਂ ਫਰੈਂਡਲੀ ਮੈਚ ਖੇਡ ਰਹੇ ਹੋ।

ਭਗਵੰਤ ਮਾਨ ਨੇ ਕਿਹਾ ਕਿ ਜੇ ਪੰਜਾਬ ਅੰਦਰ ਕੋਈ ਸਾਫ਼ ਨੀਅਤ ਅਤੇ ਨੀਤੀਆਂ ਵਾਲੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਆਈ ਹੁੰਦੀ ਤਾਂ ਅੰਨ੍ਹੇਵਾਹ ਭ੍ਰਿਸ਼ਟਾਚਾਰ ਕਰਨ ਵਾਲੇ ਕੈਪਟਨ ਅਤੇ ਬਾਦਲ ਟੱਬਰਾਂ ਸਮੇਤ ਸਲਾਖ਼ਾਂ ਪਿੱਛੇ ਹੁੰਦੇ।

ਬਾਦਲਾਂ ਦਾ 3500 ਕਰੋੜ ਘਪਲੇ ਦਾ ਮਾਮਲਾ

ਮਾਨ ਨੇ ਕੈਪਟਨ ਨੂੰ ਸਵਾਲ ਪੁੱਛਿਆ ਕਿ ਬਾਦਲਾਂ ਦੇ 3500 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਕਰਨ ਵਾਲੇ ਦੋਸ਼ਾਂ ਤਹਿਤ 2002 'ਚ ਦਰਜ ਕੀਤੇ ਗਏ ਕੇਸ ਦਾ ਕੀ ਬਣਿਆ? ਜਦੋਂ ਬਾਦਲਾਂ ਵਿਰੁੱਧ ਸਾਰੇ ਨਿੱਜੀ ਅਤੇ ਸਰਕਾਰੀ ਗਵਾਹ ਮੁੱਕਰ ਰਹੇ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਚੁੱਪ ਕਿਉਂ ਬੈਠੇ ਰਹੇ? ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕੀਤਾ ਜਾਵੇ ਕਿ 2017 'ਚ ਮੁੜ ਸੱਤਾ 'ਚ ਆਉਣ ਪਿੱਛੋਂ ਕੈਪਟਨ ਸਰਕਾਰ ਨੇ ਬਾਦਲਾਂ ਦੇ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਮੁੜ ਕਿਉਂ ਨਹੀਂ ਖੋਲ੍ਹਿਆ?

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦਾ ਕੀ ਬਣਿਆ

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਬਾਦਲਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਨਵੇਂ ਅਤੇ ਪੁਰਾਣੇ ਕੇਸਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਕੇਸਾਂ ਨੂੰ ਇਸ ਕਰਕੇ ਠੰਢੇ ਬਸਤੇ 'ਚ ਸੁੱਟ ਦਿੱਤਾ ਕਿਉਂਕਿ ਫਰੈਂਡਲੀ ਮੈਚ ਅਨੁਸਾਰ ਬਾਦਲਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁੱਧ ਇੰਟਰਾਨੈਟ ਘੁਟਾਲਾ, ਅੰਮ੍ਰਿਤਸਰ ਇੰਪਰੂਵਮੈਂਟ ਸਕੈਂਡਲ ਅਤੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਕੈਪਟਨ ਪਰਿਵਾਰ ਨੂੰ ਉਸੇ ਤਰ੍ਹਾਂ ਮਦਦ ਕੀਤੀ, ਜਿਵੇਂ ਕੈਪਟਨ ਨੇ ਬਾਦਲਾਂ ਖ਼ਿਲਾਫ਼ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.