ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਵੱਲੋਂ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਸੀਐੱਮ ਰਿਹਾਇਸ਼ ਚ ਕਾਫੀ ਹੰਗਾਮਾ ਵੀ ਹੋਇਆ। ਜਿਸ ਤੋਂ ਬਾਅਦ ਧਰਨਾ ਦੇ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ। ਦੂਜੇ ਪਾਸੇ ਕਾਂਗਰਸੀਆਂ ਵੱਲੋਂ ਸੀਐੱਮ ਮਾਨ ’ਤੇ ਮੁਲਾਕਾਤ ਨਾ ਕਰਨ ਦੇ ਇਲਜ਼ਾਮ ਲਗਾਏ। ਜਿਸ ਦਾ ਸੀਐੱ ਮਾਨ ਵੱਲੋਂ ਜਵਾਬ ਦਿੱਤਾ ਗਿਆ ਹੈ।
ਸੀਐੱਮ ਮਾਨ ਨੇ ਕੀਤਾ ਟਵੀਟ: ਸੀਐੱਮ ਰਿਹਾਇਸ਼ ਵਿਖੇ ਹੋਈ ਹੰਗਾਮੇ ਤੋਂ ਬਾਅਦ ਸੀਐੱਮ ਮਾਨ ਵੱਲੋਂ ਕਾਂਗਰਸੀਆਂ ਨੂੰ ਜਵਾਬ ਦਿੱਤਾ ਗਿਆ ਹੈ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਇਆ ਕਿਹਾ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
-
ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
— Bhagwant Mann (@BhagwantMann) June 9, 2022 " class="align-text-top noRightClick twitterSection" data="
">ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
— Bhagwant Mann (@BhagwantMann) June 9, 2022ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
— Bhagwant Mann (@BhagwantMann) June 9, 2022
ਕਾਂਗਰਸੀਆਂ ਨੇ ਸੀਐੱਮ ਮਾਨ ’ਤੇ ਲਗਾਏ ਇਲਜ਼ਾਮ: ਇੱਕ ਪਾਸੇ ਜਿੱਥੇ ਸੀਐੱਮ ਮਾਨ ਨੇ ਦੱਸਿਆ ਕਿ ਕਾਂਗਰਸੀਆਂ ਨੇ ਬਿਨਾਂ ਸਮੇਂ ਲਏ ਮੁਲਾਕਾਤ ਕਰਨ ਲਈ ਪਹੁੰਚੀ ਸੀ ਉੱਥੇ ਹੀ ਦੂਜੇ ਪਾਸੇ ਧਰਨਾ ’ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਸੀਐੱਮ ਰਿਹਾਇਸ਼ ਅੰਦਰ ਬੁਲਾਇਆ ਗਿਆ ਪਰ ਬਾਅਦ ਚ ਉਨ੍ਹਾਂ ਦੇ ਨਾਲ ਸੀਐੱਮ ਮਾਨ ਨੇ ਮੁਲਾਕਾਤ ਨਹੀਂ ਕੀਤੀ। ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਦਿੱਤਾ ਗਿਆ।
ਧਰਨਾ ਦੇ ਰਹੇ ਕਾਂਗਰਸੀ ਆਗੂ ਪੁਲਿਸ ਹਿਰਾਸਤ ’ਚ: ਮਿਲੀ ਜਾਣਕਾਰੀ ਮੁਤਾਬਿਕ ਸੀਐੱਮ ਰਿਹਾਇਸ਼ ਅੰਦਰ ਧਰਨਾ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਚ ਲੈ ਲਿਆ ਹੈ। ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਹੀ ਚੰਡੀਗੜ੍ਹ ਪੁਲਿਸ ਦੀਆਂ ਬੱਸਾਂ ਸੱਦੀਆਂ ਗਈਆਂ ਸੀ।
ਇਹ ਵੀ ਪੜੋ: ਸੀਐੱਮ ਰਿਹਾਇਸ਼ ਅੰਦਰ ਧਰਨਾ ਦੇ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ