ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਵਧਾ ਕੇ 11 ਅਕਤੂਬਰ ਕਰ ਦਿੱਤੀ ਗਈ ਹੈ। ਇਸ ਮਸਲੇ ਨੂੰ ਲੈਕੇ ਕਿਸਾਨਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਘੇਰਨ ਦੇ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਡੀ ਸੀ ਦਫਤਰ ਦੇ ਘਿਰਾਓ ਦੀ ਥਾਂ ਪੰਜਾਬ ਤੇ ਹਰਿਆਣਾ ਦੇ ਵਿੱਚ ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਲ੍ਹ 10 ਵਜ੍ਹੇ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂ ਵੱਲੋਂ ਕਿਸਾਨਾਂ ਨੂੰ ਸ਼ਾਤੀਪੂਰਵਰ ਰੋਸ ਜਤਾਉਣ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਮਸਲੇ ਦੇ ਹੱਲ ਦਾ ਦਿੱਤਾ ਭਰੋਸਾ-ਚੰਨੀ
ਝੋਨੇ ਦੀ ਖਰੀਦ ਦੇ ਮਸਲੇ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਪੱਤਰਕਾਰ (Journalist) ਨੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਫ਼ਸਲ ਦੀ ਖ੍ਰੀਦ 10 ਦਿਨ ਲੇਟ ਹੋਈ ਹੈ ਅਤੇ ਝੋਨਾ ਮੰਡੀਆਂ ਚ ਪਹੁੰਚ ਚੁੱਕਿਆ ਹੈ, ਇਸ ਬਾਰੇ ਪ੍ਰਧਾਨ ਮੰਤਰੀ (Prime Minister) ਨੇ ਕੀ ਕਿਹਾ ਹੈ ਤਾਂ ਇਸ ਬਾਰੇ ਚੰਨੀ ਬੋਲੇ ਕੀ ਪ੍ਰਧਾਨ ਮੰਤਰੀ (Prime Minister) ਨੇ ਕਿਹਾ ਹੈ ਕਿ ਇਸਦਾ ਹੱਲ ਜਲਦ ਹੀ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਗੱਲਬਾਤ ਦੌਰਾਨ ਉਨ੍ਹਾਂ ਨੇ ਆਰਗੈਨਿਕ (Agriculture) ਖੇਤੀ ਬਾਰੇ ਵੀ ਗੱਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਫੈਸਲੇ ਦਾ ਜਬਰਦਸਤ ਵਿਰੋਧ
ਝੋਨੇ ਦੀ ਖਰੀਦ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਐੱਫਸੀਆਈ ਦੇ ਦਫਤਰ ਬਾਹਰ ਝੋਨੇ ਦੀ ਟਰਾਲੀ ਭਰ ਕੇ ਲਿਆਂਦੀ ਗਈ ਹੈ। ਇਸ ਦੌਰਾਨ ਉਨ੍ਹਾਂ ਝੋਨੇ ਦੀ ਨਮੀ ਚੈੱਕ ਕਰਨ ਦੀ ਵੀ ਮੰਗ ਕੀਤੀ। ਐਫ. ਸੀ .ਆਈ ਦੇ ਦਫ਼ਤਰ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ (President Sukhbir Singh Badal) ਨੇ ਕਿਹਾ ਕਿ ਝੋਨੇ ਦੀ ਖਰੀਦ, ਜੋ ਸ਼ੁੱਕਰਵਾਰ ਨੂੰ ਸ਼ੁਰੂ ਹੋਣੀ ਚਾਹੀਦੀ ਸੀ, ਉਹ 10 ਦਿਨ ਲਈ ਮੁਲਤਵੀ ਕਰਵਾ ਦਿੱਤੀ ਗਈ ਹੈ। ਇਸ ਨਾਲ ਸੂਬੇ ਦਾ ਅਰਥਚਾਰਾ ਤਬਾਹੀ ਵੱਲ ਜਾਵੇਗਾ।
ਇਸ ਸਾਰੇ ਮਾਮਲੇ ਨੂੰ ਪੰਜਾਬ ਸਰਕਾਰ ਵੱਲੋਂ ਰਚੀ ਸਾਜ਼ਿਸ਼ ਕਰਾਰ ਦਿੰਦਿਆਂ ਸੁਖਬੀਰ ਬਾਦਲ (President Sukhbir Singh Badal) ਨੇ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ 15 ਦਿਨ੍ਹਾਂ ਤੋਂ ਆਪਣੀ ਅੰਦਰੂਨੀ ਲੜਾਈ ਵਿੱਚ ਰੁੱਝੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇਸਦੇ ਆਗੂ ਮੁੱਖ ਮੰਤਰੀ ਦੇ ਅਹੁਦੇ ਵਾਲੀ ਸਿਖਰਲੀ ਕੁਰਸੀ ਲਈ ਆਪਸ ਵਿੱਚ ਲੜਦੇ ਰਹੇ।
ਆਪ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਕੀਤੀ ਨਿਖੇਧੀ
ਆਪ' ਨੇ ਝੋਨਾ ਖਰੀਦ ‘ਤੇ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਦੇ ਵਿੱਚ ਦੀ ਨਿਖੇਧੀ ਕੀਤੀ। ਆਮ ਆਦਮੀ ਪਾਰਟੀ (ਆਪ) (AAP) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਪੀਐਮ ਨਰਿੰਦਰ ਮੋਦੀ ਸਰਕਾਰ ਵੱਲੋਂ ਖ਼ਰੀਦ ਨੂੰ 10 ਦਿਨ ਅੱਗੇ ਪਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਕੇਂਦਰ ਸਰਕਾਰ ਦਾ 'ਤੁਗਲਕੀ ਫ਼ੁਰਮਾਨ' ਕਰਾਰ ਦਿੱਤਾ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਪਣਾ ਫ਼ੈਸਲਾ ਵਾਪਸ ਲਵੇ ਅਤੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ।
ਹਰੇਕ ਗੱਲ ਦਾ ਰਾਜਨੀਤੀਕਰਣ ਠੀਕ ਨਹੀਂ-ਭਾਜਪਾ
ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਹੈ ਕਿ ਹਰੇਕ ਗੱਲ ਦਾ ਰਾਜਨੀਤੀਕਰਣ ਠੀਕ ਨਹੀਂ ਹੈ। ਝੋਨੇ ਦੀ ਖਰੀਦ ਅੱਗੇ ਪਾਉਣ ਨੂੰ ਰਾਜਨੀਤਕ ਨਜ਼ਰੀਏ ਨਾਲ ਨਹੀਂ ਵੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਵਾਰ ਬਰਸਾਤ ਦੇਰੀ ਨਾਲ ਹੋਈ ਹੈ, ਜਿਸ ਕਾਰਨ ਝੋਨਾ ਅਜੇ ਗਿੱਲਾ ਹੈ ਤੇ ਇਸੇ ਲਈ ਖਰੀਦ ਨਹੀਂ ਕੀਤੀ ਜਾ ਰਹੀ ਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਇਹ ਵੀ ਪੜ੍ਹੋ:ਮੁੱਖ ਮੰਤਰੀ ਚੰਨੀ ਨੇ ਪੀਐਮ ਮੋਦੀ ਨਾਲ ਇੰਨ੍ਹਾਂ ਤਿੰਨ ਮੁੱਦਿਆ 'ਤੇ ਕੀਤੀ ਗੱਲ