ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਕੁਲਦੀਪ ਵੈਦ ਨੇ ਆਪਣੇ ਬਿਆਨ ਵਿਚ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਪੰਦਰਾਂ ਦਿਨਾਂ ਦੇ ਵਿੱਚ ਨਵੀਂ ਪਾਰਟੀ ਬਣਾਉਣਗੇ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਕੱਦਾਵਰ ਨੇਤਾ ਹਨ ਅਤੇ ਉਹ ਜੋ ਵੀ ਫੈਸਲਾ ਲੈਣਗੇ ਸੋਚ ਸਮਝ ਕੇ ਹੀ ਲੈਣਗੇ।ਉਨ੍ਹਾਂ ਨੇ ਕਿਹਾ ਕਿ ਕੁਲਦੀਪ ਵੈਦ ਨੇ ਇਹ ਬਿਆਨ ਦਿੱਤਾ ਹੈ ਤਾਂ ਉਹ ਆਪ ਵੀ ਇਸ ਪਾਰਟੀ ਵਿਚ ਸ਼ਾਮਿਲ ਹੋ ਜਾਣ।
ਕੈਪਟਨ ਹਨ ਕੱਦਾਵਰ ਨੇਤਾ
ਇਸ ਤੋਂ ਇਲਾਵਾ ਜੀਵਨ ਗੁਪਤਾ ਨੇ ਹਰੀਸ਼ ਰਾਵਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਉੱਤੇ ਕੀਤੇ ਗਏ ਹਮਲੇ ਨੂੰ ਲੈ ਕੇ ਵੀ ਕਿਹਾ ਕਿ ਪਾਰਟੀ ਦੇ ਵਿੱਚ ਇੰਨਾ ਸਮਾਂ ਕੰਮ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਬੇਇੱਜ਼ਤ ਕੀਤਾ ਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਿਹੜਾ ਰਿਪਲਾਈ ਟਵੀਟ ਰਾਹੀਂ ਹਰੀਸ਼ ਰਾਵਤ ਨੂੰ ਕੀਤਾ ਹੈ। ਉਹ ਬਿਲਕੁੱਲ ਉਨ੍ਹਾਂ ਨੇ ਆਪਣੀ ਸੋਚ ਦੇ ਨਾਲ ਹੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਹਾਲਾਤ ਹੁਣ ਕਾਂਗਰਸ ਵਿੱਚ ਬਣ ਗਏ ਹਨ। ਉਸ ਤੋਂ ਕਿਤੇ ਨਾ ਕਿਤੇ ਲੱਗ ਰਿਹਾ ਹੈ ਕਿ ਜਿੱਥੇ ਦੇਸ਼ ਭਰ ਵਿੱਚ ਕਾਂਗਰਸ ਖ਼ਤਮ ਹੋ ਚੁੱਕੀ ਹੈ। ਹੁਣ ਪੰਜਾਬ ਦੇ ਵਿਚ ਜਿੱਥੇ ਇਕ ਉਨ੍ਹਾਂ ਦੀ ਸਰਕਾਰ ਬਣੀ ਸੀ ਉਹ ਵੀ ਹੁਣ ਖ਼ਤਮ ਹੋ ਗਈ ਹੈ।ਪਾਰਟੀ ਬਣਾਉਣ ਨੂੰ ਲੈ ਕੇ ਸਿਮਰਨਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਕੈਪਟਨ ਪੰਜਾਬ ਦੇ ਦੋ ਮੁੱਖ ਮੰਤਰੀ ਰਹਿ ਚੁੱਕੇ ਹਨ।ਉਨ੍ਹਾਂ ਨੂੰ ਆਪਣੀ ਗਰੇਸ ਨੂੰ ਬਚਾ ਕੇ ਰੱਖਣ।ਉਨ੍ਹਾਂ ਕਿਹਾ ਹੈ ਕਿ ਕੈਪਟਨ ਨੂੰ ਕਾਲੇ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ।
ਕੈਪਟਨ ਨੂੰ ਪਾਣੀਆ ਦਾ ਰਾਖਾ ਕਿਹਾ ਜਾਂਦਾ
ਕੁਲਦੀਪ ਵੈਦ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਖੁਲਾਸਾ ਕੀਤਾ ਸੀ।ਇਸ ਬਿਆਨ ਉਤੇ ਲੋਕ ਇੰਨਸਾਫ਼ ਪਾਰਟੀ ਦੇ ਸੰਸਥਾਪਕ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਿਆਣੇ ਨੇਤਾ ਹਨ।ਉਨ੍ਹਾਂ ਨੂੰ ਜਿਹਾ ਕੰਮ ਨਹੀਂ ਕਰਨਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਦੀ ਛਵੀ ਖਰਾਬ ਹੋਵੇ।ਉਨ੍ਹਾਂ ਨੂੰ ਪੰਜਾਬ ਦੇ ਪਾਣੀ ਦਾ ਰਾਖਾ ਕਿਹਾ ਜਾਂਦਾ ਸੀ।ਉਨ੍ਹਾਂ ਨੂੰ ਕੇਂਦਰ ਸਰਕਾਰ ਕੋਲ ਖੇਤੀ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ।ਸਿਮਰਜੀਤ ਸਿੰਘ ਬੈਂਸ ਨੇ ਨਵਜੋਤ ਸਿੱਧੂ ਨੂੰ ਲੈ ਕੇ ਕਿਹਾ ਹੈ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਇਸ ਮਾਮਲੇ ਵਿਚ ਮੈਂ ਕੁੱਝ ਨਹੀਂ ਕਹਿ ਸਕਦਾ ਹੈ।ਕਾਂਗਰਸ ਨੂੰ ਜੋ ਚੰਗਾ ਲੱਗਦਾ ਹੈ ਉਹ ਕਰ ਲੈਣਗੇ।
ਕੈਪਟਨ ਦੀ ਸ਼ਾਹ ਨਾਲ ਮੁਲਾਕਾਤ
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦਿਲੀ ਦੌਰੇ ਦੇ ਸਮੇਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਸਬੰਧੀ ਉਨ੍ਹਾਂ ਨੇ ਦੱਸਿਆ ਸੀ ਕਿ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਹੋਈ। ਇਸ ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ ਬਾਰੇ ਚਰਚਾ ਕੀਤੀ ਅਤੇ ਅਪੀਲ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਛੇਤੀ ਹੀ ਵਾਪਿਸ ਲੈ ਕੇ ਮਸਲੇ ਨੂੰ ਸੁਲਝਾਇਆ ਜਾਵੇ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫ਼ਸਲੀ ਵਭਿੰਨਤਾ ਲਈ ਵੀ ਮਦਦ ਕੀਤੀ ਜਾਵੇ।
ਇਹ ਵੀ ਪੜੋ:ਕੈਪਟਨ ਅਮਰਿੰਦਰ ਸਿੰਘ ‘ਪੰਜਾਬ ਵਿਕਾਸ ਪਾਰਟੀ‘ ਬਣਾਉਣਗੇ: ਸੂਤਰ