ETV Bharat / city

ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਪੰਜਾਬੀ ਯੂਨੀਵਰਸਿਟੀ ਪਟਿਆਲਾ

ਲੋਕ ਨਿਰਮਾਣ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ (Chief Minister of Haryana) ਨੂੰ ਉਨ੍ਹਾਂ ਦੇ ਸੂਬੇ ਅੰਦਰ ਪੈਂਦੇ ਅਗਰੋਹਾ ਧਾਮ ਤੱਕ ਸੜਕ ਦੇ ਬਾਕੀ ਬਚੇ 61 ਕਿਲੋਮੀਟਰ ਹਿੱਸੇ ਦਾ ਨਾਂ ਵੀ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਣ ਦੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਸਰਕਾਰ ਦਾ ਵੱਡਾ ਫੈਸਲਾ
author img

By

Published : Jan 8, 2022, 4:52 PM IST

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ (Punjab Public Works Minister Vijay Inder Singla) ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ (Bhavanigarh-Sunam-Bhikhi-Budhlada-Boha road) ਦਾ ਨਾਂ ਅਗਰੋਹਾ ਦੇ ਮਹਾਨ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ ਹਰਿਆਣਾ ਦੀ ਹੱਦ (Boundary from Bhavanigarh to Haryana) ਤੱਕ 87.05 ਕਿਲੋਮੀਟਰ ਲੰਮੀ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ ਗਿਆ ਹੈ, ਕਿਉਂਕਿ ਇਹ ਸੜਕ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਨੂੰ ਅਗਰੋਹਾ ਧਾਮ ਨਾਲ ਜੋੜਦੀ ਹੈ।

ਲੋਕ ਨਿਰਮਾਣ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ (Chief Minister of Haryana) ਨੂੰ ਉਨ੍ਹਾਂ ਦੇ ਸੂਬੇ ਅੰਦਰ ਪੈਂਦੇ ਅਗਰੋਹਾ ਧਾਮ ਤੱਕ ਸੜਕ ਦੇ ਬਾਕੀ ਬਚੇ 61 ਕਿਲੋਮੀਟਰ ਹਿੱਸੇ ਦਾ ਨਾਂ ਵੀ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਗਰੋਹਾ ਧਾਮ ਉਹ ਇਤਿਹਾਸਕ ਸਥਾਨ ਹੈ ਜਿੱਥੇ ਅਗਰਵਾਲ ਭਾਈਚਾਰੇ ਦੀ ਸ਼ੁਰੂਆਤ ਹੋਈ ਸੀ। ਇਸ ਲਈ ਹਰ ਸਾਲ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਸੈਂਕੜੇ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਹ ਪੰਜਾਬ ਸਰਕਾਰ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ।

ਉਨ੍ਹਾਂ ਨੇ ਦੱਸਿਆ ਕਿ ਸੜਕ ਦੇ ਨਾਮਕਰਨ ਤੋਂ ਇਲਾਵਾ ਉਨ੍ਹਾਂ ਦੀ ਪੰਜਾਬ ਸਰਕਾਰ (Government of Punjab) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਵਿਖੇ ਮਹਾਰਾਜਾ ਅਗਰਸੇਨ ਦੇ ਨਾਂ 'ਤੇ ਅਕਾਦਮਿਕ ਚੇਅਰ ਸਥਾਪਤ ਕੀਤੀ ਹੈ ਅਤੇ ਵਜ਼ੀਫ਼ਾ ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਚੇਅਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ 7 ਕਰੋੜ ਰੁਪਏ ਦੇ ਫੰਡ ਵੀ ਮਨਜ਼ੂਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਨੂੰ ਪੁਰਾਤਨ ਸਮੇਂ ਵਿੱਚ ਉੱਤਰੀ ਭਾਰਤ ਵਿੱਚ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਬਿਹਤਰੀ ਅਤੇ ਵਪਾਰ ਤੇ ਵਪਾਰੀ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਲਈ ਯਾਦ ਕੀਤਾ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ (Government of Punjab) ਨੇ ਕੁਝ ਮਹੀਨਿਆਂ ਵਿੱਚ ਹੀ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਹੈ ਅਤੇ ਲੋਕ ਨਿਰਮਾਣ ਵਿਭਾਗ ਵੀ ਸੂਬੇ ਦੇ ਲੋਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿੱਚ ਕਈ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਸੜਕਾਂ ਦੀ ਗੁਣਵੱਤਾ ਤੇ ਹੋਰ ਪ੍ਰੋਜੈਕਟਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:CM ਚੰਨੀ ਦੇ ਘਰ ਕੋਰੋਨਾ ਦੀ ਐਂਟਰੀ, ਪਰਿਵਾਰ ਦੇ 3 ਮੈਂਬਰ ਪਾਜ਼ੀਟਿਵ

ETV Bharat Logo

Copyright © 2024 Ushodaya Enterprises Pvt. Ltd., All Rights Reserved.